ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ

Saturday, Aug 22, 2026 - 11:04 AM (IST)

ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ

ਜਲੰਧਰ (ਮਹੇਸ਼)–ਥਾਣਾ ਬਸਤੀ ਬਾਵਾ ਖੇਲ ਦੇ ਇੰਚਾਰਜ ਜੈਇੰਦਰ ਸਿੰਘ ਦੀ ਟੀਮ ਨੇ ਇਕ ਹੈਰੋਇਨ ਸਮੱਗਲਰ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋਕਿ ਖ਼ੁਦ ਵੀ ਨਸ਼ਾ ਕਰਨ ਅਤੇ ਵੇਚਣ ਦਾ ਆਦੀ ਹੈ। ਉਸ ਦੇ ਕਬਜ਼ੇ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਜੈਇੰਦਰ ਸਿੰਘ ਥਾਣਾ ਇੰਚਾਰਜ ਨੇ ਦੱਸਿਆ ਕਿ ਹੈਰੋਇਨ ਸਮੱਗਲਰ ਦੀ ਪਛਾਣ ਸੰਨੀ ਨਾਹਰ ਪੁੱਤਰ ਵਿੱਕੀ ਨਾਹਰ ਨਿਵਾਸੀ ਮੁਹੱਲਾ ਡੱਬੀਪੁਰਾ ਬਸਤੀ ਗੁਜ਼ਾਂ ਜਲੰਧਰ ਦੇ ਰੂਪ ਵਿਚ ਹੋਈ ਹੈ। ਉਸ ਖ਼ਿਲਾਫ਼ ਥਾਣਾ ਬਸਤੀ ਬਾਵਾ ਖੇਲ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ ਮੌਤ

ਮਾਣਯੋਗ ਅਦਾਲਤ ਨੇ ਉਸ ਦਾ 2 ਦਿਨ ਦਾ ਪੁਲਸ ਰਿਮਾਂਡ ਦਿੱਤਾ ਸੀ, ਜਿਸ ਦੌਰਾਨ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ ਅਤੇ ਜਾਂਚ ਵਿਚ ਪਤਾ ਲੱਗਾ ਕਿ ਸੰਨੀ ਖ਼ਿਲਾਫ਼ ਪਹਿਲਾਂ ਵੀ 3 ਮਾਮਲੇ ਦਰਜ ਹਨ। ਉਹ ਇਨ੍ਹਾਂ ਮਾਮਲਿਆਂ ਵਿਚ ਕਈ ਵਾਰ ਜੇਲ ਵੀ ਜਾ ਚੁੱਕਾ ਹੈ। ਜੈਇੰਦਰ ਸਿੰਘ ਨੇ ਕਿਹਾ ਕਿ ਪੁਲਸ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕਿ ਸੰਨੀ ਹੈਰੋਇਨ ਕਿਥੋਂ ਲੈ ਕੇ ਆਉਂਦਾ ਸੀ ਅਤੇ ਉਸ ਦੇ ਇਸ ਗੈਰ-ਕਾਨੂੰਨੀ ਕੰਮ ਵਿਚ ਹੋਰ ਕਿਹੜੇ ਲੋਕ ਸ਼ਾਮਲ ਹਨ।

ਇਹ ਵੀ ਪੜ੍ਹੋ: ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News