ਟਾਂਡਾ ਪੁਲਸ ਨੇ ਹੈਰੋਇਨ ਸਮੇਤ 2 ਵਿਅਕਤੀ ਕੀਤੇ ਕਾਬੂ

Wednesday, Jun 03, 2020 - 08:06 PM (IST)

ਟਾਂਡਾ ਪੁਲਸ ਨੇ ਹੈਰੋਇਨ ਸਮੇਤ 2 ਵਿਅਕਤੀ ਕੀਤੇ ਕਾਬੂ

ਟਾਂਡਾ ਉੜਮੁੜ,(ਵਰਿੰਦਰ ਪੰਡਿਤ): ਟਾਂਡਾ ਪੁਲਸ ਦੀ ਟੀਮ ਨੇ ਟਾਂਡਾ ਪੁਲੀ ਨੇੜੇ ਦੋ ਵਿਅਕਤੀਆਂ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਐੱਸ. ਆਈ. ਅਜੀਤ ਸਿੰਘ, ਥਾਣੇਦਾਰ ਜਸਪਾਲ ਸਿੰਘ ਅਤੇ ਮਲਕੀਤ ਸਿੰਘ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜੈਮਲ ਫੱਤਾ ਪੁੱਤਰ ਸਰੂਪ ਲਾਲ ਨਿਵਾਸੀ ਚੰਡੀਗੜ੍ਹ ਕਾਲੋਨੀ ਟਾਂਡਾ ਅਤੇ ਅਭਿਸ਼ੇਕ ਕੁਮਾਰ ਹੈਪੀ ਪੁੱਤਰ ਅਸ਼ੋਕ ਕੁਮਾਰ ਨਿਵਾਸੀ ਅਵਖਾ (ਦੀਨਾ ਨਗਰ) ਗੁਰਦਾਸਪੁਰ ਦੇ ਰੂਪ 'ਚ ਹੋਈ ਹੈ। ਉਨ੍ਹਾਂ ਦੱਸਿਆ ਕਿ ਟਾਂਡਾ ਪੁਲਸ ਦੀ ਟੀਮ ਜਦੋਂ ਖੱਖ ਰੋਡ 'ਤੇ ਗਸ਼ਤ ਕਰ ਰਹੀ ਸੀ ਤਾਂ ਉਕਤ ਮੁਲਜ਼ਮਾਂ ਨੂੰ ਸ਼ੱਕ ਦੇ ਆਧਾਰ 'ਤੇ ਜਦੋਂ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕਬਜ਼ੇ ਵਿਚੋਂ 10-10  ਗ੍ਰਾਮ ਹੈਰੋਇਨ ਬਰਾਮਦ ਹੋਈ। ਟਾਂਡਾ ਪੁਲਸ ਨੇ ਦੋਵਾਂ ਖਿਲਾਫ ਐਨ. ਡੀ. ਪੀ. ਐਸ. ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Deepak Kumar

Content Editor

Related News