ਪੰਜਾਬ ''ਚ ਅਗਲੇ 24 ਘੰਟੇ ਭਾਰੀ, ਮੌਸਮ ਵਿਭਾਗ ਵੱਲੋਂ ਜਾਰੀ ਹੋਇਆ ਅਲਰਟ
Tuesday, Jan 21, 2025 - 04:38 PM (IST)
ਜਲੰਧਰ/ਚੰਡੀਗੜ੍ਹ- ਪੰਜਾਬ 'ਚ ਠੰਡ ਦਿਨੋ-ਦਿਨ ਜ਼ੋਰ ਫੜ ਰਹੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਤੋਂ ਇਕ ਨਵਾਂ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਸੂਬੇ ‘ਚ 2 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। 22-23 ਜਨਵਰੀ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਮੀਂਹ ਦੇ ਨਾਲ ਨਾਲ ਗੜ੍ਹੇ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹਵਾਵਾਂ ਦੀ ਦਿਸ਼ਾ ਬਦਲਣ ਕਾਰਨ ਮੌਸਮ ਬਦਲ ਰਿਹਾ ਹੈ, ਜਿਸ ਕਾਰਨ ਦਿਨ ਦੇ ਤਾਪਮਾਨ ਵਿੱਚ ਮਾਮੂਲੀ ਤਬਦੀਲੀ ਦੇਖੀ ਗਈ ਹੈ। ਪੰਜਾਬ 'ਚ ਅਗਲੇ 24 ਘੰਟਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਬਣ ਰਹੀ ਹੈ ਅਤੇ ਕਈ ਥਾਵਾਂ 'ਤੇ ਤੂਫ਼ਾਨ ਦੇ ਵੀ ਆਸਾਰ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਰੇਲ ਯਾਤਰੀ ਧਿਆਨ ਦੇਣ! ਰੱਦ ਹੋਈਆਂ ਇਹ ਟਰੇਨਾਂ
22 ਜਨਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ ‘ਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਇਕ ਵਾਰ ਧੁੰਦ ਪੈਣ ਦੇ ਅਸਾਰ ਜਤਾਏ ਗਏ ਹਨ। ਪੱਛਮੀ ਪ੍ਰਭਾਅ ਦੇ ਚਲਦਿਆਂ ਬੁੱਧਵਾਰ ਤੋਂ ਬਾਅਦ ਇਕ ਵਾਰ ਫ਼ਿਰ 23-24 ਜਨਵਰੀ ਨੂੰ ਸੰਘਣੀ ਧੁੰਦ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਵਿਜ਼ਿਬਿਲਿਟੀ 50 ਤੋਂ 100 ਮੀਟਰ ਦੇ ਨੇੜੇ ਰਹਿ ਸਕਦੀ ਹੈ।
ਇਹ ਵੀ ਪੜ੍ਹੋ- ਬੱਸ ਕੰਡਕਟਰ ਦਾ ਸ਼ਰਮਨਾਕ ਕਾਰਾ, ਵਿਆਹੁਤਾ ਨਾਲ ਟੱਪੀਆਂ ਹੱਦਾਂ
ਅੰਕੜਿਆਂ ਅਨੁਸਾਰ ਜਨਵਰੀ ਦੇ ਪਹਿਲੇ 20 ਦਿਨਾਂ ਵਿੱਚ 10.1 ਮਿਲੀਮੀਟਰ ਮੀਂਹ ਪੈਂਦਾ ਹੈ, ਪਰ ਹੁਣ ਤੱਕ ਸੂਬੇ ਵਿੱਚ ਸਿਰਫ਼ 8.1 ਮਿਲੀਮੀਟਰ ਮੀਂਹ ਹੀ ਪਿਆ ਹੈ। ਜੇਕਰ 22 ਜਨਵਰੀ ਨੂੰ ਸੂਬੇ ਵਿੱਚ ਚੰਗੀ ਬਾਰਿਸ਼ ਹੁੰਦੀ ਹੈ, ਤਾਂ ਅੰਦਾਜ਼ਾ ਹੈ ਕਿ 17 ਪ੍ਰਤੀਸ਼ਤ ਬਾਰਿਸ਼ ਦੀ ਘਾਟ ਨੂੰ ਪੂਰਾ ਕੀਤਾ ਜਾ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8