ਟਾਂਡਾ 'ਚ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ ਦੇਸ਼ ਦਾ 78ਵਾਂ ਆਜ਼ਾਦੀ ਦਿਹਾੜਾ

Thursday, Aug 15, 2024 - 11:12 AM (IST)

ਟਾਂਡਾ 'ਚ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ ਦੇਸ਼ ਦਾ 78ਵਾਂ ਆਜ਼ਾਦੀ ਦਿਹਾੜਾ

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਪਰਮਜੀਤ ਸਿੰਘ ਮੋਮੀ)- ਦੇਸ਼ ਦਾ 78ਵਾਂ ਆਜ਼ਾਦੀ ਦਿਵਸ ਟਾਂਡਾ ਇਲਾਕੇ ਵਿੱਚ ਦੇਸ਼ ਭਗਤੀ ਦੇ ਜਜ਼ਬੇ ਨੂੰ ਮੁੱਖ ਰੱਖਦਿਆਂ ਧੂਮਧਾਮ ਨਾਲ ਮਨਾਇਆ ਗਿਆ। ਇਸ ਸਬੰਧੀ ਗਿਆਨੀ ਕਰਤਾਰ ਸਿੰਘ ਯਾਦਗਾਰੀ ਸਰਕਾਰੀ ਕਾਲਜ ਟਾਂਡਾ ਦੀ ਗਰਾਊਂਡ ਵਿਚ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਐੱਸ. ਡੀ. ਐੱਮ.ਵਿਮ ਭਾਰਦਵਾਜ ਨੇ ਕੌਮੀ ਤਿਰੰਗਾ ਲਹਿਰਾਇਆ ਅਤੇ ਪੁਲਸ ਵੱਲੋਂ ਕੀਤੇ ਗਏ ਮਾਰਚ ਪਾਸਟ ਨੂੰ ਸਲਾਮੀ ਦਿੱਤੀ। 

PunjabKesari

ਇਸ ਮੌਕੇ ਐੱਸ.ਡੀ.  ਐੱਮ. ਨੇ ਸਮੂਹ ਇਲਾਕਾ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਵੱਖ ਵੱਖ ਸਕੂਲਾਂ ਅਤੇ ਕਾਲਜ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਭਰਪੂਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਤਹਿਸੀਲਦਾਰ ਪ੍ਰਦੀਪ ਕੁਮਾਰ, ਨਾਇਬ ਤਹਿਸੀਲਦਾਰ ਗਰੁਪ੍ਰੀਤ ਸਿੰਘ, ਬੀ. ਡੀ. ਪੀ. ਓ. ਰਾਜਵਿੰਦਰ ਕੌਰ, ਪ੍ਰਿੰਸੀਪਲ ਡਾ. ਸ਼ਸ਼ੀ ਬਾਲਾ ਮੌਜੂਦ ਸਨ। ਨਗਰ ਕੌਂਸਲ ਵਿਚ ਮੁੱਖ ਮਹਿਮਾਨ ਵਿਧਾਇਕ ਜਸਵੀਰ ਸਿੰਘ ਰਾਜਾ ਅਤੇ ਕੌਂਸਲਰਾਂ ਦੀ ਮੌਜੂਦਗੀ ਵਿਚ ਪ੍ਰਧਾਨ ਨਗਰ ਕੌਂਸਲ ਗੁਰਸੇਵਕ ਮਾਰਸ਼ਲ ਨੇ ਕੌਮੀ ਤਿਰੰਗਾ ਲਹਿਰਾਇਆ। ਸਮਾਗਮ ਵਿੱਚ ਸਰਕਾਰੀ ਕਾਲਜ ਟਾਂਡਾ ਤੋਂ ਇਲਾਵਾ ਇਲਾਕੇ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਦੇਸ਼ ਭਗਤੀ ਦਾ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ। 

PunjabKesari

ਮਿਆਣੀ ਸਕੂਲ ਵਿਚ ਹੋਏ ਸਮਾਗਮ ਦੌਰਾਨ ਸਾਬਕਾ ਮੰਤਰੀ ਚੋਧਰੀ ਬਲਬੀਰ ਸਿੰਘ ਮਿਆਣੀ ਨੇ ਕੌਮੀ ਤਿਰੰਗਾ ਲਹਿਰਾਇਆ | ਇਸੇ ਤਰਾਂ ਇਲਾਕੇ ਦੇ ਸਕੂਲਾਂ ਕਾਲਜਾਂ ਵਿਚ ਖੁਸ਼ੀਆਂ ਖੇੜਿਆਂ ਦੇ ਨਾਲ ਆਜ਼ਾਦੀ ਦਾ ਦਿਹਾੜਾ ਮਨਾਇਆ ਗਿਆ।  ਇਸੇ ਤਰ੍ਹਾਂ ਹੀ ਨਗਰ ਕੌਂਸਲ ਟਾਂਡਾ ਵੱਲੋਂ ਵੀ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਨਗਰ ਕੌਂਸਲ ਟਾਂਡਾ ਦੇ ਪ੍ਰਧਾਨ ਗੁਰਸੇਵਕ ਮਾਰਸ਼ਲ ਨੇ ਤਿਰੰਗਾ ਝੰਡਾ ਲਹਿਰਾਇਆ ਜਦਕਿ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਇਲਾਕਾ ਨਿਵਾਸੀਆਂ ਦੇਸ਼ ਦੇ ਆਜ਼ਾਦੀ ਦਿਵਸ ਤੇ ਮੁਬਾਰਕਬਾਦ ਦਿੰਦੇ ਹੋਏ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। 

PunjabKesari

ਇਸ ਮੌਕੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਰੰਗਾ ਰੰਗ ਪ੍ਰੋਗਰਾਮ ਦੀ ਪੇਸ਼ ਕੀਤਾ ਗਿਆ। ਇਸੇ ਤਰ੍ਹਾਂ ਹੀ ਜੀ. ਆਰ. ਡੀ. ਇੰਟਰਨੈਸ਼ਨਲ ਸਕੂਲ ਟਾਂਡਾ, ਐੱਮ. ਐੱਸ. ਕੇ. ਸਿੱਖਿਆ ਸੰਸਥਾਵਾਂ ਟਾਂਡਾ ਅਤੇ ਤਲਵੰਡੀ ਡੱਡੀਆਂ, ਸਰ ਮਾਰਸ਼ਲ ਸਕੂਲ ਸਿੱਖਿਆ ਸੰਸਥਾਵਾਂ ਬੈਂਸ ਅਵਾਨ ਅਤੇ ਨੈਣੋਵਾਲ ਵੈਦ , ਸ਼ਹੀਦ ਭਗਤ ਸਿੰਘ ਪਾਰਕ ਅਹੀਆਪੁਰ, ਸ਼ਿਮਲਾ ਪਹਾੜੀ ਪਾਰਕ ਟਾਂਡਾ ਵਿਖੇ ਆਜ਼ਾਦੀ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ।

PunjabKesari

PunjabKesari

PunjabKesari

PunjabKesari


author

shivani attri

Content Editor

Related News