ਲਗਾਤਾਰ ਪੈ ਰਹੀ ਬਾਰਿਸ਼ ਦੇ ਨਾਲ ਫ਼ਸਲਾਂ ਨੂੰ ਹੋਇਆ ਵੱਡਾ ਨੁਕਸਾਨ

09/25/2022 4:19:38 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਪਿਛਲੇ 24 ਘੰਟਿਆਂ ਤੋਂ ਇਲਾਕੇ ਵਿਚ ਹੋ ਰਹੀ ਬਾਰਿਸ਼ ਦੇ ਨਾਲ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਬੇਟ ਇਲਾਕੇ ਵਿਚ ਇਸ ਦੀ ਜ਼ਿਆਦਾ ਮਾਰ ਵੇਖਣ ਨੂੰ ਮਿਲ ਰਹੀ ਹੈ, ਜਿੱਥੇ ਮੀਂਹ ਕਾਰਨ ਝੋਨੇ ਦੀ ਫ਼ਸਲ ਪਾਣੀ ਵਿਚ ਡੁੱਬ ਗਈ। ਜੇਕਰ ਆਉਣ ਵਾਲੇ ਸਮੇਂ ਵਿਚ ਲਗਾਤਾਰ ਬਾਰਿਸ਼ ਹੁੰਦੀ ਹੈ ਤਾਂ ਹਾਲਾਤ ਹੋਰ ਖ਼ਰਾਬ ਹੋ ਸਕਦੇ ਹਨ। ਕਿਸਾਨਾਂ ਦਾ ਕਹਿਣਾ ਹੈ ਬਾਰਿਸ਼ ਨਾਲ ਝੋਨੇ,ਹਰੇ ਚਾਰੇ, ਸਬਜ਼ੀਆਂ ਆਦਿ ਫ਼ਸਲਾਂ ਨੂੰ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ ਨਿਚਲੇ ਇਲਾਕਿਆਂ ਵਿਚ ਪਾਣੀ ਭਰਨ ਨਾਲ ਲੋਕਾਂ ਨੂੰ ਕਈ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।   


shivani attri

Content Editor

Related News