ਮੋਟਰਸਾਈਕਲ ’ਤੇ ਜਾ ਰਹੇ ਨੌਜਵਾਨਾਂ ਤੋਂ ਹੈਰੋਇਨ ਬਰਾਮਦ, 3 ਵਿਅਕਤੀ ਗ੍ਰਿਫ਼ਤਾਰ

Friday, Aug 04, 2023 - 04:46 PM (IST)

ਮੋਟਰਸਾਈਕਲ ’ਤੇ ਜਾ ਰਹੇ ਨੌਜਵਾਨਾਂ ਤੋਂ ਹੈਰੋਇਨ ਬਰਾਮਦ, 3 ਵਿਅਕਤੀ ਗ੍ਰਿਫ਼ਤਾਰ

ਜਲੰਧਰ (ਮਹੇਸ਼)- ਥਾਣਾ ਦਕੋਹਾ (ਨੰਗਲ ਸ਼ਾਮਾ) ਚੌਂਕੀ ਦੀ ਪੁਲਸ ਨੇ 2 ਮੋਟਰਸਾਈਕਲ ਸਵਾਰ ਨੌਜਵਾਨਾਂ ਕੋਲੋਂ 45 ਗ੍ਰਾਮ ਹੈਰੋਇਨ ਅਤੇ ਉਨ੍ਹਾਂ ਦੇ ਇਕ ਸਾਥੀ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਰਾਮਾ ਮੰਡੀ ਦੇ ਮੁਖੀ ਇੰਸ. ਰਾਜੇਸ਼ ਅਰੋੜਾ ਨੇ ਦੱਸਿਆ ਕਿ ਦਕੋਹਾ ਚੌਂਕੀ ਦੇ ਇੰਚਾਰਜ ਐੱਸ. ਆਈ. ਮਦਨ ਸਿੰਘ ਵੱਲੋਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਹੁਸ਼ਿਆਰਪੁਰ ਰੋਡ ’ਤੇ ਨਿਊ ਦਸਮੇਸ਼ ਨਗਰ ਮੋੜ ’ਤੇ ਕੀਤੀ ਗਈ ਨਾਕਾਬੰਦੀ ਦੌਰਾਨ ਪੀ. ਬੀ. 08 ਈ. ਵੀ. ਸਪਲੈਂਡਰ ਮੋਟਰਸਾਈਕਲ ਨੰਬਰ 3917 ’ਤੇ ਸਵਾਰ 2 ਨੌਜਵਾਨਾਂ ਨੂੰ ਚੈਕਿੰਗ ਲਈ ਰੋਕਿਆ ਗਿਆ।

ਮੋਟਰਸਾਈਕਲ ਸਵਾਰ ਨੇ ਆਪਣਾ ਨਾਂ ਕ੍ਰਿਪਾਲ ਸਿੰਘ ਪਾਲਾ ਪੁੱਤਰ ਤ੍ਰਿਲੋਕ ਸਿੰਘ ਵਾਸੀ ਅੰਬੇਡਕਰ ਨਗਰ ਜਲੰਧਰ ਅਤੇ ਪਿੱਛੇ ਬੈਠੇ ਨੌਜਵਾਨ ਨੇ ਆਪਣਾ ਨਾਂ ਅਰੁਣ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਲੱਧੇਵਾਲੀ ਰੋਡ ਰਾਮਾ ਮੰਡੀ ਦੱਸਿਆ। ਉਨ੍ਹਾਂ ਦੀ ਤਲਾਸ਼ੀ ਲੈਣ ’ਤੇ ਕ੍ਰਿਪਾਲ ਕੋਲੋਂ 20 ਅਤੇ ਅਰੁਣ ਤੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਵੇਂ ਕਿਸੇ ਨੂੰ ਹੈਰੋਇਨ ਸਪਲਾਈ ਕਰਨ ਜਾ ਰਹੇ ਸਨ। ਪੁਲਸ ਪਾਰਟੀ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਟਿਕਾਣੇ 'ਤੇ ਪਹੁੰਚਣ ਤੋਂ ਪਹਿਲਾਂ ਹੀ ਰਸਤੇ ’ਚ ਦਬੋਚ ਲਿਆ।

ਇਹ ਵੀ ਪੜ੍ਹੋ- ਜਲੰਧਰ 'ਚ ਵੱਡੀ ਵਾਰਦਾਤ, ਦਿਨ ਚੜ੍ਹਦਿਆਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

ਇੰਸ. ਰਾਜੇਸ਼ ਅਰੋੜਾ ਨੇ ਦੱਸਿਆ ਕਿ ਕ੍ਰਿਪਾਲ ਅਤੇ ਅਰੁਣ ਤੋਂ ਪੁੱਛਗਿੱਛ ਕਰਨ 'ਤੇ ਉਨ੍ਹਾਂ ਦੇ ਇਕ ਹੋਰ ਸਾਥੀ ਨੂੰ ਕਾਬੂ ਕੀਤਾ ਗਿਆ, ਜਿਸ ਦੀ ਪਛਾਣ ਮਨਪ੍ਰੀਤ ਸਿੰਘ ਮਨੀ ਪੁੱਤਰ ਕਮਲ ਕੁਮਾਰ ਵਾਸੀ ਅੰਬੇਡਕਰ ਨਗਰ ਲੱਧੇਵਾਲੀ ਰੋਡ, ਜਲੰਧਰ ਵਜੋਂ ਹੋਈ ਹੈ। ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਤਿੰਨਾਂ ਖ਼ਿਲਾਫ਼ ਥਾਣਾ ਰਾਮਾਮੰਡੀ ’ਚ ਮਾਮਲਾ ਦਰਜ ਕੀਤਾ ਹੈ। ਇਨ੍ਹਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਪੁਲਸ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਸੰਦੀਪ ਨੰਗਲ ਅੰਬੀਆ ਦੇ ਕਤਲ ਦੇ ਦੋਸ਼ੀ ਦੀ ਕਪੂਰਥਲਾ ਜੇਲ੍ਹ 'ਚ ਕੁੱਟਮਾਰ, ਪੁਲਸ ਵਰਦੀ 'ਚ ਆਏ ਸਨ ਹਮਲਾਵਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News