ਹੁਸ਼ਿਆਰਪੁਰ ਵਿਖੇ ਬਨਸਪਤੀ ਘਿਓ ਤੇ ਮਿਨਰਲ ਵਾਟਰ ਦੇ ਸਿਹਤ ਵਿਭਾਗ ਦੀ ਟੀਮ ਨੇ ਲਏ 20 ਸੈਂਪਲ

Thursday, Sep 14, 2023 - 11:26 AM (IST)

ਹੁਸ਼ਿਆਰਪੁਰ ਵਿਖੇ ਬਨਸਪਤੀ ਘਿਓ ਤੇ ਮਿਨਰਲ ਵਾਟਰ ਦੇ ਸਿਹਤ ਵਿਭਾਗ ਦੀ ਟੀਮ ਨੇ ਲਏ 20 ਸੈਂਪਲ

ਹੁਸ਼ਿਆਰਪੁਰ (ਘੁੰਮਣ)-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿਚ ਲੋਕਾਂ ਨੂੰ ਮਿਲਾਵਟ ਮੁਕਤ ਖਾਣ-ਪੀਣ ਵਾਲੇ ਪਦਾਰਥ ਉਪਲੱਬਧ ਕਰਵਾਉਣ ਲਈ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਟੂਟੋਮਜਾਰਾ, ਸੈਲਾ ਖੁਰਦ, ਗੜ੍ਹਸ਼ੰਕਰ, ਹਰਿਆਣਾ, ਭੂੰਗਾ, ਦੋਸੜਕਾ, ਮੁਕੇਰੀਆਂ ਵਿਖੇ ਬਨਸਪਤੀ ਘਿਓ ਅਤੇ ਪੈਕਡ ਪੀਣ ਵਾਲੇ ਪਾਣੀ ਦੇ 20 ਸੈਂਪਲ ਲਏ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਮਿਲਾਵਟਖੋਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਿਲਾਵਟਖੋਰਾਂ ਖ਼ਿਲਾਫ਼ ਫੂਡ ਸੇਫਟੀ ਅਤੇ ਸਟੈਂਡਰਡ ਐਕਟ-2006 ਤਹਿਤ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ, ਤਾਂ ਜੋ ਪੰਜਾਬ ਸਰਕਾਰ ਦੇ ਰੰਗਲੇ ਅਤੇ ਸਿਹਤਮੰਦ ਪੰਜਾਬ ਦੇ ਸੁਫ਼ਨੇ ਨੂੰ ਪੂਰੀ ਤਰ੍ਹਾਂ ਨਾਲ ਕਾਮਯਾਬ ਕੀਤਾ ਜਾ ਸਕੇ। ਜ਼ਿਲ੍ਹਾ ਸਿਹਤ ਅਫ਼ਸਰ ਨੇ ਦੱਸਿਆ ਕਿ ਫੂਡ ਸੇਫਟੀ ਅਫ਼ਸਰ ਵਿਜੇ ਕੁਮਾਰ ਨੇ ਟੂਟੋਮਜਾਰਾ, ਸੈਲਾਖੁਰਦ ਅਤੇ ਗੜ੍ਹਸ਼ੰਕਰ ਵਿਚ ਪੈਕਡ ਅਤੇ ਖੁੱਲ੍ਹੇ ਬਨਸਪਤੀ ਘਿਓ ਦੇ 10 ਸੈਂਪਲ ਲਏ।

ਇਹ ਵੀ ਪੜ੍ਹੋ-ਐਕਸ਼ਨ 'ਚ DGP ਗੌਰਵ ਯਾਦਵ, ਸੂਬੇ ਦੇ ਸਾਰੇ ਪੁਲਸ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼ ਨੂੰ ਦਿੱਤੇ ਸਖ਼ਤ ਹੁਕਮ

ਇਸੇ ਤਰ੍ਹਾਂ ਉਨ੍ਹਾਂ ਨੇ ਬਹਿਲ ਪ੍ਰੋਵੀਜ਼ਨ ਸਟੋਰ ਹਰਿਆਣਾ ਤੋਂ 3 ਬਨਸਪਤੀ ਘਿਓ, ਨਰਾਇਣ ਕਰਿਆਨਾ ਸਟੋਰ ਭੂੰਗਾ ਤੋਂ 1 ਪੈਕਡ ਪੀਣ ਵਾਲਾ ਪਾਣੀ, ਮਹਿੰਦਰ ਕਰਿਆਨਾ ਸਟੋਰ ਦੁਸੜਕਾ ਤੋਂ 1 ਬਨਸਪਤੀ ਘਿਓ, ਬਲਵੀਰ ਸਵੀਟ ਸ਼ਾਪ ਦੋਸੜਕਾ ਤੋਂ 1 ਬਨਸਪਤੀ ਘਿਓ ਅਤੇ 1 ਪੈਕਡ ਪੀਣ ਵਾਲਾ ਪਾਣੀ, ਬਿਕੂ ਦੀ ਹੱਟੀ ਪੇਪਰ ਮਿੱਲ ਮੁਕੇਰੀਆਂ ਤੋਂ 1 ਬਨਸਪਤੀ ਘਿਓ ਅਤੇ 1 ਪੈਕਡ ਪੀਣ ਵਾਲੇ ਪਾਣੀ ਅਤੇ ਪਵਨ ਕਰਿਆਨਾ ਸਟੋਰ ਪੇਪਰ ਮਿੱਲ ਮੁਕੇਰੀਆਂ ਤੋਂ 1 ਬਨਸਪਤੀ ਘਿਓ ਦਾ ਸੈਂਪਲ ਲਿਆ। ਉਨ੍ਹਾਂ ਕਿਹਾ ਕਿ ਇਹ ਸਾਰੇ ਸੈਂਪਲ ਫੂਡ ਟੈਸਟਿੰਗ ਲੈਬਾਰਟਰੀ ਖਰੜ ਵਿਚ ਜਾਂਚ ਲਈ ਭੇਜੇ ਜਾ ਰਹੇ ਹਨ ਅਤੇ ਇਸ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਖਾਣ-ਪੀਣ ਵਾਲੇ ਸਾਫ਼-ਸੁਥਰੇ ਅਤੇ ਸ਼ੁੱਧ ਪਦਾਰਥਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਮੰਗ ਹੈ।
ਜ਼ਿਲ੍ਹਾ ਸਿਹਤ ਅਫਸਰ ਨੇ ਕਿਹਾ ਕਿ ਸਟੇਟ ਫੂਡ ਕਮਿਸ਼ਨਰ ਅਭਿਨਵ ਤ੍ਰਿਖਾ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ ਵਿਚ ਲਗਾਤਾਰ ਚੈਕਿੰਗ ਅਭਿਆਨ ਚਲਾਇਆ ਜਾਵੇਗਾ, ਤਾਂ ਜੋ ਲੋਕਾਂ ਨੂੰ ਸ਼ੁੱਧ ਤੇ ਸਾਫ਼-ਸੁਥਰੀਆਂ ਖੁਰਾਕੀ ਵਸਤੂਆਂ ਮੁਹੱਈਆ ਕਰਵਾਈਆਂ ਜਾ ਸਕਣ।

ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਪਾਏ ਜਾਣ ’ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋਕਾਂ ਨੂੰ ਵੀ ਜਾਗਰੂਕ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਜ਼ਿਲ੍ਹੇ ਅੰਦਰ ਖਾਣ-ਪੀਣ ਵਾਲੇ ਪਦਾਰਥਾਂ ਦੀ ਵਿਕਰੀ ਕਰਨ ਅਤੇ ਇਨ੍ਹਾਂ ਪਦਾਰਥਾਂ ਨੂੰ ਤਿਆਰ ਕਰਨ ਵਾਲਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਲੋਕ ਹਿੱਤ ਦੇ ਮੱਦੇਨਜ਼ਰ ਸ਼ੁੱਧ, ਮਿਆਰੀ ਤੇ ਕੁਆਲਿਟੀ ਪਦਾਰਥਾਂ ਦੀ ਵਿਕਰੀ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੇ ਬੇਹੇ ਜਾਂ ਮਿਲਾਵਟੀ ਪਦਾਰਥਾਂ ਦੀ ਵਿਕਰੀ ਨਾ ਕਰਨ।
ਡਾ. ਲਖਵੀਰ ਸਿੰਘ ਨੇ ਦੱਸਿਆ ਕਿ ਹਰ ਛੋਟੇ ਅਤੇ ਵੱਡੇ ਫੂਡ ਬਿਜ਼ਨੈੱਸ ਆਪਰੇਟਰ (ਐੱਫ਼.ਬੀ.ਓ.) ਲਈ ਰਜਿਸਟਰੇਸ਼ਨ ਜਾਂ ਲਾਇਸੈਂਸ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਲ ਵਿਚ 12 ਲੱਖ ਰੁਪਏ ਤੋਂ ਘੱਟ ਸੇਲ ਕਰਨ ਵਾਲੇ ਐੱਫ਼. ਬੀ. ਓਜ਼ ਲਈ 100 ਰੁਪਏ ਸਾਲਾਨਾ ਰਜਿਸਟਰੇਸ਼ਨ ਜ਼ਰੂਰੀ ਹੈ, ਜਦਕਿ ਸਾਲ ਵਿਚ 12 ਲੱਖ ਰੁਪਏ ਤੋਂ ਵੱਧ ਸੇਲ ਕਰਨ ਵਾਲੇ ਐੱਫ਼. ਬੀ. ਓਜ਼ ਲਈ 2 ਹਜ਼ਾਰ ਰੁਪਏ ਸਾਲਾਨਾ ਲਾਇਸੈਂਸ ਫ਼ੀਸ ਜਮ੍ਹਾ ਕਰਵਾਉਣੀ ਜ਼ਰੂਰੀ ਹੈ। ਉਨ੍ਹਾਂ ਐੱਫ਼. ਬੀ. ਓਜ਼ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦੀ ਰਜਿਸਟਰੇਸ਼ਨ ਜਾਂ ਲਾਇਸੈਂਸ ਫ਼ੀਸ ਰੀਨਿਊ ਕਰਨ ਵਾਲੀ ਹੈ, ਉਹ ਆਪਣੀ ਫ਼ੀਸ ਜਮ੍ਹਾਂ ਕਰਵਾਉਣ ਅਤੇ ਜਿਨ੍ਹਾਂ ਨੇ ਹੁਣ ਤੱਕ ਰਜਿਸਟਰੇਸ਼ਨ ਜਾਂ ਲਾਇਸੈਂਸ ਨਹੀਂ ਲਏ, ਉਹ ਜਲਦ ਇਸ ਪ੍ਰਕਿਰਿਆ ਨੂੰ ਪੂਰਾ ਕਰਨ।

ਇਹ ਵੀ ਪੜ੍ਹੋ-2024 ਲਈ ਭਾਜਪਾ ਨੇ ਬਣਾਇਆ ਮਾਸਟਰ ਪਲਾਨ, 10 ਜ਼ੋਨਾਂ ਤੇ 300 ਕਾਲ ਸੈਂਟਰਾਂ ਤੋਂ ਹੋਵੇਗੀ ਚੋਣ ਦੀ ਕਮਾਂਡਿੰਗ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News