ਵਿਅਕਤੀ ਦਾ ਫੋਨ ਹੈਕ ਕਰਕੇ ਖ਼ਾਤੇ 'ਚੋਂ ਉਡਾਏ 55 ਹਜ਼ਾਰ ਰੁਪਏ

Thursday, Sep 17, 2026 - 01:05 PM (IST)

ਵਿਅਕਤੀ ਦਾ ਫੋਨ ਹੈਕ ਕਰਕੇ ਖ਼ਾਤੇ 'ਚੋਂ ਉਡਾਏ 55 ਹਜ਼ਾਰ ਰੁਪਏ

ਹਾਜੀਪੁਰ (ਜੋਸ਼ੀ)- ਇਲਾਕੇ 'ਚ ਆਨਲਾਈਨ ਠੱਗੀ ਕਰਨ ਵਾਲੇ ਗਿਰੋਹ ਬੇਹੱਦ ਸਰਗਰਮ ਹਨ, ਜੋ ਆਏ ਦਿਨ ਕਿਸੇ ਨਾ ਕਿਸੇ ਵਿਅਕਤੀ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ। ਠੱਗਾਂ ਦੀਆਂ ਇਹ ਵਧਦੀਆਂ ਗਤੀਵਿਧੀਆਂ ਸਥਾਨਕ ਲੋਕਾਂ ਲਈ ਵੱਡੀ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ।  ਅਜੇ ਕੁਝ ਦਿਨ ਪਹਿਲਾਂ ਹੀ ਤਲਵਾੜਾ ਦੇ ਇਕ ਵਿਅਕਤੀ ਨਾਲ ਕੇ. ਵਾਈ. ਸੀ. ਦੇ ਨਾਂ 'ਤੇ ਹੋਈ ਠੱਗੀ ਦਾ ਮਾਮਲਾ ਸਾਹਮਣੇ ਆਇਆ ਸੀ। ਹੁਣ ਹਾਜੀਪੁਰ ਪੁਲਸ ਥਾਣੇ ਅਧੀਨ ਆਉਂਦੇ ਪਿੰਡ ਸੰਧਵਾਲ ਦੇ ਇਕ ਹੋਰ ਵਿਅਕਤੀ ਨੂੰ ਠੱਗਾਂ ਨੇ ਆਪਣਾ ਸ਼ਿਕਾਰ ਬਣਾ ਕੇ ਉਸ ਦੇ ਖ਼ਾਤੇ 'ਚੋਂ ਹਜ਼ਾਰਾਂ ਰੁਪਏ ਗਾਇਬ ਕਰ ਦਿੱਤੇ ਹਨ, ਜਿਸ ਨਾਲ ਪੂਰੇ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। 

ਇਹ ਵੀ ਪੜ੍ਹੋ- ਮੀਰੀ-ਪੀਰੀ ਖਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਨਾਲ ਹੋਇਆ ਰਵਾਨਾ

ਠੱਗੀ ਦਾ ਸ਼ਿਕਾਰ ਹੋਏ ਤਰਨਜੀਤ ਸਿੰਘ ਪੁੱਤਰ ਬਲਦੇਵ ਸਿੰਘ, ਵਾਸੀ ਪਿੰਡ ਸੰਧਵਾਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ 16 ਸਤੰਬਰ ਨੂੰ ਦੁਪਹਿਰ ਕਰੀਬ 12 ਵਜੇ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦਾ ਮੋਬਾਇਲ ਫੋਨ ਹੈਕ ਕਰ ਲਿਆ ਅਤੇ ਖ਼ਾਤੇ 'ਚੋਂ 55 ਹਜ਼ਾਰ ਰੁਪਏ ਕੱਢਵਾ ਲਏ । ਪੀੜਤ ਤਰਨਜੀਤ ਸਿੰਘ ਨੇ ਪੁਲਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਉਕਤ ਹੈਕਰ ਦਾ ਜਲਦ ਤੋਂ ਜਲਦ ਪਤਾ ਲਗਾ ਕੇ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਸ ਦੇ ਠੱਗੇ ਗਏ ਪੈਸੇ ਵਾਪਸ ਕਰਵਾਏ ਜਾਣ ।

ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ ਰਹਿਣ ਇਹ ਜ਼ਿਲ੍ਹੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

shivani attri

Content Editor

Related News