ਅੰਤਰਰਾਜੀ ਨਸ਼ਾ ਸਮੱਗਲਰਾਂ ਤੋਂ ਇਕ ਕਿਲੋ ਹੈਰੋਇਨ, ਸੋਨਾ, ਫਾਰਚੂਨਰ ਗੱਡੀ ਅਤੇ ਡਰੱਗ ਮਨੀ ਬਰਾਮਦ

07/30/2023 4:30:58 PM

ਰੂਪਨਗਰ (ਵਿਜੇ ਸ਼ਰਮਾ)- ਨਸ਼ਾ ਸਮੱਗਲਰਾਂ ਅਤੇ ਗੈਰ-ਸਮਾਜਿਕ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਵੱਡੀ ਕਾਮਯਾਬੀ ਹਾਸਲ ਕਰਦਿਆਂ ਰੂਪਨਗਰ ਪੁਲਸ ਨੇ ਅੰਤਰਰਾਜੀ ਨਸ਼ਾ ਸਮੱਗਲਰਾਂ ਤੋਂ ਇਕ ਕਿਲੋਗ੍ਰਾਮ ਹੈਰੋਇਨ, 143 ਗ੍ਰਾਮ ਸੋਨੇ ਦੇ ਗਹਿਣੇ, 1 ਲੱਖ ਰੁਪਏ ਡਰੱਗ ਮਨੀ ਅਤੇ ਇਕ ਫਾਰਚੂਨਰ ਕਾਰ ਬਰਾਮਦ ਕੀਤੀ ਹੈ। ਪ੍ਰੈੱਸ ਕਾਨਫ਼ਰੰਸ ਰਾਹੀਂ ਮੀਡੀਆ ਨਾਲ ਗੱਲਬਾਤ ਕਰਦਿਆਂ ਐੱਸ. ਐੱਸ. ਪੀ. ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀ. ਜੀ. ਪੀ. ਗੌਰਵ ਯਾਦਵ ਦੀਆਂ ਹਦਾਇਤਾਂ ’ਤੇ ਰੂਪਨਗਰ ਪੁਲਸ ਸਪੈਸ਼ਲ ਟੀਮਾਂ ਬਣਾ ਕੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖ਼ਤੀ ਨਾਲ ਮੁਹਿੰਮ ਚਲਾ ਰਹੀ ਹੈ, ਜਿਸ ਤਹਿਤ ਕਾਰਵਾਈ ਕਰਦਿਆਂ ਚਾਰ ਨਸ਼ਾ ਸਮੱਗਲਰਾਂ ਜਿਸ ਵਿਚ ਇਕ ਔਰਤ ਵੀ ਸ਼ਾਮਲ ਹੈ, ਕੋਲੋਂ ਇਕ ਕਿਲੋ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਦੋਸ਼ੀ ਆਪਣੇ ਆਪ ਨੂੰ ਪ੍ਰਭਾਵਸ਼ਾਲੀ ਵਿਖਾਉਣ ਅਤੇ ਪੁਲਸ ਨੂੰ ਚਕਮਾ ਦੇਣ ਲਈ ਫਾਰਚੂਨਰ ਗੱਡੀ ਦੀ ਵਰਤੋਂ ਕਰਦੇ ਸੀ, ਜਿਸ ਦੀ ਤਲਾਸ਼ੀ ਲੈਂਦਿਆਂ ਵੱਡੀ ਮਾਤਰਾ ਵਿਚ ਨਸ਼ਾ, ਸੋਨਾ ਅਤੇ ਡਰੱਗ ਮਨੀ ਜ਼ਬਤ ਕੀਤੀ ਗਈ।

ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ 22 ਜੂਨ, 2023 ਨੂੰ ਸੀ. ਆਈ. ਏ. ਸਟਾਫ਼ ਦੀ ਪੁਲਸ ਪਾਰਟੀ ਵੱਲੋਂ ਦੋਸ਼ੀ ਗੌਰਵ ਕੁਮਾਰ ਉਰਫ਼ ਹੈਪੀ ਉਰਫ਼ ਬਿੱਲਾ ਵਾਸੀ ਪਿੰਡ ਘਨੌਲੀ ਥਾਣਾ ਸਦਰ ਰੂਪਨਗਰ ਨੂੰ 300 ਗ੍ਰਾਮ ਹੈਰੋਇਨ ਸਮੇਤ ਬਲੈਨੋ ਕਾਰ ਨੰ. ਐੱਚ. ਪੀ. 12ਪੀ. 6080, ਗ੍ਰਿਫ਼ਤਾਰ ਕਰਕੇ ਥਾਣਾ ਸਦਰ ਰੂਪਨਗਰ ਵਿਖੇ 22 ਜੂਨ 2023 ਨੂੰ ਅ/ਧ 22/61/85 ਐੱਨ. ਡੀ. ਪੀ. ਐੱਸ. ਤਹਿਤ ਮੁਕੱਦਮਾ ਦਰਜ ਕੀਤਾ ਸੀ, ਜਿਸ ਦੀ ਪੁੱਛਗਿੱਛ ਤੋਂ ਇਸ ਦੇ ਸਾਥੀ ਸਮੱਗਲਰਾਂ ਸੰਦੀਪ ਸਿੰਘ ਵਾਸੀ ਪਿੰਡ ਰਿਤਿਊੜ ਥਾਣਾ ਨਾਲਾਗੜ੍ਹ (ਹਿਮਾਚਲ ਪ੍ਰਦੇਸ਼) ਅਤੇ ਸੁਖਪ੍ਰੀਤ ਸਿੰਘ ਵਾਸੀ ਪਿੰਡ ਮੱਖਣ ਵਿੱਡੀ ਚੌਂਕੀ ਨਵਾਂ ਪਿੰਡ ਥਾਣਾ ਜੰਡਿਆਲਾ ਗੁਰੂ ਜ਼ਿਲ੍ਹਾ ਅੰਮ੍ਰਿਤਸਰ ਨੂੰ ਵੀ ਦੋਸ਼ੀ ਨਾਮਜਦ ਕੀਤਾ ਅਤੇ ਦੋਸ਼ੀ ਸੁਖਪ੍ਰੀਤ ਸਿੰਘ ਨੂੰ 25 ਜੂਨ 2023 ਨੂੰ ਗ੍ਰਿਫਤਾਰ ਕਰ ਲਿਆ ਸੀ।

ਇਹ ਵੀ ਪੜ੍ਹੋ- ਮਾਤਾ ਨੈਣਾ ਦੇਵੀ ਤੋਂ ਦਰਸ਼ਨ ਕਰਕੇ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, ਮਚਿਆ ਚੀਕ-ਚਿਹਾੜਾ

ਉਨ੍ਹਾਂ ਦੱਸਿਆ ਕਿ ਰੂਪਨਗਰ ਪੁਲਸ ਵੱਲੋਂ 20 ਜੁਲਾਈ ਨੂੰ ਜੋਤ ਹੋਟਲ ਬੁੰਗਾ ਸਾਹਿਬ ਦੇ ਸਾਹਮਣੇ ਖੜ੍ਹੀ ਫਾਰਚੂਨਰ ਨੰ. ਪੀ. ਬੀ.29 ਏ. ਈ. 8391 ਨੂੰ ਕਾਬੂ ਕਰਕੇ ਗੱਡੀ ’ਚੋਂ ਚਾਰ ਵਿਅਕਤੀ ਸੋਹਣ ਲਾਲ ਵਾਸੀ ਪਿੰਡ ਥਾਂਦੀਆ ਥਾਣਾ ਸਦਰ ਬੰਗਾ ਜ਼ਿਲ੍ਹਾ ਐੱਸ. ਬੀ. ਐੱਸ. ਨਗਰ, ਬਲਜੀਤ ਸਿੰਘ ਵਾਸੀ ਪਿੰਡ ਚੀਚਾ, ਵੀਰ ਸਿੰਘ ਉਰਫ਼ ਵੀਰੂ ਵਾਸੀ ਅਟਾਰੀ ਥਾਣਾ ਘਰਿੰਡਾ ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਅਤੇ ਇਕ ਮਹਿਲਾ ਪੂਨਮ ਉਰਫ਼ ਮੋਨਾ ਵਾਸੀ ਪਿੰਡ ਘਨੌਲੀ ਥਾਣਾ ਸਦਰ ਰੂਪਨਗਰ ਜੋ ਦੋਸ਼ੀ ਗੌਰਵ ਕੁਮਾਰ ਦੀ ਪਤਨੀ ਹੈ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ ਇਕ ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁੱਕਦਮਾ ਥਾਣਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਦਰਜ ਕੀਤਾ ਹੈ। ਇਨ੍ਹਾਂ ਨਸ਼ਾ ਸਮੱਗਲਰਾਂ ਦੀ ਗ੍ਰਿਫ਼ਤਾਰੀ ਨਾਲ ਨਸ਼ਿਆਂ ਦੇ ਵਿਆਪਕ ਨੈੱਟਵਰਕ ਦੀ ਲੜੀ ਤੋੜਨ ਵਿਚ ਸਫ਼ਲਤਾ ਹਾਸਲ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਸਮੱਗਲਰ ਸੋਹਣ ਲਾਲ ਵਿਰੁੱਧ ਪਹਿਲਾਂ ਹੀ ਥਾਣਾ ਸਦਰ ਬੰਗਾ, ਜ਼ਿਲ੍ਹਾ ਐੱਸ. ਬੀ. ਐੱਸ. ਨਗਰ ਵਿਖੇ 8 ਪਰਚੇ ਦਰਜ ਹਨ ਅਤੇ ਇਹ ਦੋਸ਼ੀ ਹੁਸ਼ਿਆਰਪੁਰ ਵਿਖੇ ਹੋਈ 520 ਗ੍ਰਾਮ ਹੈਰੋਇਨ ਦੀ ਬਰਾਮਦੀ ਵਿਚ ਵੀ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂਕਿ ਦੌਰਾਨੇ ਪੁਲਸ ਰਿਮਾਂਡ ਦੋਸ਼ੀਆਂ ਤੋਂ ਪੁੱਛਗਿੱਛ ਨਾਲ ਹੋਰ ਵੀ ਅਹਿਮ ਖ਼ੁਲਾਸੇ ਅਤੇ ਰਿਕਵਰੀ ਹੋਣ ਦੀ ਆਸ ਹੈ।

ਇਹ ਵੀ ਪੜ੍ਹੋ- ਮੁੜ ਛੱਡਿਆ ਗਿਆ ਪੌਂਗ ਡੈਮ 'ਚੋਂ ਪਾਣੀ, ਇਸ ਇਲਾਕੇ ਦੇ ਪਿੰਡਾਂ ਲਈ ਬਣਿਆ ਖ਼ਤਰਾ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri