ਹੋਕਰਸ ਰੈਸਟੋਰੈਂਟ ''ਚ ਲੱਗੀ ਅੱਗ
Thursday, Nov 07, 2019 - 11:32 AM (IST)
ਜਲੰਧਰ (ਮਹੇਸ਼)— ਰਾਮਾਮੰਡੀ ਦੇ ਪਿੰਡ ਕਾਕੀ ਵਿਖੇ ਹੁਸ਼ਿਆਰਪੁਰ ਰੋਡ 'ਤੇ ਸਥਿਤ ਹੋਕਰਸ ਰੈਸਟੋਰੈਂਟ 'ਚ ਅੱਗ ਲੱਗਣ ਕਰਕੇ ਭਾਰੀ ਨੁਕਸਾਨ ਹੋ ਗਿਆ। ਰਾਜਿੰਦਰ ਕੁਮਾਰ ਨੇ ਦੱਸਿਆ ਕਿ ਰਾਤ ਨੂੰ ਕਰੀਬ 10.30 ਵਜੇ ਉਹ ਰੈਸਟੋਰੈਂਟ ਨੂੰ ਬੰਦ ਕਰਕੇ ਘਰ ਗਏ ਸਨ ਅਤੇ ਤੜਕਸਾਰ ਸਵੇਰੇ ਕਿਸੇ ਰਾਹਗੀਰ ਨੇ ਫੋਨ ਕਰਕੇ ਅੱਗ ਲੱਗਣ ਦੇ ਸੂਚਨਾ ਦਿੱਤੀ।
ਮੌਕੇ 'ਤੇ ਪਹੁੰਚ ਕੇ ਦੇਖਿਆ ਤਾਂ ਉਦੋਂ ਤੱਕ ਸਭ ਕੁਝ ਸੜ ਕੇ ਸੁਆਹ ਹੋ ਚੁੱਕਾ ਸੀ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਪਤਾ ਨਹੀਂ ਲੱਗ ਸਕਿਆ ਹੈ ਅਤੇ ਇਸ ਸਬੰਧੀ ਪੁਲਸ ਨੂੰ ਸੂਚਨਾ ਦੇ ਦਿੱਤੀ ਗਈ ਹੈ।