ਜਲੰਧਰ ਨਿਗਮ ਦੀ ਵਾਰਡਬੰਦੀ ’ਤੇ ਪੰਜਾਬ ਐਂਡ ਹਰਿਆਣਾ ਹਾਈਕੋਰਟ ’ਚ ਸੁਣਵਾਈ ਅੱਜ

07/20/2023 10:56:12 AM

ਜਲੰਧਰ (ਖੁਰਾਣਾ)–ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਾਜਿੰਦਰ ਬੇਰੀ, ਸਾਬਕਾ ਕਾਂਗਰਸੀ ਕੌਂਸਲਰ ਜਗਦੀਸ਼ ਦਕੋਹਾ ਅਤੇ ਸਾਬਕਾ ਵਿਧਾਇਕ ਪਿਆਰਾ ਰਾਮ ਧੰਨੋਵਾਲੀ ਦੇ ਪੋਤਰੇ ਅਮਨ ਵੱਲੋਂ ਹਾਈ ਕੋਰਟ ਦੇ ਵਕੀਲ ਐਡਵੋਕੇਟ ਮਹਿਤਾਬ ਸਿੰਘ ਖੈਰਾ, ਹਰਿੰਦਰਪਾਲ ਸਿੰਘ ਈਸ਼ਰ ਅਤੇ ਐਡਵੋਕੇਟ ਪਰਮਿੰਦਰ ਸਿੰਘ ਰਾਹੀਂ ਪਿਛਲੇ ਦਿਨੀਂ ਜਲੰਧਰ ਨਗਰ ਨਿਗਮ ਦੀ ਪ੍ਰਸਤਾਵਿਤ ਵਾਰਡਬੰਦੀ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਗਈ ਸੀ। ਇਸ ਮਾਮਲੇ ਵਿਚ ਵੀਰਵਾਰ 20 ਜੁਲਾਈ ਨੂੰ ਪਹਿਲੀ ਸੁਣਵਾਈ ਹੋਵੇਗੀ।

ਜ਼ਿਕਰਯੋਗ ਹੈ ਕਿ ਇਸ ਪਟੀਸ਼ਨ ਰਾਹੀਂ ਜਿੱਥੇ ਕਾਂਗਰਸੀ ਨੇਤਾਵਾਂ ਨੇ ਵਾਰਡਬੰਦੀ ਦੀ ਪ੍ਰਕਿਰਿਆ ’ਤੇ ਕਈ ਸਵਾਲ ਖੜ੍ਹੇ ਕੀਤੇ ਹਨ, ਉਥੇ ਹੀ ਡੀਲਿਮਿਟੇਸ਼ਨ ਬੋਰਡ ਦੀ ਜਾਇਜ਼ਤਾ ਨੂੰ ਵੀ ਚੁਣੌਤੀ ਦਿੱਤੀ ਹੈ। ਇਸ ਪਟੀਸ਼ਨ ਰਾਹੀਂ ਕਾਂਗਰਸ ਨੇ ਵਾਰਡਬੰਦੀ ਦੀ ਹੰਗਾਮੀ ਪ੍ਰਕਿਰਿਆ ’ਤੇ ਸਟੇਅ ਆਰਡਰ ਦੀ ਮੰਗ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮਹੱਤਵਪੂਰਨ ਮਾਮਲੇ ’ਤੇ ਪੰਜਾਬ ਸਰਕਾਰ ਵੱਲੋਂ ਐਡਵੋਕੇਟ ਜਨਰਲ ਪੇਸ਼ ਹੋਣਗੇ ਅਤੇ ਸਰਕਾਰ ਨੂੰ ਨੋਟਿਸ ਆਫ ਮੋਸ਼ਨ ਵੀ ਜਾਰੀ ਕੀਤਾ ਜਾ ਸਕਦਾ ਹੈ। ਇਸ ਪਟੀਸ਼ਨ ਵਿਚ ਪਟੀਸ਼ਨਕਰਤਾਵਾਂ ਨੇ ਪੰਜਾਬ ਸਰਕਾਰ ਅਤੇ ਇਸਦੇ ਵੱਖ-ਵੱਖ ਵਿਭਾਗਾਂ ਨੂੰ ਪਾਰਟੀ ਬਣਾਇਆ ਹੈ।

ਇਹ ਵੀ ਪੜ੍ਹੋ- ਸਾਈਬਰ ਠੱਗਾਂ ਨੇ ਅਪਣਾਇਆ ਨਵਾਂ ਪੈਂਤੜਾ, ਵਕੀਲ ਬਣ ਕੇ ਵਿਦੇਸ਼ਾਂ ਤੋਂ ਇੰਝ ਕਰ ਰਹੇ ਨੇ ਘਿਨੌਣੇ ਕਾਰੇ

ਨਿਗਮ ਅਧਿਕਾਰੀਆਂ ਨੂੰ ਚੋਣਾਂ ਕਰਵਾਉਣ ਦੀ ਕੋਈ ਜਲਦੀ ਨਹੀਂ
ਲੋਕ ਸਭਾ ਜ਼ਿਮਨੀ ਚੋਣ ਜਿੱਤਣ ਤੋਂ ਤੁਰੰਤ ਬਾਅਦ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਜਲੰਧਰ ਨਿਗਮ ਦੀਆਂ ਚੋਣਾਂ ਜਲਦੀ ਕਰਵਾਉਣ ਦੇ ਪੱਖ ਵਿਚ ਸੀ ਪਰ ਇਸ ਮਾਮਲੇ ਵਿਚ ਜਲੰਧਰ ਨਿਗਮ ਦੇ ਅਧਿਕਾਰੀ ਅਜਿਹਾ ਵਰਤਾਓ ਕਰ ਰਹੇ ਹਨ ਜਿਵੇਂ ਉਨ੍ਹਾਂ ਨੂੰ ਇਸ ਮਾਮਲੇ ਵਿਚ ਕੋਈ ਜਲਦਬਾਜ਼ੀ ਨਹੀਂ ਹੈ। ਖਾਸ ਗੱਲ ਇਹ ਹੈ ਕਿ ਜਦੋਂ ਵਾਰਡਬੰਦੀ ’ਤੇ ਇਤਰਾਜ਼ ਮੰਗਣ ਦੀ ਪ੍ਰਕਿਰਿਆ ਚੱਲ ਰਹੀ ਸੀ, ਉਸ ਦੌਰਾਨ ਵੀ ਜਲੰਧਰ ਨਿਗਮ ਵਿਚ ਹਫੜਾ-ਤਫੜੀ ਦਾ ਮਾਹੌਲ ਰਿਹਾ। ਜੋ ਮੈਪ ਪ੍ਰਦਰਸ਼ਿਤ ਕੀਤਾ ਗਿਆ, ਉਹ ਆਮ ਲੋਕਾਂ ਦੀ ਸਮਝ ਵਿਚ ਹੀ ਨਹੀਂ ਆਇਆ। ਅਫਸਰਾਂ ਨੇ ਆਪਣੇ-ਆਪ ਹੀ ਮੈਪ ਦੀ ਫੋਟੋ ਖਿੱਚਣ ’ਤੇ ਪਾਬੰਦੀ ਲਗਾ ਦਿੱਤੀ, ਜਿਸ ਕਾਰਨ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਵਿਚ ਰੋਸ ਵੇਖਿਆ ਗਿਆ।

ਖ਼ਾਸ ਗੱਲ ਇਹ ਹੈ ਕਿ ਵਾਰਡਬੰਦੀ ’ਤੇ ਜਿੰਨੇ ਵੀ ਇਤਰਾਜ਼ ਪ੍ਰਾਪਤ ਹੋਏ, ਉਹ ਅਜੇ ਤਕ ਜਲੰਧਰ ਨਿਗਮ ਕੋਲ ਹੀ ਪਏ ਹਨ। ਉਨ੍ਹਾਂ ਨੂੰ ਅੱਜ ਤਕ ਪੰਜਾਬ ਸਰਕਾਰ ਕੋਲ ਭੇਜਿਆ ਹੀ ਨਹੀਂ ਗਿਆ। ਜਲੰਧਰ ਨਿਗਮ ਦੇ ਅਧਿਕਾਰੀਆਂ ਦੀ ਇਸੇ ਲਾਪ੍ਰਵਾਹੀ ਕਾਰਨ ਕਾਂਗਰਸ ਨੂੰ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਨ ਲਈ ਮਜਬੂਰ ਹੋਣਾ ਪਿਆ ਅਤੇ ਵਿਰੋਧੀ ਧਿਰ ਨੂੰ ਮੌਕਾ ਮਿਲ ਗਿਆ, ਨਹੀਂ ਤਾਂ ਜੇਕਰ ਫਾਈਨਲ ਨੋਟੀਫ਼ਿਕੇਸ਼ਨ ਹੋ ਜਾਂਦਾ ਤਾਂ ਪਟੀਸ਼ਨ ਸ਼ਾਇਦ ਮਨਜ਼ੂਰ ਹੀ ਨਾ ਹੁੰਦੀ। ਵਰਣਨਯੋਗ ਹੈ ਕਿ ਜਦੋਂ ਜਲੰਧਰ ਸ਼ਹਿਰ ਵਿਚ ਕਈ ਮਹੀਨੇ ਪਹਿਲਾਂ ਆਬਾਦੀ ਸਰਵੇ ਚੱਲ ਰਿਹਾ ਸੀ, ਉਦੋਂ ਸਰਵੇ ਟੀਮਾਂ ਨੇ ਤਨਖਾਹ ਨਾ ਮਿਲਣ ਕਾਰਨ ਵਿਚਕਾਰ ਹੀ ਕੰਮ ਛੱਡ ਦਿੱਤਾ ਸੀ। ਉਦੋਂ ਸਰਵੇ ਟੀਮਾਂ ਨੇ ਪਿਛਲੇ ਸਾਲ ਵਾਲਾ ਡਾਟਾ ਚੁੱਕ ਕੇ ਹੀ ਆਬਾਦੀ ਸਰਵੇ ਪੂਰਾ ਕਰ ਦਿੱਤਾ ਸੀ। ਬਾਅਦ ਵਿਚ ਲੋਕਲ ਬਾਡੀਜ਼ ਦੀ ਟੀਮ ਨੇ ਚੰਡੀਗੜ੍ਹ ਤੋਂ ਆ ਕੇ ਦੋਬਾਰਾ ਸਰਵੇ ਕੀਤਾ ਸੀ, ਜਿਸ ਕਾਰਨ ਆਬਾਦੀ ਵਿਚ ਇਕ ਲੱਖ ਤੋਂ ਜ਼ਿਆਦਾ ਦਾ ਵਾਧਾ ਹੋਇਆ ਸੀ।

ਇਹ ਵੀ ਪੜ੍ਹੋ- ਹੜ੍ਹਾਂ ਦਰਮਿਆਨ ਰਾਹਤ ਭਰੀ ਖ਼ਬਰ: ਅੱਜ ਤੋਂ ਆਮ ਵਾਂਗ ਚੱਲਣਗੀਆਂ ਇਸ ਟਰੈਕ ਤੋਂ ਸਾਰੀਆਂ ਰੇਲ ਗੱਡੀਆਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


shivani attri

Content Editor

Related News