ਪ੍ਰਦੇਸ਼ ''ਚ ਜਲ ਸਫਾਈ ਕਮਿਸ਼ਨ ਦੀ ਹੋਵੇਗੀ ਸਥਾਪਨਾ: ਹੰਸਰਾਜ ਹੰਸ

10/08/2018 2:15:19 PM

ਹੁਸ਼ਿਆਰਪੁਰ (ਅਮਰੀਕ)— ਪ੍ਰਦੇਸ਼ 'ਚ ਜਲ ਸਫਾਈ ਕਰਮਚਾਰੀ ਕਮਿਸ਼ਨ ਦੀ ਸਥਾਪਨਾ ਕੀਤਾ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਅੱਜ ਹੁਸ਼ਿਆਰਪੁਰ 'ਚ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉੱਪ ਚੇਅਰਮੈਨ ਅਤੇ ਪਦਮ ਸ਼੍ਰੀ ਹੰਸਰਾਜ ਹੰਸ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਰਾਸ਼ਟਰੀ ਉੱਪ ਚੇਅਰਮੈਨ ਨੇ ਹੁਸ਼ਿਆਰਪੁਰ ਵੱਖ-ਵੱਖ ਵਿਭਾਗਾਂ 'ਚ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਸੂਬੇ 'ਚ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਪ੍ਰਧਾਨ ਮੰਤਰੀ ਅਤਿ ਗੰਭੀਰ ਹਨ।

PunjabKesari

ਇਥੇ ਨਗਰ-ਨਿਗਮ ਅਤੇ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਅਤੇ ਜ਼ਿਲਾ ਅਧਿਕਾਰੀਆਂ ਦੇ ਨਾਲ ਬੈਠਕ ਤੋਂ ਬਾਅਦ ਉਨ੍ਹਾਂ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਲਦ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ। ਉਨ੍ਹਾਂ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦਾ ਸ਼ੋਸ਼ਣ ਜ਼ਿਆਦਾਤਰ ਠੇਕੇਦਾਰ ਕਰ ਰਹੇ ਹਨ ਅਤੇ ਉਨ੍ਹਾਂ ਦਾ ਜਲਦੀ ਹੱਲ ਉਹ ਮੁੱਖ ਮੰਤਰੀ ਦੇ ਨਾਲ ਬੈਠਕ ਕਰਕੇ ਕੱਢਣਗੇ।


Related News