ਖ਼ਪਤਕਾਰਾਂ ਨੂੰ ਥੋਕ ਵਿਚ ਕੋਈ ਵੀ ਸਾਮਾਨ ਨਾ ਵੇਚਿਆ ਜਾਵੇ : ਹਰਵੀਨ ਕੌਰ

Friday, May 09, 2025 - 04:47 PM (IST)

ਖ਼ਪਤਕਾਰਾਂ ਨੂੰ ਥੋਕ ਵਿਚ ਕੋਈ ਵੀ ਸਾਮਾਨ ਨਾ ਵੇਚਿਆ ਜਾਵੇ : ਹਰਵੀਨ ਕੌਰ

ਹੁਸ਼ਿਆਰਪੁਰ (ਘੁੰਮਣ)- ਹੁਸ਼ਿਆਰਪੁਰ ਜ਼ਿਲ੍ਹੇ ਵਿਚ ਭਾਰਤ-ਪਾਕਿ ਤਣਾਅ ਮਗਰੋਂ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕੰਟਰੋਲਰ, ਖੁਰਾਕ ਸਪਲਾਈ ਵਿਭਾਗ, ਹੁਸ਼ਿਆਰਪੁਰ (ਡੀ. ਐੱਫ਼. ਐੱਸ. ਸੀ)  ਹਰਵੀਨ ਕੌਰ ਵੱਲੋਂ ਜ਼ਰੂਰੀ ਵਸਤਾਂ ਐਕਟ 1955 ਅਤੇ ਸੈਕਸ਼ਨ 163 ਅਧੀਨ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਐਕਟ 2023, ਅਧੀਨ ਜ਼ਿਲ੍ਹੇ ਵਿਚ ਵੱਖ-ਵੱਖ ਹੋਲਸੇਲਰਾਂ/ਰਿਟੇਲਰਾਂ ਦੀਆਂ ਦੁਕਾਨਾਂ ਦਾ ਦੌਰਾ ਕੀਤਾ ਗਿਆ। 

ਇਹ ਵੀ ਪੜ੍ਹੋ: ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਸਹਿਮੇ ਲੋਕ

ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਕਿਸੇ ਵੀ ਖ਼ਪਤਕਾਰ ਨੂੰ ਥੋਕ ਵਿੱਚ ਕੋਈ ਵੀ ਸਾਮਾਨ ਨਾ ਵੇਚਿਆ ਜਾਵੇ ਅਤੇ ਇਸ ਸਬੰਧੀ ਗਾਹਕਾਂ ਨੂੰ ਵੀ ਜਾਗਰੂਕ ਕੀਤਾ ਜਾਵੇ ਕਿ ਉਹ ਸਾਮਾਨ ਦੀ ਖ਼ਰੀਦ ਲੋੜ ਅਨੁਸਾਰ ਹੀ ਕਰਨ। ਹਰਵੀਨ ਕੌਰ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਇਸ ਸਬੰਧੀ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਹੰਗਾਮੀ ਹਾਲਾਤ ਦੌਰਾਨ ਪੰਜਾਬ ਸਰਕਾਰ ਜਨਤਾ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨ ਲਈ ਪਾਬੰਦ ਹੈ ।

ਇਹ ਵੀ ਪੜ੍ਹੋ: ਭਾਰਤ-ਪਾਕਿ ਵਿਚਾਲੇ ਜੰਗ ਨੂੰ ਲੈ ਕੇ ਭਵਿੱਖਬਾਣੀ, ਇੰਨੇ ਦਿਨਾਂ ਤੱਕ ਰਹੇਗੀ ਹਮਲੇ ਦੀ ਮਿਆਦ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 


author

shivani attri

Content Editor

Related News