ਮਾਨ ਸਰਕਾਰ ਨੇ ਲੋਕ ਪੱਖੀ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲੋੜਵੰਦ ਤੱਕ ਪਹੁੰਚਾਇਆ : ਹਰਜੋਤ ਬੈਂਸ
Thursday, Feb 29, 2024 - 04:36 PM (IST)
ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਰ ਪਿੰਡ ਵਿਚ ਲੋਕ ਸੇਵਾ ਕੈਂਪ ਲਾ ਕੇ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਉਨ੍ਹਾਂ ਦੇ ਘਰਾਂ ਨੇਡ਼ੇ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ ਹੈ। ਲੋਕਾਂ ਦੀਆਂ ਨਿੱਜੀ ਸਮੱਸਿਆਵਾਂ ਅਤੇ ਸਾਂਝੇ ਮਸਲੇ ਮੌਕੇ ’ਤੇ ਹੱਲ ਕੀਤੇ ਜਾ ਰਹੇ ਹਨ, ਬਕਾਇਆ ਮੁਸ਼ਕਿਲਾਂ ਸਮਾਂ ਬੱਧ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੀਤੀ ਸ਼ਾਮ ਚੰਗਰ ਇਲਾਕੇ ਦੇ ਪਿੰਡ ਬਲੋਲੀ, ਮਝੇਡ਼, ਚੀਕਣਾ, ਦਬੂਡ਼ ਅੱਪਰ, ਦਬੂਡ਼ ਲੋਅਰ ਅਤੇ ਬਰੂਵਾਲ ਵਿਖੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪਾਂ ਦੌਰਾਨ ਭਰਵੇਂ ਤੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ।
ਇਹ ਵੀ ਪੜ੍ਹੋ: ਖਨੌਰੀ ਬਾਰਡਰ 'ਤੇ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ 'ਤੇ CM ਮਾਨ ਦਾ ਵੱਡਾ ਬਿਆਨ
ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਿਸਾਲੀ ਫ਼ੈਸਲੇ ਲਏ ਹਨ, ਲਗਭਗ 90 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਸਿਹਤ ਸਹੂਲਤਾਂ ’ਚ ਹੋਏ ਸੁਧਾਰ ਬਾਰੇ ਉਨ੍ਹਾਂ ਕਿਹਾ ਕਿ ਅਲਟ੍ਰਾਸਾਊਂਡ ਦੀ ਸਹੂਲਤ ਸਰਕਾਰੀ ਹਸਪਤਾਲ ਦੀ ਪਰਚੀ ਅਤੇ ਪ੍ਰਾਈਵੇਟ ਸਕੈਨ ਸੈਂਟਰਾਂ ਤੋਂ ਮਿਲ ਰਹੀ ਹੈ, ਜਿਸ ਦੀ ਅਦਾਇਗੀ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ। ਇਸ ਮੌਕੇ ਹਰਜੋਤ ਬੈਂਸ ਨੇ ਪਿੰਡ ਮਝੇਡ਼ ਵਿਚ 20 ਲੱਖ ਦੀ ਲਾਗਤ ਨਾਲ ਤਿਆਰ ਹੋ ਰਹੇ ਜੰਞ ਘਰ ਨੂੰ ਸਥਾਨਕ ਵਸਨੀਕਾਂ ਦੇ ਸਮਾਜਿਕ ਸਮਾਗਮਾਂ ਲਈ ਲੋਕ ਅਰਪਣ ਕੀਤਾ ਹੈ ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਝੇਡ਼ ਲਈ 10 ਲੱਖ ਰੁਪਏ ਦੀ ਗ੍ਰਾਂਟ ਅਤੇ ਦਬੂਡ਼ ਅਪਰ ਵਿਚ ਧਰਮਸ਼ਾਲਾ ਦੀ ਉਸਾਰੀ ਲਈ 10 ਲੱਖ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਉਨ੍ਹਾਂ ਨੇ ਲੋਕਾਂ ਦੀ ਮੰਗ ’ਤੇ ਮੱਸੇਵਾਲ ਦੇ ਸੀ. ਸੈ. ਸਕੂਲ ਵਿਚ ਅਗਲੇ ਸੈਸ਼ਨ ਤੋਂ ਮੈਡੀਕਲ ਗਰੁੱਪ ਦੀ ਪਡ਼੍ਹਾਈ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਬੁੱਧਵਾਰ ਸਾਡੇ ਸਰਕਾਰੀ ਸਕੂਲ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਹੋ ਰਹੇ ਹਨ, ਸਰਕਾਰੀ ਸਕੂਲਾਂ ਦਾ ਮਿਆਰ ਕਾਨਵੈਂਟ ਅਤੇ ਮਾਡਲ ਸਕੂਲਾਂ ਦੇ ਬਰਾਬਰ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਜ਼ਿਕਰਯੋਗ ਸੁਧਾਰ ਹੋਏ ਹਨ। ਇਸ ਮੌਕੇ ਡਾ. ਸੰਜੀਵ ਗੋਤਮ ਮੈਂਬਰ ਮੈਡੀਕਲ ਕੌਂਸਲ, ਕਮਿੱਕਰ ਸਿੰਘ ਡਾਢੀ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ, ਡਾ.ਜਰਨੈਲ ਸਿੰਘ ਦਬੂਡ਼, ਰਜਿੰਦਰ ਸਿੰਘ ਰਾਣਾ, ਸੂਬੇਦਾਰ ਰਾਜਪਾਲ ਮੋਹੀਵਾਲ, ਰਾਮ ਪਾਲ ਕਾਹੀਵਾਲ ਬਲਾਕ ਪ੍ਰਧਾਨ, ਕਮਲ ਬਲੋਲੀ, ਤਰਲੋਚਨ ਸਿੰਘ ਲੋਚੀ ਆਦਿ ਸਮੇਤ ਹੋਰ ਪਿੰਡਾਂ ਦੇ ਲੋਕ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਟੁੱਟਿਆ ਡੇਰਾ ਬਿਆਸ ਸਤਿਸੰਗ ਨੂੰ ਜਾਣ ਵਾਲਾ 100 ਸਾਲ ਤੋਂ ਵੱਧ ਪੁਰਾਣਾ ਪੁੱਲ, ਮਚੀ ਹਫ਼ੜਾ-ਦਫ਼ੜੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।