ਤੜਕਸਾਰ ਹੋਈ ਬਾਰਿਸ਼ ਨੇ ਗਰਮੀ ਤੋਂ ਦਿਵਾਈ ਰਾਹਤ, ਪਾਵਰਕਾਮ ਦਾ ਹੋਇਆ ਨੁਕਸਾਨ

Sunday, May 03, 2026 - 12:08 PM (IST)

ਤੜਕਸਾਰ ਹੋਈ ਬਾਰਿਸ਼ ਨੇ ਗਰਮੀ ਤੋਂ ਦਿਵਾਈ ਰਾਹਤ, ਪਾਵਰਕਾਮ ਦਾ ਹੋਇਆ ਨੁਕਸਾਨ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਮੌਸਮ ਵਿਭਾਗ ਵੱਲੋਂ ਪਹਿਲਾਂ ਤੋਂ ਹੀ ਕੀਤੀ ਗਈ ਭਵਿੱਖਬਾਣੀ ਮੁਤਾਬਕ ਅੱਜ ਤੜਕਸਾਰ ਹੀ ਹੋਈ ਬਾਰਿਸ਼ ਨੇ ਗਰਮੀ ਤੋਂ ਰਾਹਤ ਦਿਵਾਈ ਹੈ। ਇਸ ਦੇ ਨਾਲ ਹੀ ਚੱਲੀ ਤੇਜ਼ ਹਨ੍ਹੇਰੀ-ਤੂਫ਼ਾਨ ਨੇ ਬਿਜਲੀ ਸਪਲਾਈ ਨੂੰ ਟਾਂਡਾ ਇਲਾਕੇ ਅੰਦਰ ਪ੍ਰਭਾਵਿਤ ਕੀਤਾ ਹੈ। 
ਜਾਣਕਾਰੀ ਅਨੁਸਾਰ ਅੱਜ ਸਵੇਰੇ ਅਚਾਨਕ ਹੀ ਤੂਫ਼ਾਨ ਅਤੇ ਹਨ੍ਹੇਰੀ ਆਈ ਅਤੇ ਨਾਲ ਹੀ ਤੇਜ਼  ਬਾਰਿਸ਼ ਵੀ ਹੋਈ, ਜਿਸ ਕਾਰਨ ਪਿਛਲੇ ਦਿਨਾਂ ਤੋਂ ਲਗਾਤਾਰ ਵਧ ਰਹੀ ਗਰਮੀ ਤੋਂ ਟਾਂਡਾ ਇਲਾਕੇ ਦੇ ਲੋਕਾਂ ਨੂੰ ਰਾਹਤ ਮਿਲੀ ਹੈ।

ਇਹ ਵੀ ਪੜ੍ਹੋ: Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ

ਦੂਜੇ ਪਾਸੇ ਤੇਜ਼ ਹਨ੍ਹੇਰੀ-ਤੂਫ਼ਾਨ ਕਾਰਨ ਪਾਵਰਕਾਮ ਦਾ ਵੀ ਨੁਕਸਾਨ ਹੋਇਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਬ ਡਿਵੀਜ਼ਨ ਭੋਗਪੁਰ ਦੇ ਐਕਸੀਅਨ ਜਸਵੰਤ ਸਿੰਘ ਪਾਬਲਾ ਨੇ ਦੱਸਿਆ ਕਿ ਤੇਜ਼ ਹਨ੍ਹੇਰੀ ਕਾਰਨ ਪਾਵਰਕਾਮ ਦੇ ਖੰਭਿਆਂ ਅਤੇ ਤਾਰਾਂ ਨੂੰ ਨੁਕਸਾਨ ਹੋਇਆ, ਜਿਸ ਕਾਰਨ ਤੜਕਸਾਰ ਤੋਂ ਹੀ ਬਿਜਲੀ ਸਪਲਾਈ ਬੰਦ ਹੈ, ਜਿਸ ਨੂੰ ਬਹਾਲ ਕਰਨ ਵਿੱਚ ਸਮਾਂ ਲੱਗੇਗਾ। ਇਸ ਤੋਂ ਇਲਾਵਾ ਤੇਜ਼ ਹਨ੍ਹੇਰੀ ਅਤੇ ਤੂਫ਼ਾਨ ਕਾਰਨ ਦੁਕਾਨਾਂ 'ਤੇ ਲੱਗੇ ਹੋਡਿੰਗ ਬੋਰਡ ਵੀ ਨੁਕਸਾਨੇ ਗਏ ।

ਉਧਰ ਦੂਜੇ ਪਾਸੇ ਹੋਈ ਇਸ ਬਾਰਿਸ਼ ਨੂੰ ਖੇਤੀਬਾੜੀ ਮਾਹਿਰਾਂ ਨੇ ਕਿਸਾਨ ਅਤੇ ਕਿਰਸਾਨੀ ਲਈ ਲਾਹੇਵੰਦ ਦੱਸਿਆ ਹੈ ਕਿਉਂਕਿ ਕਣਕ ਦੀ ਫ਼ਸਲ ਸਾਂਭਣ ਉਪਰੰਤ ਕਿਸਾਨਾਂ ਨੂੰ ਖ਼ੁਸ਼ਖੋਹੀਆਂ ਜ਼ਮੀਨਾਂ ਨੂੰ ਝੋਨੇ ਦੀ ਲਵਾਈ ਤੋਂ ਪਹਿਲਾਂ ਪਾਣੀ ਲਗਾਉਣਾ ਪੈਂਦਾ ਸੀ, ਜਿਸ ਕਾਰਨ ਕਿਸਾਨਾਂ ਦੀ ਵੱਡੀ ਮੁਸ਼ਕਿਲ ਹੱਲ ਹੋਈ ਹੈ। ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਨੇ 2 ਮਈ ਤੋਂ ਲੈ ਕੇ 6 ਮਈ ਤੱਕ ਮੀਂਹ ਭੈਣ ਦੀ ਸੰਭਾਵਨਾ ਜਤਾਈ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਸਕਦੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News