ਸਿਹਤ ਵਿਭਾਗ ਵੱਲੋਂ ਮਠਿਆਈ ਦੀਆਂ ਦੁਕਾਨਾਂ ''ਤੇ ਅਚਨਚੇਤ ਛਾਪੇਮਾਰੀ

04/06/2022 8:01:00 PM

ਗੋਰਾਇਆ (ਮੁਨੀਸ਼ ਬਾਵਾ) : ਇਥੋਂ ਦੀਆਂ ਮਸ਼ਹੂਰ ਬਰਫੀ ਦੀਆਂ ਦੁਕਾਨਾਂ ਬਿਰਜੂ ਬਰਫ਼ੀ ਤੇ ਅਸ਼ੋਕ ਬਰਫ਼ੀ ਤੋਂ ਇਲਾਵਾ ਏ. ਬੀ. ਐੱਸ. ਸਵੀਟਸ ਤੇ ਮਨੀ ਡੇਅਰੀ ਸਵੀਟਸ 'ਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਬੁੱਧਵਾਰ ਸਵੇਰ ਤੋਂ ਹੀ ਅਚਨਚੇਤ ਛਾਪੇਮਾਰੀ ਕੀਤੀ ਗਈ ਤੇ ਇਨ੍ਹਾਂ ਦੁਕਾਨਾਂ ਤੋਂ ਵੱਡੀ ਗਿਣਤੀ ਵਿਚ ਸੈਂਪਲ ਲਏ ਗਏ।

ਇਹ ਵੀ ਪੜ੍ਹੋ : ਡਾ. ਵੇਰਕਾ ਦੇ ਦੋਸ਼ਾਂ ਤੋਂ ਬਾਅਦ ਸੁਨੀਲ ਜਾਖੜ ਨੇ ਦਿੱਤਾ ਸਪੱਸ਼ਟੀਕਰਨ

ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਸਿਹਤ ਅਧਿਕਾਰੀ ਹੁਸ਼ਿਆਰਪੁਰ ਡਾ. ਲਖਵੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਮੁਹਿੰਮ ਤਹਿਤ 2 ਤੋਂ 15 ਅਪ੍ਰੈਲ ਤੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਵੱਖ-ਵੱਖ ਜ਼ਿਲ੍ਹਿਆਂ 'ਚ ਜ਼ਿਲ੍ਹਾ ਬਦਲ ਕੇ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਨੂੰ ਜਲੰਧਰ ਜ਼ਿਲ੍ਹਾ ਦਿੱਤਾ ਗਿਆ ਹੈ, ਜਿਸ ਦੇ ਤਹਿਤ ਬੁੱਧਵਾਰ ਨੂੰ ਉਨ੍ਹਾਂ ਗੋਰਾਇਆ ਤੇ ਇਸ ਦੇ ਨਾਲ ਬੜਾ ਪਿੰਡ ਵਿਚ ਚੈਕਿੰਗ ਕੀਤੀ, ਜਿੱਥੇ 2 ਦੁਕਾਨਾਂ ਦਾ ਲਾਇਸੈਂਸ ਮੌਕੇ 'ਤੇ ਨਿਯਮਾਂ ਮੁਤਾਬਕ ਨਾ ਮਿਲਣ ਕਾਰਨ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਖਾਣ-ਪੀਣ ਦੀਆਂ ਚੀਜ਼ਾਂ ਦੇ ਸੈਂਪਲ ਵੀ ਲੈ ਲਏ ਗਏ ਹਨ, ਜਿਨ੍ਹਾਂ ਨੂੰ ਜਾਂਚ ਲਈ ਖਰੜ ਲੈਬ ਵਿਚ ਭੇਜਿਆ ਜਾਵੇਗਾ।

ਇਹ ਵੀ ਪੜ੍ਹੋ : ਪੁਲਸ ਨੇ ਦੁੱਧ ਵਾਲੇ ਟਰੱਕ 'ਚੋਂ ਬਰਾਮਦ ਕੀਤੀ 4 ਕਿਲੋ ਤੋਂ ਵੱਧ ਅਫੀਮ, ਡਰਾਈਵਰ ਕਾਬੂ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਲੋਕਾਂ ਨੂੰ  ਸਾਫ਼-ਸੁਥਰਾ ਖਾਣਾ ਅਤੇ ਸਾਮਾਨ ਮੁਹੱਈਆ ਕਰਵਾਉਣ, ਜੇਕਰ ਕੋਈ ਸੈਂਪਲ ਫੇਲ੍ਹ ਪਾਇਆ ਜਾਂਦਾ ਹੈ ਤਾਂ ਉਸ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਡਾ. ਰਾਸ਼ੂ ਮਹਾਜਨ, ਡਾ. ਰਮਨ ਵਿਰਦੀ ਫੂਡ ਸੇਫਟੀ ਅਫਸਰ, ਪਰਮਜੀਤ ਸਿੰਘ, ਨਰੇਸ਼ ਕੁਮਾਰ ਤੇ ਰਾਮ ਲੁਭਾਇਆ ਹਾਜ਼ਰ ਸਨ।


Harnek Seechewal

Content Editor

Related News