ਪਿਓ-ਪੁੱਤ ਵੱਲੋਂ ਕੀਤੀ ਖ਼ੁਦਕੁਸ਼ੀ ਸਬੰਧੀ ਪੀੜਤ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦਾ ਮੁੱਦਾ ਵਿਧਾਨਸਭਾ ‘ਚ ਚੁੱਕਾਂਗੇ: ਹਰਪਾਲ ਚੀਮਾ

Thursday, Feb 25, 2021 - 06:39 PM (IST)

ਪਿਓ-ਪੁੱਤ ਵੱਲੋਂ ਕੀਤੀ ਖ਼ੁਦਕੁਸ਼ੀ ਸਬੰਧੀ ਪੀੜਤ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦਾ ਮੁੱਦਾ ਵਿਧਾਨਸਭਾ ‘ਚ ਚੁੱਕਾਂਗੇ: ਹਰਪਾਲ ਚੀਮਾ

ਦਸੂਹਾ (ਝਾਵਰ)- ਬੀਤੇ ਦਿਨੀਂ ਪਿੰਡ ਮਹੁੱਦੀਪੁਰ ਵਿਖੇ ਪਿਓ-ਪੁੱਤਰ ਨੰਬਰਦਾਰ ਜਗਤਾਰ ਸਿੰਘ ਅਤੇ ਕਿਰਪਾਲ ਸਿੰਘ ਵੱਲੋਂ ਕਰਜੇ ਅਤੇ ਖੇਤੀਬਾੜੀ ਵਿਰੋਧੀ ਕਾਨੂੰਨਾਂ ਤੋਂ ਦੁਖੀ ਹੋ ਕੇ 19 ਫਰਵਰੀ ਨੂੰ ਖ਼ੁਦਕੁਸ਼ੀ ਕਰ ਲਈ ਸੀ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਵਿਧਾਨਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਉਨ੍ਹਾਂ ਦੇ ਘਰ ਪਹੁੰਚੇ। ਇਸ ਮੌਕੇ ਉਤੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੁਗੰਧ ਲੈਣ ਦੇ ਬਾਵਜੂਦ ਵੀ ਕਿਸਾਨਾਂ ਦਾ ਪੂਰਾ ਕਰਜਾ ਮੁਆਫ਼ ਨਹੀਂ ਕੀਤਾ। ਇਸ ਲਈ ਕੈਪਟਨ ਇਨ੍ਹਾਂ ਖ਼ੁਦਕੁਸ਼ੀਆਂ ਦੇ ਜ਼ਿੰਮੇਵਾਰ ਹਨ ਅਤੇ ਪੰਜਾਬ ਪੁਲਸ ਨੁੰ ਜਾਂਚ ਕਰਕੇ ਉਸ ਵਿਰੁੱਧ ਕੇਸ ਦਰਜ ਕਰਨਾ ਚਾਹੀਦਾ ਹੈ। 

ਇਹ ਵੀ ਪੜ੍ਹੋ: ਦਿੱਲੀ ਪੁਲਸ ਵੱਲੋਂ ਤਲਬ ਕੀਤੇ ਕਈ ਲੋਕਾਂ ਦਾ 26 ਜਨਵਰੀ ਦੀ ਹਿੰਸਾ ਨਾਲ ਕੋਈ ਸੰਬੰਧ ਨਹੀਂ : ਸਿਰਸਾ

ਜਿਸ ਕਾਰਨ ਕਿਸਾਨ ਕਰਜੇ ਥੱਲੇ ਦੱਬੇ ਹੋਏ ਹਨ ਅਤੇ ਕੇਂਦਰ ਸਰਕਾਰ ਵੀ ਖੇਤੀਬਾੜੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਨਹੀ ਲੈ ਰਹੀ, ਜਿਸ ਕਾਰਨ ਕਿਸਾਨ ਆਰਥਿੱਕ ਮੰਦਹਾਲੀ ਦਾ ਸ਼ਿਕਾਰ ਹੋ ਰਹੇ ਹਨ। ਉਨਾਂ ਨੇ ਇਸ ਗੱਲ ਉਤੇ ਵੀ ਦੁੱਖ ਪ੍ਰਗਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਇਸ ਪੀੜਤ ਪਰਿਵਾਰ ਨੂੰ ਅਜੇ ਤੱਕ ਕੋਈ ਵੀ ਮੁਆਵਜ਼ਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮਸਲੇ ਨੂੰ ਉਹ ਵਿਧਾਨਸਭਾ ਵਿੱਚ ਵੀ ਉਠਾਉਣਗੇ। ਉਨ੍ਹਾਂ ਕਿਹਾ ਕਿ ਜੋ ਵੀ ਕਿਸਾਨ ਖ਼ੁਦਕੁਸ਼ੀ ਕਰ ਰਹੇ ਹਨ, ਉਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਹੈ। 

ਇਹ ਵੀ ਪੜ੍ਹੋ:ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਜਲੰਧਰ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ

ਉਨ੍ਹਾਂ ਕਿਹਾ ਕਿ ਕਿਸਾਨ ਦੇਸ ਦਾ ਅੰਨਦਾਤਾ ਹੈ, ਉਸ ਨਾਲ ਜੋ ਵੀ ਜ਼ੁਲਮ ਹੋ ਰਿਹਾ ਹੈ, ਉਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਹੀ ਕਿਸਾਨਾਂ ਦੇ ਸੰਘਰਸ਼ ਦਾ ਸਮੱਰਥਨ ਕਰਦੀ ਹੈ। ਇਸ ਮੌਕੇ ਉਤੇ ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਜ਼ਿਲ੍ਹਾ ਪ੍ਰਧਾਨ ਮੋਹਨ ਲਾਲ,ਸੰਤੋਖ ਤੋਖੀ, ਅਮਰਪ੍ਰੀਤ ਸਿੰਘ ਸੋਨੂੰ ਖਾਲਸਾ, ਸੁਖਵਿੰਦਰ ਸਿੰਘ ਇੰਦੂ ਨੰਬਰਦਾਰ,ਦਿਲਬਾਗ ਸਿੰਘ ਗਾਲੋਬਾਲ, ਜਸਵੰਤ ਸਿੰਘ ਚੀਮਾ ਮਾਂਗਟ, ਬਿੰਦੂ ਘੁੰਮਣ, ਨਿਰਮਲ ਸਿੰਘ ਆਸਪੁਰ, ਪਰਿਵਾਰਕਿ ਮੈਂਬਰ ,ਪਿੰਡ ਵਾਸੀ ਅਤੇ ਹੋਰ ਹਾਜ਼ਰ ਸਨ।

ਇਹ ਵੀ ਪੜ੍ਹੋ: ਨਵਜੋਤ ਸਿੱਧੂ ਨੇ ਮੁੜ ਸ਼ਾਇਰਾਨਾ ਅੰਦਾਜ਼ ’ਚ ਕੇਂਦਰ ਸਰਕਾਰ ’ਤੇ ਟਵਿੱਟਰ ਰਾਹੀਂ ਵਿੰਨ੍ਹੇ ਨਿਸ਼ਾਨੇ


author

shivani attri

Content Editor

Related News