ਹੈਰੋਇਨ ਤੇ ਡਰੱਗ ਮਨੀ ਸਮੇਤ 6 ਮੁਲਜ਼ਮ ਟਾਂਡਾ ਪੁਲਸ ਵੱਲੋਂ ਗ੍ਰਿਫ਼ਤਾਰ

07/28/2021 1:29:16 PM

ਟਾਂਡਾ ਉੜਮੁੜ (ਪੰਡਿਤ, ਮੋਮੀ)- ਟਾਂਡਾ ਪੁਲਸ ਦੀਆਂ ਦੋ ਵੱਖ-ਵੱਖ ਟੀਮਾਂ ਨੇ ਕਾਰਾਂ 'ਤੇ ਸਵਾਰ 6 ਲੋਕਾਂ ਨੂੰ ਹੈਰੋਇਨ  ਅਤੇ ਡਰੱਗ ਮਨੀ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਇੰਸਪੈਕਟਰ ਰਮਨਦੀਪ ਸਿੰਘ, ਥਾਣੇਦਾਰ ਸੰਗਤ ਸਿੰਘ, ਜਸਪਾਲ ਸਿੰਘ, ਪੁਨੀਤ ਕੁਮਾਰ ਦੀ ਟੀਮ ਨੇ ਹਾਈਵੇਅ 'ਤੇ ਖੱਖਾਂ ਫਾਟਕ ਨਜ਼ਦੀਕ ਕਾਰ ਸਵਾਰਾਂ ਸਰਬਜੀਤ ਸਿੰਘ ਮਨੀ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਜਗੀਰਾ (ਭੋਗਪੁਰ), ਹੀਰਾ ਲਾਲ ਪੁੱਤਰ ਕ੍ਰਿਸ਼ਨ ਲਾਲ ਵਾਸੀ ਬੋਦਲ ਕੋਟਲੀ, ਸਾਗਰ ਪੁੱਤਰ ਬੱਗਾ ਵਾਸੀ ਅਕਬਰਪੁਰ (ਬੇਗੋਵਾਲ), ਪਰਮਿੰਦਰ ਸਿੰਘ ਪਵਨ ਪੁੱਤਰ ਕੁਲਦੀਪ ਸਿੰਘ ਵਾਸੀ ਚੌਲਾਂਗ ਨੁੰ ਕਾਬੂ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ ਵਿੱਚੋਂ ਪੁਲਸ ਨੇ 22 ਗ੍ਰਾਮ ਹੈਰੋਇਨ ਬਰਾਮਦ ਕੀਤੀ। 

ਇਹ ਵੀ ਪੜ੍ਹੋ: ਕੈਪਟਨ ਇਨ ਐਕਸ਼ਨ, ਸਾਬਕਾ ਸੈਨਿਕਾਂ ਨਾਲ ਬਦਸਲੂਕੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਇਸੇ ਤਰ੍ਹਾਂ ਥਾਣੇਦਾਰ ਪ੍ਰਗਟ ਸਿੰਘ, ਰਸ਼ਪਾਲ ਸਿੰਘ, ਆਨੰਦ ਦਿਆਲ ਦੀ ਟੀਮ ਨੇ ਮਿਆਣੀ ਮੋੜ ਨਜ਼ਦੀਕ ਕਾਰ ਸਵਾਰ ਕਮਲਜੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਗੜ੍ਹਸ਼ੰਕਰ ਅਤੇ ਜਸਵਿੰਦਰ ਸਿੰਘ ਖੱਬਾ ਪੁੱਤਰ ਰਾਜਿੰਦਰ ਕੁਮਾਰ ਵਾਸੀ ਪੁਰਹੀਰਾਂ (ਹੁਸ਼ਿਆਰਪੁਰ) ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 13 ਗ੍ਰਾਮ ਹੈਰੋਇਨ ਅਤੇ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਸ ਨੇ ਇਨ੍ਹਾਂ ਮੁਲਜ਼ਮਾਂ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰਦੀ ਹੈ ਅਤੇ ਪਤਾ ਲਾਇਆ ਜਾ ਰਿਹਾ ਹੈ ਇਨ੍ਹਾਂ ਮੁਲਜ਼ਮਾਂ ਦੀ ਨਸ਼ੇ ਸਬੰਧੀ ਸਪਲਾਈ ਲਾਈਨ ਕੀ ਸੀ।

ਇਹ ਵੀ ਪੜ੍ਹੋ: ਸਰਹੱਦੋਂ ਪਾਰ: 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਤ, ਵਿਆਹ ਦੇ 6 ਦਿਨਾਂ ਬਾਅਦ ਹੀ ਪ੍ਰੇਮੀ-ਪ੍ਰੇਮਿਕਾ ਨੂੰ ਮਿਲੀ ਦਰਦਨਾਕ ਮੌਤ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


shivani attri

Content Editor

Related News