ਸਿਹਤ ਮੁਲਾਜ਼ਮਾਂ ਨੇ ਘਰ-ਘਰ ਜਾ ਕੇ ਚੈੱਕ ਕੀਤਾ ਡੇਂਗੂ ਦਾ ਲਾਰਵਾ, ਹਦਾਇਤਾਂ ਕੀਤੀਆਂ ਜਾਰੀ
Saturday, Jun 20, 2026 - 03:14 PM (IST)
ਸ਼ਾਮ ਚੁਰਾਸੀ (ਝਾਵਰ)- ਸਿਹਤ ਵਿਭਾਗ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ 'ਤੇ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਮੁਤਾਬਕ ਸਿਹਤ ਮੁਲਾਜ਼ਮ ਘਰ-ਘਰ ਜਾ ਕੇ ਮੱਛਰਾਂ ਦਾ ਲਾਰਵਾ ਚੈੱਕ ਕਰਦੇ ਹਨ। ਇਸੇ ਤਹਿਤ ਐੱਸ. ਐੱਮ. ਓ. ਪੀ. ਐੱਚ. ਸੀ. ਚੱਕੋਵਾਲ ਡਾ. ਮਨਪ੍ਰੀਤ ਕੌਰ ਦੀ ਅਗਵਾਈ ਹੇਠ ਸਮੂਹ ਹੈਲਥ ਵਰਕਰ, ਆਸ਼ਾ ਵਰਕਰਾਂ, ਪੇਂਡੂ ਸਿਹਤ ਸਫ਼ਾਈ ਅਤੇ ਨਿਊਟ੍ਰਿਸ਼ਨ ਕਮੇਟੀ ਦੇ ਮੈਂਬਰਾਂ ਅਤੇ ਨਰਸਿੰਗ ਦੇ ਵਿਦਿਆਰਥੀਆਂ ਨੇ ਮੱਛਰਾਂ ਦਾ ਲਾਰਵਾ ਚੈੱਕ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਨਵੇਂ CP ਸਤਿੰਦਰ ਸਿੰਘ ਨੇ ਸੰਭਾਲਿਆ ਚਾਰਜ, ਜਾਰੀ ਕੀਤੇ ਸਖ਼ਤ ਹੁਕਮ
ਇਸ ਸਬੰਧੀ ਸੈਕਟਰ ਬਾਗਪੁਰ ਵਿਖੇ ਸਿਹਤ ਮੁਲਾਜ਼ਮਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਸਿਹਤ ਕਰਮਚਾਰੀ ਮੇਲ ਬਲਜੀਤ ਸਿੰਘ ਨੇ ਦੱਸਿਆ ਕਿ ਮਹੀਨਾ ਜੂਨ ਮਲੇਰੀਆ ਵਿਰੋਧੀ ਮਹੀਨੇ ਵਜੋਂ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਲਾਰਵਾ ਚੈੱਕ ਕਰਦੀਆਂ ਹਨ ਅਤੇ ਜੇਕਰ ਕਿਤੇ ਲਾਰਵਾ ਮਿਲਦਾ ਹੈ ਤਾਂ ਉਸ ਨੂੰ ਉਸੇ ਸਮੇਂ ਨਸ਼ਟ ਕੀਤਾ ਜਾਂਦਾ ਹੈ। ਉਨਾਂ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਖੜ੍ਹੇ ਪਾਣੀ 'ਚ ਪੈਦਾ ਹੁੰਦਾ ਹੈ, ਇਸ ਲਈ ਘਰਾਂ 'ਚ ਅਤੇ ਨੇੜੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ। ਇਸ ਤੋਂ ਇਲਾਵਾ ਕੁੱਲਰਾਂ, ਪੰਛੀਆਂ ਲਈ ਰੱਖੇ ਪਾਣੀ ਵਾਲੇ ਬਰਤਨ, ਫਰਿੱਜਾਂ ਦੇ ਪਿੱਛੇ ਲੱਗੀਆਂ ਟਰੇਆਂ, ਟਾਇਰਾਂ, ਟੁੱਟੇ ਭੱਜੇ ਬਰਤਨਾਂ ਆਦਿ 'ਚ ਪਾਣੀ ਹਰ ਹਫ਼ਤੇ ਕੱਢਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਮੀਂਹ ਤੋਂ ਬਾਅਦ ਮੱਛਰ ਜ਼ਿਆਦਾ ਪੈਦਾ ਹੋਵੇਗਾ ਅਤੇ ਡੇਂਗੂ ਦਾ ਖ਼ਤਰਾ ਵੀ ਜ਼ਿਆਦਾ ਹੈ। ਇਸ ਲਈ ਮੀਂਹ ਦਾ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਟੋਇਆਂ ਨੂੰ ਮਿੱਟੀ ਨਾਲ ਪੂਰ ਦਿੱਤਾ ਜਾਵੇ। ਛੱਪੜਾਂ ਵਿਚ ਕਾਲਾ ਤੇਲ ਪਾ ਦਿੱਤਾ ਜਾਵੇ ਤਾਂ ਕਿ ਉਥੇ ਲਾਰਵਾ ਪੈਦਾ ਨਾ ਹੋ ਸਕੇ।
ਇਹ ਵੀ ਪੜ੍ਹੋ: ਜਲੰਧਰ 'ਚ ਧੜੱਲੇ ਨਾਲ ਚੱਲ ਰਿਹੈ 'ਵਿਦੇਸ਼ੀ ਸੁਫ਼ਨਿਆਂ' ਦਾ ਕਾਰੋਬਾਰ! ਹੈਰਾਨੀਜਨਕ ਹੋਏ ਖ਼ੁਲਾਸੇ
ਇਸ ਮੌਕੇ ਆਮ ਆਦਮੀ ਕਲੀਨਿਕ ਬਾਗਪੁਰ ਦੇ ਮੈਡੀਕਲ ਅਫ਼ਸਰ ਡਾ. ਸ਼ਿਵਮ ਅੰਗਰੀਸ਼ ਨੇ ਦੱਸਿਆ ਕਿ ਜੇਕਰ ਕਿਸੇ ਨੂੰ ਬੁਖਾਰ, ਸਿਰਦਰਦ, ਉਲਟੀ, ਅੱਖਾਂ ਦੇ ਪਿੱਛੇ ਦਰਦ ਹੈ ਤਾਂ ਆਪਣੇ ਆਪ ਦਵਾਈ ਨਾ ਲਵੋ ਅਤੇ ਡਾਕਟਰ ਦੀ ਸਲਾਹ ਲਓ। ਬੁਖ਼ਾਰ ਲਈ ਸਿਰਫ਼ ਪੈਰਾਸਿਟਾਮੋਲ ਹੀ ਲਈ ਜਾਵੇ। ਮੱਛਰਾਂ ਤੋਂ ਬਚਾਅ ਲਈ ਪੂਰੀਆਂ ਬਾਹਾਂ ਦੇ ਕੱਪੜੇ ਪਾਓ, ਬੂਟ ਜ਼ੁਰਾਬਾਂ ਪਾਓ, ਮੱਛਰ ਮਾਰਨ ਵਾਲੀ ਦਵਾਈ ਦਾ ਇਸਤੇਮਾਲ ਕਰੋ। ਇਸ ਮੌਕੇ ਏ. ਐੱਮ. ਓ. ਡਾ. ਦੀਪਤੀ, ਸ਼ਮਸ਼ੇਰ ਸਿੰਘ, ਬਲਜੀਤ ਕੌਰ, ਕਮਲੇਸ਼ ਦੇਵੀ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ: ਮੋਬਾਇਲ 'ਤੇ ਗੱਲ ਕਰਦਿਆਂ ਮੁੰਡੇ ਨੂੰ ਜ਼ਹਿਰੀਲੇ ਸੱਪ ਨੇ ਡੱਸਿਆ! ਤੜਫ਼-ਤੜਫ਼ ਕੇ ਨਿਕਲੀ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
