ਦੀਵਾਲੀ ਮੌਕੇ ਰੂਪਨਗਰ ’ਚ ਆਤਿਸ਼ਬਾਜ਼ੀ ਕਾਰਨ ਅੱਧੀ ਦਰਜਨ ਥਾਵਾਂ ’ਤੇ ਲੱਗੀ ਅੱਗ
Sunday, Nov 03, 2024 - 01:03 PM (IST)
ਰੂਪਨਗਰ (ਵਿਜੇ ਸ਼ਰਮਾ)-ਦੀਵਾਲੀ ਮੌਕੇ ਆਤਿਸ਼ਬਾਜ਼ੀ ਦੇ ਕਾਰਨ ਸ਼ਹਿਰ ’ਚ ਅੱਧੀ ਦਰਜਨ ਦੇ ਕਰੀਬ ਵੱਖ-ਵੱਖ ਥਾਵਾਂ ’ਤੇ ਅੱਗ ਲੱਗ ਗਈ। ਜ਼ਿਕਰਯੋਗ ਹੈ ਕਿ ਕੁਝ ਲੋਕਾਂ ਵੱਲੋਂ ਪਹਿਲੀ ਨਵੰਬਰ ਨੂੰ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ ਰਾਤ ਸਮੇਂ ਲੋਕਾਂ ਨੇ ਖੂਬ ਆਤਿਸ਼ਬਾਜ਼ੀ ਕੀਤੀ । ਇਸ ਦੌਰਾਨ ਸ਼ਹਿਰ ’ਚ ਕਲਿਆਣ ਸਿਨਮਾ ਨੇੜੇ, ਨਟਰਾਜ ਸਵੀਟਸ ਦੇ ਨੇੜੇ, ਸ਼ਾਲੂ ਫੋਟੋ ਸਟੂਡੀਓ (ਬੇਲਾ ਚੌਂਕ) ਅਤੇ ਹੋਰ ਕੁਝ ਥਾਵਾਂ ’ਤੇ ਆਤਿਸ਼ਬਾਜ਼ੀ ਦੇ ਕਾਰਨ ਅੱਗ ਲੱਗ ਗਈ, ਜਿੱਥੇ ਕੂੜੇ ਦੇ ਢੇਰ ਅਤੇ ਘਾਹ ਬੂਟੀ ਵਗੈਰਾ ਸੀ।
ਇਹ ਵੀ ਪੜ੍ਹੋ- ਜਲੰਧਰ 'ਚ ਸੜਕ ਹਾਦਸੇ ਦੌਰਾਨ ਪਿਓ-ਪੁੱਤ ਦੀ ਹੋਈ ਮੌਤ ਦੇ ਮਾਮਲੇ 'ਚ ਨਵਾਂ ਮੋੜ, ਇਕ ਹੋਰ CCTV ਆਈ ਸਾਹਮਣੇ
ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਗ ਪਟਾਕਿਆਂ ਆਦਿ ਕਾਰਨ ਲੱਗੀ ਪਰ ਸਥਾਨਕ ਲੋਕਾਂ ਦੀ ਚੌਕਸੀ ਨਾਲ ਅੱਗ ਲੱਗਣ ਬਾਰੇ ਤੁਰੰਤ ਨਗਰ ਕੌਂਸਲ ਦੀ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਅਤੇ ਫਾਇਰ ਕਰਮਚਾਰੀਆਂ ਨੇ ਅੱਗ ’ਤੇ ਕਾਬੂ ਪਾਇਆ ਅਤੇ ਅਗਜ਼ਨੀ ਦੀਆਂ ਘਟਨਾਵਾਂ ’ਚ ਕਿਸੇ ਵੀ ਪ੍ਰਕਾਰ ਦੇ ਜਾਨੀ ਮਾਲੀ ਨੁਕਸਾਨ ਹੋਣੋਂ ਬਚਾਅ ਹੋ ਗਿਆ।
ਇਹ ਵੀ ਪੜ੍ਹੋ- ਅਹਿਮ ਖ਼ਬਰ: ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, ਸੋਮਵਾਰ ਤੋਂ ਇੰਨੇ ਵਜੇ ਲੱਗਣਗੇ ਸਕੂਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8