ਟਾਂਡਾ ''ਚ ਪਈ ਤੇਜ਼ ਬਾਰਿਸ਼, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਨਾਲ ਜਨਜੀਵਨ ਹੋਇਆ ਪ੍ਰਭਾਵਿਤ
Saturday, Mar 02, 2024 - 06:44 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਮਾਰਚ ਮਹੀਨੇ ਦੀ ਸ਼ੁਰੂਆਤ ਵਿੱਚ ਬੀਤੇ ਕੱਲ੍ਹ ਤੋਂ ਹੀ ਟਾਂਡਾ ਇਲਾਕੇ ਵਿੱਚ ਹੋ ਹੋ ਰਹੀ ਬਾਰਿਸ਼ ਅਤੇ ਤੇਜ਼ ਹਨ੍ਹੇਰੀ-ਝੱਖੜ ਕਾਰਨ ਵਧੀ ਠੰਡ ਨੇ ਆਮ ਜਨ ਜੀਵਨ ਨੂੰ ਪ੍ਰਭਾਵਿਤ ਕੀਤਾ ਹੈ, ਜਿਸ ਕਾਰਨ ਲੋਕਾਂ ਨੂੰ ਇਕ ਵਾਰ ਫਿਰ ਤੋਂ ਗਰਮ ਕੱਪੜੇ ਪਹਿਨਣ ਲਈ ਮਜਬੂਰ ਹੋਣਾ ਪਿਆ। ਤੇਜ਼ ਚੱਲੀ ਹਨ੍ਹੇਰੀ ਝੱਖੜ ਕਾਰਨ ਜਿੱਥੇ ਇਲਾਕੇ ਅੰਦਰ ਬਿਜਲੀ ਸਪਲਾਈ ਪ੍ਰਭਾਵਿਤ ਹੋਈ, ਉੱਥੇ ਹੀ ਕਈ ਦੁਕਾਨਾਂ ਦੇ ਹੋਰਡਿੰਗ ਬੋਰਡ ਵੀ ਬੁਰੀ ਤਰ੍ਹਾਂ ਨੁਕਸਾਨੇ ਗਏ।
ਪਿਛਲੇ ਦਿਨੀਂ ਅਚਾਨਕ ਹੀ ਖ਼ਰਾਬ ਹੋਏ ਮੌਸਮ ਦੇ ਦੌਰਾਨ ਅੱਜ ਸ਼ਾਮ ਟਾਂਡਾ ਇਲਾਕੇ ਵਿੱਚ ਪਹਾੜੀ ਗੜ੍ਹੇਮਾਰੀ ਹੋਈ ਭਾਰੀ ਬਾਰਿਸ਼ ਉਪਰੰਤ ਅਚਾਨਕ ਹੀ ਹੋਈ ਗੜ੍ਹੇਮਾਰੀ ਕਾਰਨ ਖੇਤਾਂ ਅਤੇ ਘਰਾਂ ਵਿੱਚ ਇਕ ਚਿੱਟੀ ਚਾਦਰ ਦੀ ਰੂਪ ਨੇ ਧਾਰਨ ਕਰ ਲਿਆ। ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਵੱਲੋਂ ਪਹਿਲਾਂ ਤੋਂ ਹੀ ਸਮੁੱਚੇ ਪੰਜਾਬ ਵਿੱਚ ਭਾਰੀ ਬਾਰਿਸ਼ ਦੇ ਗੜ੍ਹੇਮਾਰੀ ਦਾ ਅਲਰਟ ਜਾਰੀ ਕੀਤਾ ਹੋਇਆ ਸੀ। ਖੇਤੀਬਾੜੀ ਮਾਹਰਾਂ ਅਨੁਸਸਾਰ ਜੇਕਰ ਹੋਰ ਜ਼ਿਆਦਾ ਗੜ੍ਹੇਮਾਰੀ ਹੁੰਦੀ ਹੈ ਤਾਂ ਇਸ ਨਾਲ ਹਾੜੀ ਦੀ ਪ੍ਰਮੁੱਖ ਫ਼ਸਲ ਕਣਕ ਦਾ ਨੁਕਸਾਨ ਹੋ ਸਕਦਾ ਹੈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਦੀ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਜਲੰਧਰ ਤੋਂ 165 ਨਵੇਂ ਮੁਹੱਲਾ ਕਲੀਨਿਕਾਂ ਦੀ ਕੀਤੀ ਸ਼ੁਰੂਆਤ
ਇਸ ਸਬੰਧੀ ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵਿੰਦਰ ਸਿੰਘ ਡੂਮਾਣਾ ਅਤੇ ਸਰਕਾਰੀ ਹਸਪਤਾਲ ਟਾਂਡਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕਰਨ ਕੁਮਾਰ ਸੈਣੀ ਦਾ ਕਹਿਣਾ ਕਿ ਬਾਰਿਸ਼ ਕਾਰਨ ਅਚਾਨਕ ਹੀ ਹੋਈ ਠੰਡ ਅਤੇ ਤੇਜ਼ ਹਵਾ ਤੋਂ ਬਚਣ ਵਾਸਤੇ ਸਾਨੂੰ ਗਰਮ ਕੱਪੜਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਜੇਕਰ ਅਸੀਂ ਆਪਣੀ ਸਿਹਤ ਪ੍ਰਤੀ ਜਾਗਰੂਕ ਨਾ ਹੋਏ ਤਾਂ ਸਾਡੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਖ਼ਾਸ ਕਰਕੇ ਬਜ਼ੁਰਗ ਅਤੇ ਬੱਚਿਆਂ ਨੂੰ ਇਸ ਠੰਡ ਅਤੇ ਹਵਾ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਤੇਜ਼ ਬਾਰਿਸ਼ ਨਾਲ ਹੋਈ ਗੜ੍ਹੇਮਾਰੀ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8