ਪੰਜਾਬ 'ਚ ਅਗਲੇ 3 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕਰ'ਤੀ ਵੱਡੀ ਭਵਿੱਖਬਾਣੀ

Tuesday, Oct 13, 2026 - 06:18 PM (IST)

ਪੰਜਾਬ 'ਚ ਅਗਲੇ 3 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕਰ'ਤੀ ਵੱਡੀ ਭਵਿੱਖਬਾਣੀ

ਜਲੰਧਰ- ਪੰਜਾਬ 'ਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਪਿਛਲੇ ਕੁਝ ਦਿਨਾਂ ਤੋਂ ਸੂਬੇ ਭਰ 'ਚ ਅਸਮਾਨ 'ਚ ਬੱਦਲਵਾਈ ਛਾਈ ਹੋਈ ਹੈ, ਤੇਜ਼ ਹਵਾਵਾਂ ਚੱਲ ਰਹੀਆਂ ਹਨ ਅਤੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਤੇ ਗੜ੍ਹੇਮਾਰੀ  ਵੀ ਹੋ ਰਹੀ ਹੈ, ਜਿਸ ਕਾਰਨ ਮੌਸਮ ਠੰਢਾ ਹੋ ਗਿਆ ਹੈ। ਇਸ ਬਦਲੇ ਮੌਸਮ ਨੇ ਜਿੱਥੇ ਗਰਮੀ ਤੋਂ ਰਾਹਤ ਦਿੱਤੀ ਹੈ, ਉੱਥੇ ਕਿਸਾਨਾਂ ਦੀ ਚਿੰਤਾ ਵੀ ਵਧਾ ਦਿੱਤੀ ਹੈ। ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਦੀ ਤਾਜ਼ਾ ਮੌਸਮ ਦੀ ਤਾਜ਼ਾ ਜਾਣਕਾਰੀ ਜਾਰੀ ਕੀਤੀ ਹੈ, ਜਿਸ ਵਿੱਚ ਆਉਣ ਵਾਲੇ ਦੋ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ-ਵੱਡੀ ਵਾਰਦਾਤ : ਅੰਮ੍ਰਿਤਸਰ ਦੇ ਬੈਂਕ 'ਚ ਫਾਇਰਿੰਗ, ਮੁਲਾਜ਼ਮ ਦੇ ਲੱਗੀ ਗੋਲੀ

ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਗੁਰਦਾਸਪੁਰ, ਅੰਮ੍ਰਿਤਸਰ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ 'ਚ ਕੁਝ ਥਾਵਾਂ 'ਤੇ ਮੀਂਹ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ 'ਚ ਇੱਕ-ਦੋ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ 14 ਤੇ 15 ਅਕਤੂਬਰ ਨੂੰ ਭਾਰੀ ਮੀਂਹ ਦਾ ਅਰਲਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਦੋ ਦਿਨਾਂ 'ਚ ਮੀਂਹ ਜ਼ੋਰ ਫੜੇਗਾ ਅਤੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਮੋਹਾਲੀ ਤੇ ਪਟਿਆਲਾ 'ਚ 75-100 ਫੀਸਦੀ  'ਤੇ ਭਾਰੀ ਮੀਂਹ ਦੀ ਚੇਤਾਵਨੀ ਹੈ। ਜਦਕਿ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ 'ਚ ਵੀ ਕਈ ਥਾਵਾਂ 50-75 ਫੀਸਦੀ 'ਤੇ ਮੀਂਹ ਪਵੇਗਾ। ਇਨ੍ਹਾਂ ਜ਼ਿਲ੍ਹਿਆਂ ਵਿਚ 40-50 ਤੋਂ ਪ੍ਰਤੀ ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਆਸਾਰ ਬਣੇ ਹੋਏ ਹਨ। 

ਇਹ ਵੀ ਪੜ੍ਹੋ-ਪੰਜਾਬ:ਖ਼ਤਰਨਾਕ ਹਥਿਆਰਾਂ ਤੇ ਨਸ਼ੀਲੇ ਪਦਾਰਥ ਸਣੇ ਫੜੇ ਗਏ 10 ਮੁਲਜ਼ਮ, ਇਕੋ ਵਾਰ 'ਚ 5 ਮਾਡਿਊਲਾਂ ਦਾ ਪਰਦਾਫਾਸ਼

ਉੱਥੇ ਹੀ 16 ਅਕਤੂਬਰ ਨੂੰ ਇਕ-ਦੋ ਥਾਂ ਮੀਂਹ ਰਹੇਗਾ ਅਤੇ ਜ਼ਿਆਦਾਤਰ ਮੌਸਮ ਖੁਸ਼ਕ ਰਹੇਗਾ। ਇਸ ਤੋਂ ਬਾਅਦ 17 ਅਕਤੂਬਰ ਨੂੰ  ਸੂਬੇ ਭਰ 'ਚ ਮੌਸਮ ਸਾਫ਼ ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਜ਼ਿਲ੍ਹੇ ਦੀ ਅੰਤਿਮ ਵੋਟਰ ਸੂਚੀ-2026 ਜਾਰੀ, ਦੇਖੋ ਆਪਣੇ ਹਲਕੇ ਦੇ ਵੋਟਰਾਂ ਦਾ ਅੰਕੜਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News