ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਖੇਡਾਂ ਨੂੰ ਜੀਵਨ ਦਾ ਅਨਿੱਖੜਵਾ ਅੰਗ ਬਣਾਇਆ ਜਾਵੇ: ਹਰਜੋਤ ਬੈਂਸ

Tuesday, Aug 27, 2024 - 05:49 PM (IST)

ਸ੍ਰੀ ਕੀਰਤਪੁਰ ਸਾਹਿਬ (ਬਾਲੀ)-ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਖੇਡਾਂ ਨੂੰ ਜੀਵਨ ਦਾ ਅਨਿੱਖੜਵਾ ਅੰਗ ਬਣਾਉਣਾ ਚਾਹੀਦਾ ਹੈ। ਖੇਡਾਂ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਦੀਆਂ ਹਨ। ਖੇਡ ਮੈਦਾਨ ਵਿਚ ਲੱਗੀਆਂ ਰੋਣਕਾਂ ਸਾਡੇ ਸੂਬੇ ਦੇ ਨੌਜਵਾਨਾਂ ਨੂੰ ਮਿਲੇ ਸਹੀ ਮਾਰਗ ਦਰਸ਼ਨ ਕਰਦੀਆਂ ਹਨ। 
ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਬੀਤੀ ਸ਼ਾਮ ਸਰਸਾ ਨੰਗਲ ਵਿਖੇ ਆਯੋਜਿਤ ਛਿੰਝ ਮੇਲੇ ਵਿਚ ਸ਼ਿਰਕਤ ਕਰਨ ਮੌਕੇ ਕੀਤਾ। ਉਨ੍ਹਾਂ ਦੇ ਨਾਲ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਵੀ ਮੋਜੂਦ ਸਨ। ਹਰਜੋਤ ਬੈਂਸ ਨੇ ਕਿਹਾ ਕਿ ਖੇਡ ਮੈਦਾਨਾਂ ਵਿਚ ਮਾਹੌਲ ਬਹੁਤ ਹੀ ਸਦਭਾਵਨਾ ਵਾਲਾ ਹੁੰਦਾ ਹੈ ਅਤੇ ਖੇਡ ਮੈਦਾਨਾਂ ਵਿਚੋਂ ਸਾਡੇ ਸੂਬੇ ਨੇ ਦੇਸ਼ ਨੂੰ ਵੱਡੇ ਵੱਡੇ ਅੰਤਰਰਾਸ਼ਟਰੀ ਪੱਧਰ 'ਤੇ ਨਾਮੀ ਖਿਡਾਰੀ ਦਿੱਤੇ ਹਨ। ਇਨ੍ਹਾਂ ਨੇ ਸੰਸਾਰ ਭਰ ਵਿਚ ਸਾਡੇ ਦੇਸ਼ ਦਾ ਨਾਮ ਉੱਚਾ ਕੀਤਾ ਹੈ। ਹਰਜੋਤ ਬੈਂਸ ਕੈਬਨਿਟ ਮੰਤਰੀ ਅਤੇ ਮਾਲਵਿੰਦਰ ਸਿੰਘ ਕੰਗ ਮੈਂਬਰ ਪਾਰਲੀਮੈਂਟ ਬੀਤੀ ਸ਼ਾਮ ਸਰਸਾ ਨੰਗਲ ਵਿਖੇ ਸਚਖੰਡਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਜੀ ਸਿੰਘ ਹੰਸਾਲੀ ਵਾਲਿਆਂ ਦੀ ਯਾਦ ਵਿਚ ਕਰਵਾਏ ਛਿੰਝ ਮੇਲੇ ਵਿਚ ਸ਼ਾਮਲ ਹੋਣ ਲਈ ਇਥੇ ਪੁੱਜੇ ਸਨ। 

ਇਹ ਵੀ ਪੜ੍ਹੋ- ਪੰਜਾਬ 'ਚ ਜਨਮ ਅਸ਼ਟਮੀ ਦੇ ਦਿਨ ਵਾਪਰਿਆ ਵੱਡਾ ਹਾਦਸਾ, ਮੇਲਾ ਵੇਖਣ ਜਾ ਰਹੇ ਵਿਅਕਤੀ ਦੀ ਦਰਦਨਾਕ ਮੌਤ

PunjabKesari

ਸਰਸਾ ਨੰਗਲ ਵਿਖੇ ਮੁਖੀ ਬਾਬਾ ਪਰਮਜੀਤ ਸਿੰਘ ਹੰਸਾਲੀ ਸਾਹਿਬ ਦੀ ਅਗਵਾਈ ਵਿਚ 10ਵਾਂ ਛਿੰਝ ਮੇਲਾ ਕਰਵਾਇਆ ਗਿਆ, ਜਿਸ ਵਿਚ ਬਾਬਾ ਅਵਤਾਰ ਸਿੰਘ ਜੀ ਟਿੱਬੀ ਸਾਹਿਬ ਵਾਲੇ, ਮਨਜੀਤ ਸਿੰਘ ਘੁੰਮਣ ਅਤੇ ਕਮਿੱਕਰ ਸਿੰਘ ਡਾਢੀ ਸੀਨੀਅਰ ਆਪ ਆਗੂ ਵੀ ਸ਼ਾਮਲ ਹੋਏ। ਬਾਬਾ ਅਵਤਾਰ ਸਿੰਘ ਨੇ ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਪਿੱਠ ਥਪਥਪਾਈ ਅਤੇ ਕਿਹਾ ਕਿ ਉਨ੍ਹਾਂ ਨੇ ਇਲਾਕੇ ਦੀਆਂ ਜਿਹੜੀਆਂ ਮੁਸ਼ਕਿਲਾਂ 'ਤੇ ਮੰਗਾਂ ਅਸੀਂ ਧਿਆਨ ਵਿਚ ਲਿਆਦੀਆਂ ਸੀ। ਇਸ ਮੌਕੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਵਿਚ ਖੇਡਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਲਈ ਜ਼ਿਕਰਯੋਗ ਉਪਰਾਲੇ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖਿਡਾਰੀਆਂ ਦੀ ਹੁਨਰ ਦੀ ਸਨਾਖਤ, ਖੇਡਾਂ ਪੱਖੀ ਮਾਹੌਲ ਸਿਰਜਣ, ਸਿਹਤ ਪ੍ਰਤੀ ਜਾਗਰੂਕਤਾ, ਆਪਸੀ ਸਦਭਾਵਨਾ ਅਤੇ ਭਾਈਚਾਰਾ ਵਧਾਉਣ ਅਤੇ ਸਿਹਤਮੰਦ ਪੰਜਾਬ ਸਿਰਜਣ ਦੇ ਮੰਤਵ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ’ਤਹਿਤ ਕਰਵਾਏ ਜਾ ਰਹੇ ਖੇਡਾਂ ਦਾ ਆਗਾਜ਼ 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਖੇਡਾਂ ਵਿਚ ਰੁਤਬਾ ਹੋਰ ਉੱਚਾ ਚੁੱਕਣ ਲਈ ਸਰਕਾਰ ਨੇ ਜ਼ਿਕਰਯੋਗ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸਾਡੇ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਅੱਜ ਪੰਜਾਬ ਦੇ ਖਿਡਾਰੀ ਦੇਸ਼ ਭਰ ਵਿਚ ਸਾਡਾ ਮਾਣ ਵਧਾ ਰਹੇ ਹਨ। ਮਾਲਵਿੰਦਰ ਕੰਗ ਨੇ ਕਿਹਾ ਕਿ ਪਿੰਡਾਂ ਦੇ ਖੇਡ ਮੇਲੇ ਸਾਡੇ ਵਿਰਸੇ ਅਤੇ ਸੱਭਿਆਚਾਰ ਦੇ ਪ੍ਰਤੀਕ ਹਨ। ਨੌਜਵਾਨਾਂ ਨੂੰ ਖੇਡਾਂ ਪ੍ਰਤੀ ਹੋਰ ਰੁਚੀ ਵਿਖਾਉਣੀ ਚਾਹੀਦੀ ਹੈ। ਖੇਡਾਂ ਨੂੰ ਆਪਣੇ ਜੀਵਨ ਦਾ ਅਨਿੱਖੜਵਾ ਅੰਗ ਬਣਾਉਣਾ ਚਾਹੀਦਾ ਹੈ। 

ਇਹ ਵੀ ਪੜ੍ਹੋ-ਰਾਤੋ-ਰਾਤ ਕਬਾੜੀਏ ਦੀ ਚਮਕੀ ਕਿਸਮਤ, ਬਣਿਆ ਕਰੋੜਪਤੀ

ਖੇਡ ਮੈਦਾਨਾਂ ਨੂੰ ਪੰਜਾਬ ਸਰਕਾਰ ਅੱਵਲ ਦਰਜੇ ਦੇ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੇ ਆਯੋਜਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ 2 ਲੱਖ ਰੁਪਏ ਦੇਣਗੇ ਅਤੇ ਸਰਸਾ ਨੰਗਲ ਦਾ ਖੇਡ ਮੈਦਾਨ ਨਮੂਨੇ ਦਾ ਬਣਾਇਆ ਜਾਵੇਗਾ। ਇਸ ਮੌਕੇ ਜੁਝਾਰ ਸਿੰਘ ਆਸਪੁਰ, ਤਰਲੋਚਨ ਸਿੰਘ ਪ੍ਰਧਾਨ ਟਰੱਕ ਯੂਨੀਅਨ, ਸੋਹਣ ਸਿੰਘ, ਸਿਮਰਨਜੀਤ ਸਿੰਘ ਛਿੰਝ ਕਮੇਟੀ ਪ੍ਰਧਾਨ, ਜਸਵਿੰਦਰ ਸਿੰਘ, ਤਰਸੇਮ ਸਿੰਘ ਹਾਜ਼ਰ ਸਨ।
 

ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਹਾਦਸਾ, 13 ਸਾਲਾ ਬੱਚੇ ਦੀ ਦਰਦਨਾਕ ਮੌਤ, ਸਿਰ ਉਪਰੋਂ ਲੰਘਿਆ ਟਰੱਕ ਦਾ ਟਾਇਰ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News