ਹਰਪਾਲ ਚੀਮਾ ਦਾ ਬਿਆਨ, ਕਿਹਾ, ''ਹੁਣ ਮੱਧ ਪ੍ਰਦੇਸ਼ ''ਚ ਆਵੇਗੀ ਬਦਲਾਅ ਦੀ ਹਨੇਰੀ''

09/29/2023 11:41:14 AM

ਜਲੰਧਰ (ਧਵਨ) : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ’ਚ ਪਿਛਲੇ ਸਾਲ ਬਦਲਾਅ ਦੀ ਹਨੇਰੀ ਆਈ ਸੀ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਸੱਤਾ ’ਚ ਆਈ ਸੀ। ਅੱਜ-ਕੱਲ ਪਾਰਟੀ ਦੇ ਵਰਕਰ ਬਾਕੀ ਸੂਬਿਆਂ 'ਚ ਵੀ 'ਆਪ' ਦੀ ਸਰਕਾਰ ਲਿਆਉਣ ਲਈ ਲਗਾਤਾਰ ਕੋਸ਼ਿਸ਼ਾਂ 'ਚ ਲੱਗੇ ਹੋਏ ਹਨ। ਇਸੇ ਦੌਰਾਨ ਹਰਪਾਲ ਚੀਮਾ ਨੂੰ ਵੀ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰਦੇ ਹੋਏ ਦੇਖਿਆ ਗਿਆ। 

ਚੀਮਾ ਨੇ ਮੱਧ ਪ੍ਰਦੇਸ਼ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਰੈਲੀਆਂ ਵਿਚ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸੱਤਾ ਵਿਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਸਰਕਾਰੀ ਸਕੀਮਾਂ ਦਾ ਫਾਇਦਾ ਲੋਕਾਂ ਤਕ ਪਹੁੰਚਾਉਣ ਲਈ ਜ਼ਮੀਨੀ ਪੱਧਰ ’ਤੇ ਕੰਮ ਕੀਤਾ ਹੈ ਅਤੇ ਮੱਧ ਪ੍ਰਦੇਸ਼ ਵਿਚ ਸ਼ਿਵਰਾਜ ਸਿੰਘ ਚੌਹਾਨ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ।

ਇਹ ਵੀ ਪੜ੍ਹੋ- CM ਭਗਵੰਤ ਮਾਨ ਨੇ ਅਮਿਤ ਸ਼ਾਹ ਸਾਹਮਣੇ SYL ਸਣੇ ਚੁੱਕੇ ਪੰਜਾਬ ਦੇ ਵੱਡੇ ਮੁੱਦੇ

ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਜਨਤਾ ਨੇ ਭਾਜਪਾ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਸੀ ਪਰ ਚਾਲਬਾਜ਼ੀ ਨਾਲ ਭਾਜਪਾ ਨੇ ਸੱਤਾ ਹਾਸਲ ਕਰ ਲਈ ਸੀ। ਇਸ ਵਾਰ ਅਜਿਹਾ ਹੋਣ ਵਾਲਾ ਨਹੀਂ ਕਿਉਂਕਿ ਹਰ ਪਾਸੇ ਸਰਕਾਰ ਦਾ ਜ਼ੋਰਦਾਰ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਪੰਜਾਬ ਦੀ ਚਰਚਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਕ੍ਰਾਂਤੀਕਾਰੀ ਕਦਮ ਚੁੱਕੇ ਹਨ ਅਤੇ ਲੋਕਾਂ ਦੇ ਬਿਜਲੀ ਦੇ ਬਿੱਲ ਮੁਆਫ਼ ਕਰ ਕੇ ਇਤਿਹਾਸਕ ਕਦਮ ਚੁੱਕਿਆ ਹੈ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਪਰਾਲੀ ਦਾ ਸਹੀ ਉਪਚਾਰ ਕਰਨ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ, ਕੀਤੀ ਇਹ ਅਪੀਲ

ਵਿੱਤ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਮੁੜ ਪੈਰਾਂ ’ਤੇ ਖੜ੍ਹਾ ਕਰਨ ਲਈ ਠੋਸ ਕਦਮ ਚੁੱਕੇ ਹਨ ਅਤੇ ਸਰਕਾਰੀ ਆਮਦਨ ਵਿਚ ਵੀ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ, ਜਦਕਿ ਦੂਜੇ ਪਾਸੇ ਮੱਧ ਪ੍ਰਦੇਸ਼ ਅਤੇ ਭਾਜਪਾ ਦੇ ਸ਼ਾਸਨ ਵਾਲੇ ਹੋਰ ਸੂਬਿਆਂ ’ਚ ਵਿੱਤੀ ਸਥਿਤੀ ਕਾਫੀ ਡਾਵਾਂਡੋਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ’ਚ ਤਬਦੀਲੀ ਦੀ ਹਵਾ ਤੋਂ ਲੋਕ ਪ੍ਰਭਾਵਿਤ ਹਨ ਅਤੇ ਵਿਧਾਨ ਸਭਾ ਚੋਣਾਂ ’ਚ ਜ਼ਰੂਰ ਬਦਲਾਅ ਆਏਗਾ। ਇਸ ਤੋਂ ਬਾਅਦ 2024 ਦੀਆਂ ਲੋਕ ਸਭਾ ਚੋਣਾਂ ਵਿਚ ਵੀ ਬਦਲਾਅ ਦੀ ਲਹਿਰ ਦੇਖਣ ਨੂੰ ਮਿਲੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Harnek Seechewal

This news is Content Editor Harnek Seechewal