ਭਰਤਗੜ੍ਹ ਈਦਗਾਹ ਵਿਖੇ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਬੈਂਸ, ਕੀਤਾ ਵੱਡਾ ਐਲਾਨ
Monday, Mar 31, 2025 - 03:04 PM (IST)

ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਅਤੇ ਭਾਸ਼ਾ ਵਿਭਾਗ ਪੰਜਾਬ ਨੇ ਭਰਤਗੜ੍ਹ ਈਦਗਾਹ ਵਿਖੇ ਪਹੁੰਚ ਕੇ ਈਦ-ਉੱਲ-ਫਿਤਰ ਦੀ ਮੁਬਾਰਕਬਾਦ ਦਿੱਤੀ ਅਤੇ ਸਾਰੇ ਧਰਮਾਂ ਦੇ ਲੋਕਾਂ ਨੂੰ ਰਲ ਮਿਲ ਕੇ ਤਿਉਹਾਰ ਮਨਾਉਣ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਧਰਮ ਨਿਰਪੱਖ ਦੇਸ਼ ਹੈ ਅਤੇ ਵਿਸੇਸ਼ ਤੌਰ ਤੇ ਪੰਜਾਬ ਸੂਬੇ ਦੇ ਲੋਕ ਸਾਰੇ ਧਰਮਾਂ ਦੇ ਤਿਉਹਾਰ ਰਲ ਮਿਲ ਕੇ ਮਨਾਉਦੇ ਹਨ, ਆਪਸੀ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀ ਵਿਲੱਖਣ ਮਿਸਾਲ ਇਥੇ ਮੋਜੂਦ ਹੈ। ਅੱਜ ਅਸੀਂ ਈਦ-ਉੱਲ-ਫਿਤਰ ਦਾ ਤਿਉਹਾਰ ਮਨਾ ਰਹੇ ਹਾਂ। ਮੁਸਲਿਮ ਭਾਈਚਾਰੇ ਲਈ ਇਹ ਬਹੁਤ ਹੀ ਪਵਿੱਤਰ ਦਿਹਾੜਾ ਹੈ, ਰਮਜ਼ਾਨ ਤੋਂ ਬਾਅਦ ਭਾਈਚਾਰੇ ਵੱਲੋਂ ਇਸ ਦਿਨ ਦਾ ਬਹੁਤ ਬੇਸਬਰੀ ਨਾਲ ਇੰਤਜ਼ਾਰ ਰਹਿੰਦਾ ਹੈ, ਸਾਰੇ ਧਰਮਾਂ ਦੇ ਲੋਕ ਇਸ ਤਿਉਹਾਰ ਨੂੰ ਰਲ ਮਿਲ ਕੇ ਮਨਾਂਉਦੇ ਹਨ।
ਉਨ੍ਹਾਂ ਨੇ ਇਕੱਠੇ ਹੋਏ ਵੱਖ-ਵੱਖ ਧਰਮਾਂ ਦੇ ਲੋਕਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਦੱਸਿਆ ਕਿ ਸਾਡੇ ਦੇਸ਼ 'ਚ ਆਪਸੀ ਭਾਈਚਾਰਾ ਅਤੇ ਸਾਂਝੀਵਾਲਤਾ ਦੀ ਮਿਸਾਲ ਪੰਜਾਬ ਤੋਂ ਵੱਧ ਹੋਰ ਕਿਤੇ ਵੀ ਨਹੀ ਮਿਲਦੀ। ਉਨ੍ਹਾਂ ਨੇ ਈਦਗਾਹ ਦੀ ਚਾਰਦੀਵਾਰੀ ਲਈ 10 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਇਸ ਮੌਕੇ ਹਰਜੋਤ ਸਿੰਘ ਬੈਂਸ ਦਾ ਵਿਸੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਸੇਵਕ ਰਾਣਾ, ਮੋਹਿਤ ਗਿੱਲ, ਹਰਵਿੰਦਰ ਸਿੰਘ, ਰਾਜ ਮੁਹੰਮਦ, ਵਿੱਕੀ ਖਾਨ, ਸਰਪੰਚ ਸੋਹਣ ਮੁਹੰਮਦ, ਰਿੰਕੀ ਖਾਨ, ਵਿੱਕੀ ਖਾਨ, ਕਰਮ ਦੀਨ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।