ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ-ਜੋਤਿ ਦਿਹਾੜਾ

09/12/2020 6:04:51 PM

ਸੁਲਤਾਨਪੁਰ ਲੋਧੀ (ਸੋਢੀ)— ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ-ਜੋਤਿ ਦਿਹਾੜਾ ਐੱਸ. ਜੀ. ਪੀ. ਸੀ. ਵੱਲੋਂ ਸਮੂਹ ਧਾਰਮਿਕ ਜਥੇਬੰਦੀਆਂ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਗੁਰੂ ਕਾ ਬਾਗ ਸਾਹਿਬ ਵਿਖੇ ਸ਼ਰਧਾ ਭਾਵ ਨਾਲ ਮਨਾਇਆ ਗਿਆ। ਇਸ ਸਮੇਂ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਦੀ ਅਗਵਾਈ 'ਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਭਾਈ ਕਮਲਜੀਤ ਸਿੰਘ ਦੇ ਹਜੂਰੀ ਰਾਗੀ ਜੱਥੇ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਸਮੇਂ ਭਾਈ ਸਤਨਾਮ ਸਿੰਘ ਗ੍ਰੰਥੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਜੀਵਨ ਇਤਿਹਾਸ ਸੁਣਾਇਆ।
ਇਹ ਵੀ ਪੜ੍ਹੋ: ਆਸ਼ਾ ਕੁਮਾਰੀ ਨੂੰ ਭਾਰੀ ਪਿਆ ਹਾਈਕਮਾਨ ਨੂੰ ਗਲਤ ਰਿਪੋਰਟਿੰਗ ਕਰਨਾ, ਗਈ ਪੰਜਾਬ ਇੰਚਾਰਜ ਦੀ ਕੁਰਸੀ

PunjabKesari

ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਖੁਦ ਨਿਰੰਕਾਰ ਪਰਮੇਸ਼ਰ ਦਾ ਰੂਪ ਧਾਰਨ ਕਰਕੇ ਸੰਸਾਰ 'ਤੇ ਆਏ ਅਤੇ ਸਮੂਹ ਸੰਗਤਾਂ ਨੂੰ 'ਕਿਰਤ ਕਰੋ , ਨਾਮ ਜਪੋ ਅਤੇ ਵੰਡ ਛਕੋ' ਦਾ ਸਿਧਾਂਤ ਬਖਸ਼ਿਸ਼ ਕੀਤਾ। ਉਨ੍ਹਾਂ ਕਿਹਾ ਕਿ ਸਤਿਗੁਰੂ ਜੀ ਨੇ ਸਮੁੱਚੇ ਸੰਸਾਰ ਨੂੰ ਇਕਜੁੱਟ ਰਹਿਣ ਅਤੇ ਸਰਬੱਤ ਦਾ ਭਲਾ ਮੰਗਣ ਦਾ ਉਪਦੇਸ਼ ਕੀਤਾ। ਪੂਰੀ ਮਾਨਵਤਾ ਦੇ ਸਾਂਝੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਹਰ ਪ੍ਰੀਖਿਆ ਚੋਂ ਪੂਰੇ ਉਤਰਨ ਵਾਲੇ ਬਾਬਾ ਲਹਿਣਾ ਜੀ 'ਚ ਗੁਰਿਆਈ ਜੋਤਿ ਟਿਕਾ ਕੇ ਉਨ੍ਹਾਂ ਨੂੰ ਸ੍ਰੀ ਗੁਰੂ ਅੰਗਦ ਸਾਹਿਬ ਬਣਾ ਦਿੱਤਾ ਅਤੇ ਆਪ ਜੀ ਜੋਤੀ-ਜੋਤਿ ਸਮਾ ਗਏ ।
ਇਹ ਵੀ ਪੜ੍ਹੋ: ਪ੍ਰੇਮਿਕਾ ਦੀਆਂ ਧਮਕੀਆਂ ਤੋਂ ਤੰਗ ਆ ਕੇ ਪਤੀ ਨੇ ਕੀਤਾ ਉਹ ਕਾਰਾ, ਜਿਸ ਨੂੰ ਵੇਖ ਪਤਨੀ ਦੇ ਉੱਡੇ ਹੋਸ਼

PunjabKesari

ਉਨ੍ਹਾਂ ਕਿਹਾ ਕਿ ਸਤਿਗੁਰੂ ਜੀ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਅਸੀਂ ਅਕਾਲ ਪੁਰਖ ਪ੍ਰਮਾਤਮਾ ਨੂੰ ਹਾਸਲ ਕਰ ਸਕਦੇ ਹਾਂ। ਗੁਰੂ ਜੀ ਨੇ ਆਪ ਹੱਥੀਂ ਕਿਰਤ ਕੀਤੀ ਅਤੇ ਪੂਰੀ ਲੋਕਾਈ ਨੂੰ ਕਿਰਤ ਕਰਨ ਦਾ ਹੋਕਾ ਦਿੱਤਾ। ਸਤਿਗੁਰੂ ਜੀ ਨੇ ਆਪ ਨਾਮ ਜਪਿਆ ਅਤੇ ਫਿਰ ਨਾਮ ਜਪਣ ਦਾ ਉਪਦੇਸ਼ ਕੀਤਾ ਅਤੇ ਪਹਿਲਾਂ ਆਪ ਵੰਡ ਕੇ ਛਕਿਆ ਅਤੇ ਫਿਰ ਹੀ ਪੂਰੀ ਦੁਨੀਆ ਨੂੰ ਵੰਡ ਕੇ ਛਕਣ ਦਾ ਸਿਧਾਂਤ ਦ੍ਰਿੜ ਕਰਵਾਇਆ । ਇਸ ਸਮੇਂ ਕੋਰੋਨਾ ਲਾਗ ਦੀ ਬੀਮਾਰੀ ਕਾਰਨ ਮਾਸਕ ਪਹਿਨ ਕੇ ਅਤੇ ਸਮਾਜਿਕ ਦੂਰੀ ਦਾ ਖਿਆਲ ਰੱਖਦੇ ਹੋਏ ਸ਼ਰਧਾਲੂ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ, ਗੁਰਦੁਆਰਾ ਸ੍ਰੀ ਹੱਟ ਸਾਹਿਬ, ਗੁਰਦੁਆਰਾ ਸ੍ਰੀ ਕੋਠੜੀ ਸਾਹਿਬ, ਗੁਰਦੁਆਰਾ ਸ੍ਰੀ ਗੁਰੂ ਕਾ ਬਾਗ , ਗੁਰਦੁਆਰਾ ਸ੍ਰੀ ਅੰਤਰਯਾਮਤਾ ਸਾਹਿਬ ਅਤੇ ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਨਤਮਸਤਕ ਹੋਏ।

ਇਹ ਵੀ ਪੜ੍ਹੋ: ਸੁਮੇਧ ਸੈਣੀ ਨੂੰ ਲੈ ਕੇ ਸਿਮਰਜੀਤ ਸਿੰਘ ਬੈਂਸ ਦੀ ਕੈਪਟਨ ਨੂੰ ਚਿੱਠੀ, ਕਮਿਸ਼ਨ ਬਿਠਾਉਣ ਦੀ ਕੀਤੀ ਮੰਗ

ਇਸ ਸਮੇਂ ਗੁਰੂ ਕੇ ਅਤੁੱਟ ਲੰਗਰ ਲਗਾਏ ਗਏ। ਸਮਾਗਮ ਦੌਰਾਨ ਭਾਈ ਦਿਲਬਾਗ ਸਿੰਘ, ਭਾਈ ਹਰਜਿੰਦਰ ਸਿੰਘ ਗ੍ਰੰਥੀ, ਭਾਈ ਕਸ਼ਮੀਰ ਸਿੰਘ, ਭਾਈ ਅਵਤਾਰ ਸਿੰਘ , ਭਾਈ ਚਰਨਜੀਤ ਸਿੰਘ, ਐਡੀਸ਼ਨਲ ਮੈਨੇਜਰ ਸਰਬਜੀਤ ਸਿੰਘ ਧੂੰਦਾ, ਭੁਪਿੰਦਰ ਸਿੰਘ ਆਰ ਕੇ, ਰਣਜੀਤ ਸਿੰਘ ਠੱਟਾ, ਅਮਨਦੀਪ ਸਿੰਘ ਬੂਲੇ, ਭਾਈ ਗੁਰਪ੍ਰੀਤ ਸਿੰਘ ਫੱਤੂਢੀਘਾ, ਸਰਵਣ ਸਿੰਘ ਚੱਕਾਂ, ਭਾਈ ਲਖਵੀਰ ਸਿੰਘ ਆਦਿ ਹੋਰਨਾਂ ਨੇ ਸ਼ਿਰਕਤ ਕੀਤੀ ।
ਇਹ ਵੀ ਪੜ੍ਹੋ: 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ, ਪਾਣੀ ਲਈ ਤੜਫ਼ਦਾ ਰਿਹਾ ਮੁੰਡਾ, ਸ਼ੱਕੀ ਹਾਲਾਤ 'ਚ ਹੋਈ ਮੌਤ


shivani attri

Content Editor

Related News