ਮੰਤਰੀ ਹਰਜੋਤ ਬੈਂਸ ਨੇ ਸੰਤ ਸੀਚੇਵਾਲ ਨਾਲ ਬਹੁ ਕਰੋੜੀ ਪ੍ਰਾਜੈਕਟਾਂ ਬਾਰੇ ਕੀਤੀ ਚਰਚਾ
Monday, Dec 09, 2024 - 02:32 PM (IST)
ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਦਮ ਸ਼੍ਰੀ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਵਿਸੇਸ਼ ਮਿਲਣੀ ਕੀਤੀ ਅਤੇ ਉਨ੍ਹਾਂ ਨੂੰ ਗੁਰੂ ਸਹਿਬਾਨ ਦੀ ਚਰਨ ਛੋਹ ਪ੍ਰਾਪਤ ਨਗਰੀ ਕੀਰਤਪੁਰ ਸਾਹਿਬ ’ਚ ਚੱਲ ਰਹੇ ਬਹੁਕਰੋੜੀ ਸੀਵਰੇਜ ਟ੍ਰੀਟਮੈਂਟ ਪਲਾਂਟ ਸਬੰਧੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ- ਟਾਂਡਾ 'ਚ ਵੱਡੀ ਵਾਰਦਾਤ, ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਰੇਲਵੇ ਟਰੈਕ ਨੇੜਿਓਂ ਮਿਲੀ ਲਾਸ਼
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਸੰਤ ਸੀਚੇਵਾਲ ਨੂੰ ਕੀਰਤਪੁਰ ਸਾਹਿਬ ਵਿਖੇ ਸਰਕਾਰੀ ਸਿਹਤ ਕੇਂਦਰ ਦੇ ਨਵੀਨੀਕਰਨ ਦੇ ਚੱਲ ਰਹੇ ਕੰਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਸੰਤ ਸੀਚੇਵਾਲ ਦਾ ਸਰਕਾਰੀ ਸਿਹਤ ਕੇਂਦਰ ਕੀਰਤਪੁਰ ਸਾਹਿਬ ਲਈ 50 ਲੱਖ ਰੁਪਏ ਦੇਣ ਦੇ ਫ਼ੈਸਲੇ ਲਈ ਧੰਨਵਾਦ ਕੀਤਾ ਗਿਆ। ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਆਪਣੇ ਸੁਪਨਿਆਂ ਦੇ ਪ੍ਰੋਜੈਕਟ ਬਾਰੇ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਦੱਸਿਆ ਕਿ ਥਲੂਹ ’ਚ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਨਾਮ ’ਤੇ ਸਪੋਰਟਸ ਸਟੇਡੀਅਮ ਅਤੇ ਸਪੋਰਟਸ ਪਾਰਕ ਦਾ ਨਿਰਮਾਣ ਹੋਵੇਗਾ। ਇਸ ਪ੍ਰਾਜੈਕਟ ਲਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ 1 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਭਰੋਸਾ ਦਿੱਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਤੇਜ਼ ਹਵਾਵਾਂ ਚੱਲਣੀਆਂ ਸ਼ੁਰੂ, ਜਾਣੋ ਅਗਲੇ ਦਿਨਾਂ ਦਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8