ਪੰਜਾਬ ਦੇ ਸ਼ਹਿਰਾਂ ਨੂੰ ਸਾਰੀਆਂ ਆਧੁਨਿਕ ਸਹੂਲਤਾਂ ਸਰਕਾਰ ਮੁਹੱਈਆ ਕਰਵਾਏਗੀ : ਹਰਪਾਲ ਚੀਮਾ
Wednesday, Jan 24, 2024 - 10:53 AM (IST)
ਜਲੰਧਰ (ਧਵਨ)–ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਹੈ ਕਿ ਸੂਬੇ ਦੇ ਸ਼ਹਿਰਾਂ ਨੂੰ ਸਾਰੀਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਹ ਬੀਤੇ ਦਿਨ ਦਿੜ੍ਹਬਾ ਵਿਖੇ 39 ਲੱਖ ਰੁਪਏ ਦੀ ਲਾਗਤ ਨਾਲ ਮਸ਼ੀਨਾਂ ਨੂੰ ਨਗਰ ਪੰਚਾਇਤ ਦੇ ਹਵਾਲੇ ਕਰਦੇ ਹੋਏ ਵਿਚਾਰ ਪ੍ਰਗਟ ਕਰ ਰਹੇ ਸਨ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹਿਰੀ ਅਤੇ ਦਿਹਾਤੀ ਲੋਕਾਂ ਨੂੰ ਇਕੋ ਜਿਹੀਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ। ਸਰਕਾਰ ਦਾ ਮੁੱਖ ਏਜੰਡਾ ਸ਼ਹਿਰਾਂ ਅਤੇ ਪਿੰਡਾਂ ਦਾ ਵਿਕਾਸ ਕਰਨਾ ਅਤੇ ਉਨ੍ਹਾਂ ਨੂੰ ਸਾਫ਼-ਸੁਥਰਾ ਬਣਾ ਕੇ ਰੱਖਣਾ ਹੈ।
ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਨੂੰ ਕੂੜਾ ਚੁੱਕਣ ਵਾਲੇ ਵਾਹਨ ਵੀ ਮੁਹੱਈਆ ਕਰਵਾ ਦਿੱਤੇ ਗਏ ਹਨ ਅਤੇ ਨਾਲ ਹੀ ਸਫ਼ਾਈ ਮੁਲਾਜ਼ਮਾਂ ਨੂੰ ਵਰਦੀਆਂ ਵੀ ਦਿੱਤੀਆਂ ਗਈਆਂ ਹਨ। ਸ਼ਹਿਰਾਂ ਨੂੰ ਸਾਫ਼-ਸੁਥਰਾ ਬਣਾ ਕੇ ਰੱਖਣ ਨੂੰ ਪਹਿਲ ਦਿੱਤੀ ਜਾ ਰਹੀ ਹੈ ਅਤੇ ਇਸ ਦੇ ਲਈ ਸਾਰੇ ਨਗਰ ਨਿਗਮਾਂ ਅਤੇ ਨਗਰ ਪਾਲਿਕਾਵਾਂ ਨੂੰ ਸਰਕਾਰ ਵੱਲੋਂ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ।
ਇਹ ਵੀ ਪੜ੍ਹੋ : ਅਪਰਾਧੀਆਂ ਨੂੰ ਨਹੀਂ ਹੈ ਪੁਲਸ ਦਾ ਡਰ, ਜਲੰਧਰ 'ਚ 20 ਦਿਨਾਂ ’ਚ ਹੋਏ 4 ਕਤਲ, ਦਹਿਸ਼ਤ ਦਾ ਮਾਹੌਲ
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਵਿਧਾਨ ਸਭਾ ਚੋਣਾਂ ਵੇਲੇ ਜਿਹੜੀਆਂ ਗਾਰੰਟੀਆਂ ਲੋਕਾਂ ਨੂੰ ਦਿੱਤੀਆਂ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਸਰਕਾਰ ਨੇ ਜਿੱਥੇ ਲੋਕਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਹੋਈ ਹੈ, ਉੱਥੇ ਹੀ ਦੂਜੇ ਪਾਸੇ ਉਸ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਉਖਾੜਨ ਦੀ ਜ਼ੋਰਦਾਰ ਮੁਹਿੰਮ ਵੀ ਸ਼ੁਰੂ ਕੀਤੀ ਹੋਈ ਹੈ। ਸਰਕਾਰੀ ਸੇਵਾਵਾਂ ’ਚ ਆਉਣ ਵਾਲੀਆਂ ਅੜਚਣਾਂ ਨੂੰ ਦੂਰ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਲਈ ਸਰਕਾਰ ਨੇ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਲੋਕਾਂ ਨੂੰ ਜਿੰਨੀਆਂ ਸਹੂਲਤਾਂ ਆਪਣੇ ਪਹਿਲੇ 2 ਸਾਲਾਂ ਵਿਚ ਦਿੱਤੀਆਂ ਹਨ, ਓਨੀਆਂ ਕੋਈ ਵੀ ਸਰਕਾਰ ਨਹੀਂ ਦੇ ਸਕੀ ਸੀ। ਅਗਲੇ 2-3 ਸਾਲਾਂ ਦੌਰਾਨ ਪੰਜਾਬ ਨੂੰ ਪੂਰੀ ਤਰ੍ਹਾਂ ਵਿਕਸਿਤ ਕਰਨਾ ਅਤੇ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣਾ ਸਰਕਾਰ ਦੇ ਏਜੰਡੇ ਵਿਚ ਸਭ ਤੋਂ ਉੱਪਰ ਸ਼ਾਮਲ ਰਹੇਗਾ।
ਇਹ ਵੀ ਪੜ੍ਹੋ : ਕਿਸਾਨਾਂ ਤੱਕ ਨਹੀਂ ਪਹੁੰਚੀਆਂ ਪਰਾਲੀ ਪ੍ਰਬੰਧਨ ਲਈ ਖ਼ਰੀਦੀਆਂ ਮਸ਼ੀਨਾਂ, 900 ਲੋਕਾਂ ਨੂੰ ਨੋਟਿਸ ਜਾਰੀ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।