ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪੰਥ ਦੀ ਨੁਮਾਇੰਦਾ ਜਥੇਬੰਦੀ ਐਡਵੋਕੇਟ: ਹਰਜਿੰਦਰ ਸਿੰਘ ਧਾਮੀ

11/19/2022 1:03:35 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਥ ਦੀ ਨੁਮਾਇੰਦਾ ਜਥੇਬੰਦੀ ਹੈ। ਪੰਥ ਵਿਰੋਧੀ ਤਾਕਤਾਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨੁਕਸਾਨ ਪਹੁੰਚਾਉਣ ਲਈ ਹਰ ਹੱਥ ਕੰਡੇ ਅਪਣਾਏ ਹਨ ਪਰ ਗੁਰੂ ਸਾਹਿਬ ਦੀ ਕ੍ਰਿਪਾ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਬੇਮਿਸਾਲ ਜਿੱਤ ਹੋਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿੰਡ ਰਸੂਲਪੁਰ ਵਿਖੇ ਹੋਏ ਇਕ ਸਨਮਾਨ ਸਮਾਰੋਹ ਦੌਰਾਨ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਉੜਮੁੜ ਟਾਂਡਾ ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਹੋਏ ਇਸ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਸ਼੍ਰੋਮਣੀ ਅਕਾਲੀ ਦਲ ਹਲਕਾ ਟਾਂਡਾ ਅਹੁਦੇਦਾਰਾਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। 

ਇਹ ਵੀ ਪੜ੍ਹੋ : ਅਕਾਲੀ ਦਲ-ਭਾਜਪਾ ਦੇ ਸਮਝੌਤੇ ਨੂੰ ਲੈ ਕੇ ਸਿਕੰਦਰ ਸਿੰਘ ਮਲੂਕਾ ਦਾ ਵੱਡਾ ਬਿਆਨ ਆਇਆ ਸਾਹਮਣੇ

ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਵੱਡੇ ਅਹੁਦੇ ਦੇ ਕੇ ਨਿਵਾਜਿਆ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਿਆ ਪਰ ਪਾਰਟੀਆਂ ਨਾਲ ਦਗ਼ਾਬਾਜ਼ੀ ਇਕ ਕਰਨ ਵਾਲੇ ਦਿਨ ਖ਼ੁਦ ਹੀ ਖ਼ਤਮ ਹੋ ਜਾਂਦੇ ਹਨ। ਇਸ ਮੌਕੇ ਇਸ ਮੌਕੇ ਐਡਵੋਕੇਟ ਧਾਮੀ ਨੇ ਹਲਕਾ ਇੰਚਾਰਜ ਰਵਿੰਦਰ ਸਿੰਘ ਰਸੂਲਪੁਰ ਅਤੇ ਸਮੁੱਚੀ ਜਥੇਬੰਦੀ ਦਾ ਧੰਨਵਾਦ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। 

ਇਸ ਤੋਂ ਇਲਾਵਾ ਇਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਾਰਮਿਕ ਅਤੇ ਸਮਾਜ-ਸੇਵੀ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾਵੇਗੀ। ਇਸ ਮੌਕੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁਬਾਰਕਬਾਦ ਦਿੰਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਤੇ ਸਨਮਾਨ ਸਮਾਰੋਹ ਵਿੱਚ ਪਹੁੰਚੇ ਆਗੂਆਂ ਦਾ ਧੰਨਵਾਦ ਕੀਤਾ। ਇਸ ਮੌਕੇ ਜਤਿੰਦਰ ਸਿੰਘ ਲਾਲੀ ਬਾਜਵਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ, ਕਮਲਜੀਤ ਸਿੰਘ ਕੁਲਾਰ, ਜਥੇਦਾਰ ਗੁਰਨਾਮ ਸਿੰਘ ਸਹਿਬਾਜ਼ਪੁਰ, ਮਹਿੰਦਰ ਸਿੰਘ ਡੂਮਾਣਾ, ਜਥੇਦਾਰ ਉਂਕਾਰ ਸਿੰਘ ਆਦਿ ਵੀ ਹਾਜ਼ਰ ਸਨ। 

ਇਹ ਵੀ ਪੜ੍ਹੋ : ਜਲੰਧਰ ’ਚ ਮਿਲ ਰਹੀ ਸਹੂਲਤ: 10 ਰੁਪਏ ਦਾ ਉਬਲਿਆ ਆਂਡਾ ਖਾਓ, ਸੜਕ ’ਤੇ ਬੈਠ ਕੇ ਹੀ ਲਾਓ ਜਿੰਨੇ ਮਰਜ਼ੀ ਪੈੱਗ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

shivani attri

This news is Content Editor shivani attri