ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ’ਤੇ ਸੁਣਵਾਈ ਭਲਕੇ
Wednesday, Oct 09, 2024 - 11:33 AM (IST)
ਜਲੰਧਰ (ਜਤਿੰਦਰ, ਭਾਰਦਵਾਜ)- ਐਡੀਸ਼ਨਲ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲਾ ਦੀ ਅਦਾਲਤ ਵੱਲੋਂ ਕਰੋੜਾਂ ਰੁਪਏ ਦੇ ਘਪਲੇ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਆਪਣੇ ਵਕੀਲ ਰਾਹੀਂ ਲਾਈ ਗਈ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ 10 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਇਸ ਮਾਮਲੇ ਵਿਚ ਈ. ਡੀ. ਵੱਲੋਂ ਅੱਜ ਆਪਣਾ ਜਵਾਬ ਦਾਖ਼ਲ ਕਰ ਦਿੱਤਾ ਗਿਆ ਹੈ ਅਤੇ ਬਹਿਸ ਵੀ ਪੂਰੀ ਹੋ ਚੁੱਕੀ ਹੈ। ਹੁਣ ਅਦਾਲਤ 10 ਅਕਤੂਬਰ ਨੂੰ ਇਸ ’ਤੇ ਫ਼ੈਸਲਾ ਸੁਣਾ ਸਕਦੀ ਹੈ ਪਰ ਇਸ ਮਾਮਲੇ ਵਿਚ ਭਾਰਤ ਭੂਸ਼ਣ ਵਿਰੁੱਧ ਚੱਲ ਰਹੇ ਕੇਸ ਸਬੰਧੀ ਅਦਾਲਤ ਨੇ ਸੁਣਵਾਈ ਲਈ ਪਹਿਲਾਂ ਹੀ 14 ਅਕਤੂਬਰ ਦੀ ਤਾਰੀਖ਼ ਦਿੱਤੀ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ 2 ਜਵਾਨਾਂ ਦੀਆਂ ਲਾਸ਼ਾਂ ਮਿਲਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ