ਭਾਰੀ ਬਾਰਿਸ਼ ਦੌਰਾਨ ਵਿਧਾਇਕ ਜਸਵੀਰ ਰਾਜਾ ਨੇ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ
Saturday, Jul 22, 2023 - 03:55 PM (IST)

ਟਾਂਡਾ ਉੜਮੁੜ (ਪਰਮਜੀਤ ਮੋਮੀ)- ਅੱਜ ਸਵੇਰ ਤੋਂ ਹੀ ਟਾਂਡਾ ਇਲਾਕੇ ਵਿੱਚ ਹੋ ਰਹੀ ਭਾਰੀ ਬਾਰਿਸ਼ ਦੌਰਾਨ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੇ ਪ੍ਰਸ਼ਾਸਨ ਅਤੇ ਆਪਣੀ ਟੀਮ ਸਮੇਤ ਵੇਟ ਖੇਤਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਮੌਜੂਦਾ ਸਥਿਤੀ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਐੱਸ. ਡੀ. ਐੱਮ. ਦਸੂਹਾ ਅਲੰਕਾਰ ਉਜਸਵੀ, ਡੀ. ਐੱਸ. ਪੀ. ਟਾਂਡਾ ਕੁਲਵੰਤ ਸਿੰਘ, ਬੀ. ਡੀ. ਪੀ. ਓ. ਟਾਂਡਾ ਧਾਰਾ ਕੱਕੜ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ, ਵੇਟ ਖੇਤਰ ਇੰਚਾਰਜ ਰਜਿੰਦਰ ਸਿੰਘ ਮਾਰਸ਼ਲ ਵੀ ਮੌਜੂਦ ਸਨ।
ਵਿਧਾਇਕ ਜਸਵੀਰ ਸਿੰਘ ਰਾਜਾ ਨੇ ਪਿੰਡ ਪੁਲ ਪੁਖ਼ਤਾ, ਫਿਰੋਜ ਰੋਲੀਆਂ, ਤਲਵੰਡੀ ਡਡੀਆਂ, ਟਾਹਲੀ, ਨੱਥੂਪੁਰ, ਖੋਖਰ ਬੇਟ, ਮੀਰਾਪੁਰ ਬਹਾਦਰਪੁਰ, ਦਬੁਰਜੀ, ਜਲਾਲਪੁਰ, ਡੂਮਾਣਾ, ਇਬਰਾਹਿਮਪੁਰ ਪਿੰਡਾਂ ਦਾ ਦੌਰਾ ਕੀਤਾ ਅਤੇ ਇਨ੍ਹਾਂ ਪਿੰਡਾਂ ਦੇ ਲੋਕਾਂ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿਚ ਲੋਕਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਕਿਸੇ ਨੂੰ ਵੀ ਕਿਸੇ ਕਿਸਮ ਦੀ ਕੋਈ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਦੀ ਸੰਭਾਵਨਾ ਨੂੰ ਵੇਖਦਿਆਂ ਅਗਾਊਂ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ- ਮਾਤਾ ਚਿੰਤਪੁਰਨੀ ਮੇਲੇ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਹੁਸ਼ਿਆਰਪੁਰ ਡੀ. ਸੀ. ਨੇ ਜਾਰੀ ਕੀਤੇ ਸਖ਼ਤ ਹੁਕਮ
ਇਸ ਮੌਕੇ ਉਨ੍ਹਾਂ ਦੱਸਿਆ ਕਿ ਟਾਂਡਾ ਤੇ ਇਸ ਦੇ ਆਸ-ਪਾਸ ਇਲਾਕਿਆਂ ਵਿੱਚ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ ਅਤੇ ਕਿਸੇ ਪਾਸੇ ਵੀ ਹੜ ਦਾ ਪਾਣੀ ਨਹੀਂ ਆਇਆ ਜਿੰਨਾ ਵੀ ਪਾਣੀ ਹੈ ਉਹ ਇਲਾਕੇ ਵਿੱਚ ਭਾਰੀ ਬਾਰਿਸ਼ ਕਾਰਨ ਜਮਾ ਹੋਇਆ ਹੈ। ਉਨ੍ਹਾਂ ਹੋਰ ਕਿਹਾ ਕਿ ਮੌਸਮ ਵਿੱਚ ਸੁਧਾਰ ਹੋਣ ਉਪਰੰਤ ਸਬੰਧਤ ਅਧਿਕਾਰੀਆਂ ਵੱਲੋਂ ਕਿਸਾਨਾਂ ਦੀਆਂ ਨੁਕਸਾਨੀਆਂ ਗਈਆਂ ਫ਼ਸਲਾਂ ਅਤੇ ਪਿੰਡਾਂ ਵਿੱਚ ਨੁਕਸਾਨੇ ਗਏ ਘਰਾਂ ਦਾ ਜਾਇਜ਼ਾ ਲਿਆ ਜਾਵੇਗਾ। ਲੋੜ ਅਨੁਸਾਰ ਹੋਏ ਨੁਕਸਾਨ ਦਾ ਮੁਆਵਜ਼ਾ ਵੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਸਿਹਤ ਵਿਭਾਗ ਬਿਜਲੀ ਵਿਭਾਗ, ਨਹਿਰੀ ਵਿਭਾਗ, ਸੜਕੀ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ। ਇਸ ਤੋਂ ਇਲਾਵਾ ਪਿੰਡ ਕੰਧਾਲਾ ਸ਼ੇਖਾਂ, ਝਾਵਾਂ, ਨੰਗਲ ਖੁੰਗਾ ਅਤੇ ਹੋਰਨਾਂ ਪਿੰਡਾਂ ਦੇ ਚੋਆਂ ਵਿਚ ਆਏ ਪਾਣੀ ਦਾ ਜਾਇਜ਼ਾ ਵੀ ਲਿਆ।
ਇਹ ਵੀ ਪੜ੍ਹੋ-ਉਜੜਿਆ ਪਰਿਵਾਰ: ਸੰਗੀਤ ਅਧਿਆਪਕ ਨੇ ਚੁੱਕਿਆ ਖ਼ੌਫ਼ਨਾਕ ਕਦਮ, ਇਸ ਹਾਲ 'ਚ ਪੁੱਤ ਨੂੰ ਵੇਖ ਮਾਪਿਆਂ ਦਾ ਨਿਕਲਿਆ ਤ੍ਰਾਹ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ