ਸਰਬੱਤ ਦੇ ਭਲੇ ਦੀ ਅਰਦਾਸ ਨਾਲ ਕੀਤੀ ਨਵੇਂ ਸਾਲ ਦੀ ਸ਼ੁਰੂਆਤ

Wednesday, Jan 01, 2025 - 03:42 PM (IST)

ਸਰਬੱਤ ਦੇ ਭਲੇ ਦੀ ਅਰਦਾਸ ਨਾਲ ਕੀਤੀ ਨਵੇਂ ਸਾਲ ਦੀ ਸ਼ੁਰੂਆਤ

ਟਾਂਡਾ ਉੜਮੁੜ (ਮੋਮੀ, ਜਸਵਿੰਦਰ)-ਅੱਜ ਨਵੇਂ ਸਾਲ ਦੀ ਸ਼ੁੱਭ ਆਮਦ ’ਤੇ ਟਾਂਡਾ ਇਲਾਕੇ ਦੇ ਗੁਰੂ ਘਰਾਂ ਵਿਚ ਸਰਬੱਤ ਸੰਗਤਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ। ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਮੂਨਕ ਖੁਰਦ ਵਿਖੇ ਨਵੇਂ ਸਾਲ ਦੀ ਆਮਦ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਬੱਤ ਸੰਗਤ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।

ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੀਰਥ ਸਿੰਘ, ਪ੍ਰਧਾਨ ਅਮਰਜੀਤ ਸਿੰਘ, ਸੇਵਾਦਾਰ ਸਰਬਜੀਤ ਸਿੰਘ ਮੋਮੀ, ਸੇਵਾਦਾਰ ਸੁਖਵਿੰਦਰ ਸਿੰਘ ਮੂਨਕ ਨੇ ਸੰਬੋਧਨ ਕਰਦਿਆਂ ਹੋਇਆਂ ਸਮੂਹ ਸੰਗਤ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀ ਅਤੇ ਗੁਰੂ ਚਰਨਾਂ ਵਿਚ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਇਸ ਮੌਕੇ ਸੰਗਤ ਦੀ ਸੇਵਾ ਵਾਸਤੇ ਚਾਹ-ਪਕੌੜਿਆਂ ਦੇ ਲੰਗਰ ਵੀ ਲਗਾਏ ਗਏ ।

ਇਹ ਵੀ ਪੜ੍ਹੋ- ਨਵੇਂ ਸਾਲ ਦੀ ਚੜ੍ਹਦੀ ਸਵੇਰ ਪੰਜਾਬ ਦੇ NH'ਤੇ ਵੱਡਾ ਹਾਦਸਾ, ਕਾਰ ਦੇ ਉੱਡ ਗਏ ਪਰਖੱਚੇ

ਇਸ ਮੌਕੇ ਸਰਪੰਚ ਮਨਪ੍ਰੀਤ ਕੌਰ, ਸਮਾਜਸੇਵੀ ਸੁਰਜੀਤ ਸਿੰਘ ਭਾਰਦਵਾਜ, ਗੁਰਦੀਪ ਸਿੰਘ, ਪਰਮਜੀਤ ਸਿੰਘ ਪੰਮੀ, ਜਰਨੈਲ ਸਿੰਘ ਜੇ.ਈ. ਇੰਸਪੈਕਟਰ ਧਰਮ ਸਿੰਘ ਗੁਰਦੀਪ ਸਿੰਘ ਦੀਪਾ, ਸੁਖਵਿੰਦਰ ਸਿੰਘ ਭੁਟੋ, ਸੁਰਿੰਦਰ ਪਾਲ ਸਿੰਘ ਮੋਮੀ, ਪਰਮਜੀਤ ਸਿੰਘ ਖਾਲਸਾ, ਪਰਮਜੀਤ ਸਿੰਘ ਬੱਬੀ ਤੋਂ ਇਲਾਵਾ ਸੂਬੇਦਾਰ ਬਲਵਿੰਦਰ ਸਿੰਘ, ਸੂਬੇਦਾਰ ਅਮਰਨਾਥ, ਸੂਬੇਦਾਰ ਗੁਰਨਾਮ ਸਿੰਘ, ਸਰਵਣ ਸਿੰਘ, ਅਵਤਾਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਇਸ ਤੋਂ ਇਲਾਵਾ ਗੁਰਦੁਆਰਾ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਿੰਡ ਬੋਦਾ ਖੁਦ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੇ ਵੀ ਨਵੇਂ ਸਾਲ ਦੀ ਆਮਦ ’ਤੇ ਧਾਰਮਿਕ ਸਮਾਗਮ ਕਰਵਾਏ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸਾਬਕਾ ਸਰਪੰਚ ਹਰਬੰਸ ਸਿੰਘ, ਦਵਿੰਦਰ ਸਿੰਘ ਲਾਡੀ, ਸਾਬਕਾ ਸਰਪੰਚ ਸ਼ਾਮ ਸਿੰਘ, ਪੰਚ ਤਜਿੰਦਰ ਸਿੰਘ ਲਾਡੀ, ਥਾਣੇਦਾਰ ਦਲਜਿੰਦਰ ਸਿੰਘ, ਸੇਵਾਦਾਰ ਕੁਲਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News