ਪੰਜਵੇਂ ਦਿਨ ਵੀ ਹੜਤਾਲ ’ਤੇ ਡਟੇ ਰਹੇ ਸਿਹਤ ਕਾਮੇ, ਵਿਧਾਇਕ ਗਿਲਜੀਆਂ ਨੂੰ ਦਿੱਤਾ ਮੰਗ-ਪੱਤਰ

05/08/2021 12:50:40 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਐੱਨ. ਐੱਚ. ਐੱਮ. ਇੰਪਲਾਈਜ਼ ਯੂਨੀਅਨ ਨਾਲ ਜੁੜੇ ਸਰਕਾਰੀ ਹਸਪਤਾਲ ਦੇ ਸਟਾਫ ਮੈਂਬਰਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਦੇ ਅੱਜ ਪੰਜਵੇਂ ਦਿਨ ਵੀ ਸੂਬਾ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ । ਇਸ ਦੌਰਾਨ ਉਨ੍ਹਾਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੂੰ ਮੰਗ ਪੱਤਰ ਭੇਟ ਕੀਤਾ।

PunjabKesari

ਹਸਪਤਾਲ ਵਿੱਚ ਧਰਨੇ ’ਤੇ ਬੈਠੇ ਸਮੂਹ ਕਰਮਚਾਰੀਆਂ ਨੇ ਰੋਸ ਜਤਾਉਂਦੇ ਹੋਏ ਆਖਿਆ ਕਿ ਕੋਰੋਨਾ ਮਹਾਮਾਰੀ ਦੌਰਾਨ ਉਹ ਤਨਦੇਹੀ ਨਾਲ ਸੇਵਾਵਾਂ ਨਿਭਾਅ ਰਹੇ ਹਨ ਪਰ ਸੂਬਾ ਸਰਕਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਪ੍ਰਤੀ ਸੰਜੀਦਗੀ ਨਹੀਂ ਦਿਖਾ ਰਹੀ । ਇਸ ਮੌਕੇ ਡਾ. ਰਵੀ ਕੁਮਾਰ, ਤਰਵਿੰਦਰ ਕੁਮਾਰ, ਅਨੀਤਾ, ਸਪਨਾ ਭੱਲਾ, ਡਾ. ਪਰਮਜੀਤ ਕੌਰ, ਡਾ. ਸਰੋਜ ਨੇ ਆਖਿਆ ਕਿ ਉਨ੍ਹਾਂ ਦਾ ਸੰਘਰਸ਼ ਰੈਗੂਲਰ ਕਰਨ ਅਤੇ ਰੈਗੂਲਰ ਕਰਮਚਾਰੀਆਂ ਦੀ ਤਰ੍ਹਾਂ ਪੇ-ਸਕੇਲ ਹਾਸਿਲ ਹੋਣ ਤੱਕ ਜਾਰੀ ਰਹੇਗਾ।

ਇਸ ਮੌਕੇ ਹਰਕਿਰਨ ਕੌਰ, ਅਮਨਪ੍ਰੀਤ ਕੌਰ, ਜੀਵਨ ਜੋਤੀ,  ਅਮਨਦੀਪ ਕੌਰ, ਉਰਮਿਲਾ ਦੇਵੀ, ਹਰਮਨਦੀਪ ਕੌਰ, ਜੋਤੀ, ਕੁਲਦੀਪ ਕੌਰ,  ਭੁਪਿੰਦਰ ਕੌਰ, ਹਰਦੀਪ ਕੌਰ, ਚਰਨਜੀਤ ਕੌਰ, ਰਮਨਦੀਪ ਸਿੰਘ, ਯੋਗੇਸ਼ ਕੁਮਾਰ, ਰਵਿੰਦਰ ਕੌਰ, ਮਨਪ੍ਰੀਤ ਕੌਰ, ਗੁਰਪ੍ਰੀਤ ਕੌਰ  ਆਦਿ ਮੌਜੂਦ ਸਨ।


Manoj

Content Editor

Related News