ਸਿਹਤ ਵਿਭਾਗ ਦੀ ਟੀਮ ਨੇ ਪੁਲਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਅਤੇ ਹੋਰਾਂ ਦੇ ਲਏ ਸੈਂਪਲ

06/22/2020 4:01:59 PM

ਫਗਵਾੜਾ (ਹਰਜੋਤ) - ਸਥਾਨਕ ਸਿਟੀ ਥਾਣੇ ਦੇ ਐੱਸ. ਐੱਚ. ਓ. ਓਂਕਾਰ ਸਿੰਘ ਬਰਾੜ, ਉਨ੍ਹਾਂ ਦਾ ਗੰਨਮੈਂਨ, ਡਰਾਇਵਰ, ਏ. ਐੱਸ. ਆਈ., ਇਕ ਕਾਂਸਟੇਬਲ, ਇਕ ਹਰਗੋਬਿੰਦ ਨਗਰ ਦੇ ਰਹਿਣ ਵਾਲੇ ਸਨਅਤਕਾਰ, ਪਿੰਡ ਭੁੱਲਾਰਾਈ ਦਾ ਵਿਅਕਤੀ ਤੇ ਨਿਊ ਪਟੇਲ ਨਗਰ ਦਾ ਵਿਅਕਤੀ 'ਕੋਰੋਨਾ ਪਾਜ਼ੇਟਿਵ' ਆ ਗਏ ਸਨ ਤੇ ਕੋਰੋਨਾ ਦੇ 7 ਕੇਸ ਸਾਹਮਣੇ ਆਏ ਸਨ। ਜਿਸ ਤੋਂ ਬਾਅਦ ਸ਼ਹਿਰ ਦੇ ਥਾਣਾ ਸਿਟੀ ਨੂੰ ਬੰਦ ਕਰ ਕੇ ਪੁਲਸ ਮੁਲਾਜ਼ਮਾਂ ਨੂੰ ਕੋਆਰੰਟਾਈਨ ਕਰ ਦਿੱਤਾ ਗਿਆ ਸੀ। ਸਨਅਤਕਾਰ ਦੀ ਫੈਕਟਰੀ ਦੇ ਮੁਲਾਜ਼ਮਾਂ ਤੇ ਪਰਿਵਾਰਿਕ ਮੈਂਬਰਾਂ ਨੂੰ ਵੀ ਇਕਾਂਤਵਾਸ ਕਰ ਦਿੱਤਾ ਸੀ, ਜਿਸ ਮਗਰੋਂ ਬਾਕੀਆਂ ਦੇ ਪਰਿਵਾਰਿਕ ਮੈਂਬਰਾਂ ਨੂੰ ਵੀ ਇਕਾਂਤਵਾਸ ਕੀਤਾ ਸੀ।

ਭਾਰਤ ਦੇ ਬੇਹਤਰੀਨ ਰੇਲਵੇ ਸਟੇਸ਼ਨਾਂ ਦੇ ਬਾਰੇ ਜਾਨਣ ਲਈ ਪੜ੍ਹੋ ਇਹ ਖਬਰ

ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ 'ਕੋਰੋਨਾ ਪਾਜ਼ੇਟਿਵ' ਆਏ ਐੱਸ. ਐੱਚ. ਓ. ਅਤੇ ਬਾਕੀ ਪੁਲਸ ਮੁਲਾਜ਼ਮਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਹੋਰ ਪੁਲਸ ਮੁਲਾਜ਼ਮਾਂ ਦੇ 40 ਸੈਂਪਲ ਲਏ ਹਨ। ਇਸ ਦੀ ਪੁਸ਼ਟੀ ਐੱਸ. ਐੱਮ. ਓ. ਡਾ. ਕਮਲ ਕਿਸ਼ੋਰ ਨੇ ਕੀਤੀ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਕੱਲ ਤੋਂ ਇਨ੍ਹਾਂ ਦੇ ਸੰਪਰਕਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ।

ਖ਼ੁਦਕੁਸ਼ੀ ਨਹੀਂ ਕਿਸੇ ਸਮੱਸਿਆ ਦਾ ਹੱਲ, ਕਰੀਏ ਉੱਦਮ ਬਣੇਗੀ ਗੱਲ

ਉਨ੍ਹਾਂ ਦੱਸਿਆ ਕਿ ਪੁਲਸ ਵਿਭਾਗ ਨਾਲ ਸਬੰਧਿਤ 40 ਮੈਂਬਰਾਂ ਸਮੇਤ ਕਰੀਬ 55 ਮੈਂਬਰਾਂ ਦੇ ਸੈਂਪਲ ਲੈ ਕੇ ਲੈਬੋਰਟਰੀ ਨੂੰ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ 19 ਜੂਨ ਤੱਕ ਦੀਆਂ 46 ਰਿਪੋਰਟਾਂ ਜੋ ਭੇਜੀਆ ਸੀ। ਉਨ੍ਹਾਂ ਸਾਰੀਆਂ ਦੀਆਂ ਰਿਪੋਰਟਾਂ ਨੈਗੇਟਿਵ ਆ ਗਈਆਂ ਹਨ। ਥਾਣਾ ਸਿਟੀ ਦੇ ਮੁਲਾਜ਼ਮਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਮਗਰੋਂ ਥਾਣੇ ਨੂੰ ਪੂਰੀ ਤਰ੍ਹਾਂ ਸੈਨੀਟਾਈਜ਼ ਕੀਤਾ ਗਿਆ ਹੈ। ਫ਼ਿਲਹਾਲ ਰਿਪੋਰਟਾਂ ਆਉਣ ਤੱਕ ਸਾਰੇ ਮੁਲਾਜ਼ਮ ਕੋਆਰੰਟਾਈਨ ਕੀਤੇ ਹੋਏ ਹਨ।

ਘਰ ਦੀ ਚਮਕ ਬਰਕਰਾਰ ਰੱਖਣ ਲਈ ਅਪਣਾਓ ਇਹ ਨੁਸਖ਼ੇ, ਹੋਣਗੇ ਕਾਰਗਰ ਸਿੱਧ

ਸਰੀਰ ਦੀਆਂ ਇਨ੍ਹਾਂ ਬੀਮਾਰੀਆਂ ਨੂੰ ਜੜ੍ਹ ਤੋਂ ਖ਼ਤਮ ਕਰਦੀ ਹੈ ‘ਸੌਂਫ’, ਕਰੋ ਇੰਝ ਵਰਤੋਂ


rajwinder kaur

Content Editor

Related News