ਸੜਕ ਹਾਦਸੇ ''ਚ ਹਕੀਮਪੁਰ ਦੇ ਫੋਟੋਗ੍ਰਾਫਰ ਦੀ ਮੌਤ, ਪਿੰਡ ''ਚ ਸੋਗ ਦੀ ਲਹਿਰ

Monday, Feb 02, 2026 - 07:08 PM (IST)

ਸੜਕ ਹਾਦਸੇ ''ਚ ਹਕੀਮਪੁਰ ਦੇ ਫੋਟੋਗ੍ਰਾਫਰ ਦੀ ਮੌਤ, ਪਿੰਡ ''ਚ ਸੋਗ ਦੀ ਲਹਿਰ

ਮੁਕੰਦਪੁਰ (ਸੁਖਜਿੰਦਰ ਸਿੰਘ)- ਵਿਧਾਨ ਸਭਾ ਹਲਕਾ ਬੰਗਾ ਦੇ ਇਤਿਹਾਸਕ ਪਿੰਡ ਹਕੀਮਪੁਰ ਦੇ ਇਕ ਫੋਟੋਗ੍ਰਾਫਰ ਦੀ ਬੀਤੇ ਰਾਤ ਅਣਪਛਾਤੇ ਵਾਹਨ ਨਾਲ ਟਕਰਾਉਣ ਕਾਰਨ ਮੌਤ ਹੋ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸੰਦੀਪ ਸਿੰਘ ਨੇ ਦੱਸਿਆ ਕਿ ਕੁਲਵਿੰਦਰ ਕੁਮਾਰ ਵਾਸੀ ਹਕੀਮਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਜੋ ਪਿੰਡ ਮੁਕੰਦਪੁਰ ਵਿਖੇ ਫੋਟੋਗ੍ਰਾਫਰ ਦੀ ਦੁਕਾਨ ਕਰਦਾ ਸੀ।

ਇਹ ਵੀ ਪੜ੍ਹੋ: ਪੰਜਾਬ 'ਚ 2 ਦਿਨ Alert! ਸਾਵਧਾਨ ਰਹਿਣ 15 ਜ਼ਿਲ੍ਹੇ, ਮੌਸਮ ਵਿਭਾਗ ਨੇ 6 ਫਰਵਰੀ ਤੱਕ ਕੀਤੀ ਵੱਡੀ ਭਵਿੱਖਬਾਣੀ

ਬੀਤੀ ਰਾਤ ਤਕਰੀਬਨ 8 ਵਜੇ ਦੇ ਕਰੀਬ ਆਪਣੇ ਘਰ ਵਾਪਸ ਜਾ ਰਿਹਾ ਸੀ ਤਾਂ ਆਪਣੇ ਪਿੰਡ ਦੀ ਕੋਆਪਰੇਟਿਵ ਬੈਂਕ ਨੇੜੇ ਉਸ ਦੇ ਮੋਟਰਸਾਈਕਲ ਨਾਲ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਹੋ ਗਈ, ਜਿਸ ਕਾਰਨ ਕੁਲਵਿੰਦਰ ਕੁਮਾਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਕੁਲਵਿੰਦਰ ਕੁਮਾਰ ਨੂੰ ਜ਼ਖ਼ਮੀ ਹਾਲਤ ਵਿੱਚ ਸਰਕਾਰੀ ਹਸਪਤਾਲ ਮੁਕੰਦਪੁਰ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨਿਆ। ਫੋਟੋਗਰਾਫਰ ਕੁਲਵਿੰਦਰ ਕੁਮਾਰ ਦੀ ਮੌਤ ਨਾਲ ਪੂਰੇ ਇਲਾਕੇ ਅਤੇ ਉਨ੍ਹਾਂ ਦੇ ਪਿੰਡ ਹਕੀਮਪੁਰ ਵਿਖੇ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਕੁਲਵਿੰਦਰ ਕੁਮਾਰ ਆਪਣੇ ਭਰਾ ਜਿਸ ਦੀ ਵੀ ਮੌਤ ਹੋ ਚੁੱਕੀ ਹੈ, ਉਸ ਦੇ ਪਰਿਵਾਰ ਦੀ ਵੀ ਦੇਖ ਰੇਖ ਆਪ ਹੀ ਕਰ ਰਿਹਾ ਸੀ। ਕੁਲਵਿੰਦਰ ਕੁਮਾਰ ਆਪਣੇ ਪਿੱਛੇ ਪਤਨੀ, ਦੋ ਬੇਟੇ ਨੂੰ ਛੱਡ ਗਿਆ ਹੈ। ਪੁਲਸ ਥਾਣਾ ਮੁਕੰਦਪੁਰ ਨੇ ਮਾਮਲਾ ਦਰਜ ਕਰਕੇ ਅਲਗੇਰੀ ਕਾਰਵਾਈ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ! ਲੱਗੇਗਾ ਲੰਬਾ Power Cut

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News