ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ
Monday, Oct 20, 2025 - 05:22 PM (IST)

ਸ੍ਰੀ ਅਨੰਦਪੁਰ ਸਾਹਿਬ (ਸੰਧੂ)- ਪੰਜਾਬ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆ ਭਰ ਵਿੱਚ ਰਹਿੰਦੇ ਸਾਰੇ ਪੰਜਾਬੀਆਂ ਅਤੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਸੱਚਾਈ ਅਤੇ ਅੱਛਾਈ ਦੇ ਮਾਰਗ ਤੇ ਚੱਲ ਕੇ ਆਪਣੀਆਂ ਪ੍ਰੰਪਰਾਵਾ ਅਤੇ ਮਰਿਆਦਾ ਦੀ ਪਾਲਣਾ ਦਾ ਪ੍ਰਤੀਕ ਹੈ। ਇਹ ਤਿਉਹਾਰ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 4-5 ਦਿਨਾਂ ਤੱਕ...ਮੌਸਮ ਵਿਭਾਗ ਨੇ ਜਾਰੀ ਕੀਤੀ Latest Update
ਉਨ੍ਹਾਂ ਨੇ ਕਿਹਾ ਕਿ ਮਰਿਆਦਾ ਪ੍ਰਸ਼ੋਤਮ ਸ੍ਰੀ ਰਾਮ ਜੀ ਨੂੰ ਭਗਵਾਨ ਵਿਸ਼ਨੂੰ ਦੇ ਅਵਤਾਰ ਵਜੋਂ ਜਾਣਿਆ ਜਾਦਾ ਹੈ, ਜਿਨ੍ਹਾਂ ਨੇ ਕੁੱਲ ਸੰਸਾਰ ਨੂੰ ਅਜਿਹੇ ਸੰਦੇਸ਼ ਦਿੱਤੇ, ਜਿਨ੍ਹਾਂ ਤੇ ਚੱਲਣ ਦੀ ਪ੍ਰੇਰਨਾ ਸਾਡੇ ਸਮਾਜ ਵਿਚ ਹਰ ਸਾਲ ਇਹ ਤਿਉਹਾਰ ਮਨਾ ਕੇ ਦਿੱਤੀ ਜਾ ਰਹੀ ਹੈ। ਦੀਵਾਲੀ ਰੋਸ਼ਨੀ ਦਾ ਤਿਉਹਾਰ ਹੈ। ਉਨ੍ਹਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ, ਕਿਉਂਕਿ ਪ੍ਰਦੂਸ਼ਣ ਦੀ ਸਮੱਸਿਆ ਬਹੁਤ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ।
ਇਹ ਵੀ ਪੜ੍ਹੋ: Punjab: ਦੀਵਾਲੀ ਮੌਕੇ ਉਜੜਿਆ ਸਰਪੰਚ ਦਾ ਘਰ! ਨਸ਼ੇ ਦੀ ਭੇਟ ਚੜ੍ਹਿਆ ਜਵਾਨ ਪੁੱਤ
ਕੈਬਨਿਟ ਮੰਤਰੀ ਨੇ ਸਾਰੇ ਦੇਸ਼ ਵਾਸੀਆਂ ਖਾਸ ਤੌਰ ’ਤੇ ਸਿੱਖ ਕੌਮ ਨੂੰ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਵੀ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਨੇ ਸਾਲ 1612 ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ। ਹਰਜੋਤ ਬੈਂਸ ਨੇ ਸੂਬੇ ਦੇ ਲੋਕਾਂ ਦੀ ਭਲਾਈ ਤੇ ਚੰਗੀ ਸਿਹਤ ਲਈ ਅਰਦਾਸ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਦਾ ਹੈ।
ਇਹ ਵੀ ਪੜ੍ਹੋ:ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫਾ ਦੇ ਬੇਟੇ ਦੀ ਮੌਤ ਤੋਂ ਪਹਿਲਾਂ ਦੀ ਨਵੀਂ ਵੀਡੀਓ ਆਈ ਸਾਹਮਣੇ, ਮਚਿਆ ਤਹਿਲਕਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8