ਐੱਚ. ਐੱਮ. ਵੀ. ਕਾਲਜ ''ਚ ਕਰਵਾਇਆ ਗਿਆ ਰੂ-ਬ-ਰੂ ਪ੍ਰੋਗਰਾਮ, ਸਮਾਜ ਸੇਵੀ ਸੁਖੀ ਬਾਠ ਨੇ ਕੀਤੀ ਸ਼ਿਰਕਤ

11/25/2021 12:29:05 PM

ਜਲੰਧਰ- ਪਿਛਲੇ ਦਿਨੀ ਜਲੰਧਰ ਵਿਖੇ ਕੁੜੀਆਂ ਦੇ ਕਾਲਜ ਹੰਸ ਰਾਜ ਮਹਿਲਾ ਮਹਾਂ ਵਿਦਿਆਲਾ (ਐੱਚ. ਐੱਮ. ਵੀ) ਵਿੱਚ ਇਕ ਰੂ-ਬ-ਰੂ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਪ੍ਰਸਿੱਧ ਸਮਾਜ ਸੇਵੀ ਸੁੱਖੀ ਬਾਠ ਜੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਵਿਦਿਆਰਥੀਆਂ ਦੇ ਰੂ-ਬ-ਰੂ ਹੁੰਦਿਆਂ ਸੁੱਖੀ ਬਾਠ ਨੇ ਕਿਹਾ ਕਿ ਸਾਨੂੰ ਵਿਦਿਆਰਥੀ ਜੀਵਨ ਵਿੱਚ ਹੀ ਟੀਚੇ ਮਿੱਥਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਪੂਰਤੀ ਲਈ ਸਖ਼ਤ ਮਿਹਨਤ ਨਾਲ ਜੁਟ ਜਾਣਾ ਚਾਹੀਦਾ ਹੈ। 

ਇਹ ਵੀ ਪੜ੍ਹੋ: ਸੜਕ ਹਾਦਸੇ ਨੇ ਤਬਾਹ ਕੀਤੀਆਂ ਘਰ ਦੀਆਂ ਖ਼ੁਸ਼ੀਆਂ, 10 ਦਿਨ ਪਹਿਲਾਂ ਵਿਆਹੇ ਨੌਜਵਾਨ ਦੀ ਦਰਦਨਾਕ ਮੌਤ


ਉਨ੍ਹਾਂ ਪਿਆਰੇ ਵਿਦਿਆਰਥੀਆਂ ਨੂੰ ਅਕਾਦਮਿਕ ਪ੍ਰਾਪਤੀਆਂ ਦੇ ਨਾਲ-ਨਾਲ ਸਮਾਜ ਪ੍ਰਤੀ ਬਣਦੀਆਂ ਨੈਤਿਕ ਜਿੰਮੇਵਾਰੀਆਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਬੱਚਿਆਂ ਨੂੰ ਸਕਾਰਾਤਮਿਕ ਸੋਚ ਅਪਣਾਉਣ ਲਈ ਪ੍ਰੇਰਿਆ। ਇਸ ਮੌਕੇ ਉਨ੍ਹਾਂ ਨੇ ਲੋੜਵੰਦ ਵਿਦਿਆਰਥਣਾਂ ਦੀ ਫ਼ੀਸ ਭਰੀ ਅਤੇ ਅੱਗੇ ਨੂੰ ਵੀ ਵਚਨਬੱਧਤਾ ਦਿੱਤੀ। ਅੰਤ ਵਿਚ ਇਸ ਉਸਾਰੂ ਪ੍ਰੋਗਰਾਮ ਉਲੀਕਣ ਲਈ ਕਾਲਜ ਦੇ ਪ੍ਰਿੰਸੀਪਲ ਮੈਡਮ ਅਜੈ ਸਰੀਨ ਅਤੇ ਸਮੂਹ ਸਟਾਫ਼ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। 

ਇਹ ਵੀ ਪੜ੍ਹੋ: ਆਪਣੀ ਜ਼ਮੀਨ ਦੀ ਸਮਰੱਥਾ ਤੋਂ ਵੱਧ ਪੈਦਾ ਹੋਈ ਫ਼ਸਲ ਨੂੰ MSP 'ਤੇ ਨਹੀਂ ਵੇਚ ਸਕਣਗੇ ਕਿਸਾਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri