ਪੰਜਾਬ ''ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ
Friday, Feb 07, 2025 - 06:31 PM (IST)

ਨਵਾਂਸ਼ਹਿਰ (ਬ੍ਰਹਮਪੁਰੀ ): ਪੰਜਾਬ ਭਰ 'ਚ 12 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਮਿਤੀ 11 ਫਰਵਰੀ, 2025 (ਦਿਨ ਮੰਗਲਵਾਰ) ਨੂੰ ਨਗਰ ਕੀਰਤਨ ਕੱਢਿਆ ਜਾਣਾ ਹੈ। ਇਸ ਦੌਰਾਨ ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਸਕੂਲਾਂ/ਕਾਲਜਾਂ ਦੇ ਅਧਿਆਪਕਾਂ/ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਜ਼ਿਲ੍ਹੇ ਦੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ, ਵਿੱਦਿਅਕ ਸੰਸਥਾਵਾਂ ਵਿਚ ਮਿਤੀ 11 ਫਰਵਰੀ 2025 ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਅਤੇ ਐਲੀਮੈਂਟਰੀ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਕੂਲਾਂ/ਕਾਲਜਾਂ ਵਿਚ ਇਹ ਹੁਕਮ ਤੁਰੰਤ ਲਾਗੂ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਬੱਸਾਂ ਦੇ ਰੂਟ ਹੋਏ ਬੰਦ, ਮੈਰਿਜ ਪੈਲੇਸ ਵਾਲਿਆਂ ਨੂੰ ਮੋੜਨੀਆਂ ਪੈ ਰਹੀਆਂ ਸਾਈਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8