ਗੱਡੀ ''ਚ ਨਸ਼ਾ ਸਪਲਾਈ ਕਰਨ ਜਾ ਰਹੇ ਨੌਜਵਾਨ ਆਏ ਪੁਲਸ ਅੜਿੱਕੇ, 275 ਗ੍ਰਾਮ ਹੈਰੋਇਨ ਸਣੇ 2 ਕਾਬੂ

01/07/2024 8:52:29 PM

ਮੋਰਿੰਡਾ (ਧੀਮਾਨ,ਖੁਰਾਣਾ)- ਰੋਪੜ ਪੁਲਸ ਨੇ ਪਿੰਡ ਢੋਲਣ ਮਾਜਰਾ ਤੋਂ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਸੀ.ਆਈ.ਏ. ਸਟਾਫ਼ ਰੋਪੜ ਦੇ ਏ.ਐੱਸ.ਆਈ. ਕੇਵਲ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਸਮੱਗਲਰਾਂ ਨੂੰ ਕਾਬੂ ਕਰਨ ਲਈ ਗਸ਼ਤ ’ਤੇ ਸਨ। ਇਸ ਦੌਰਾਨ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਪਿੰਡ ਢੋਲਣ ਮਾਜਰਾ ਵਿਖੇ ਪੁੱਜੀ ਤਾਂ ਮੁਖ਼ਬਰ ਖਾਸ ਵਲੋਂ ਸੂਚਨਾ ਦਿੱਤੀ ਗਈ ਕਿ ਦੋ ਵਿਅਕਤੀ ਚਿੱਟਾ/ਨਸ਼ੀਲਾ ਪਾਊਡਰ ਸਪਲਾਈ ਕਰਨ ਲਈ ਆਪਣੀ ਕਾਰ ਪੀ.ਬੀ.12ਵਾਈ-1332 ਵਿਚ ਪਿੰਡ ਢੋਲਣ ਮਾਜਰਾ ਵੱਲ ਆ ਰਹੇ ਹਨ।

ਇਹ ਵੀ ਪੜ੍ਹੋ- ਠੰਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ ਕੀਤਾ ਛੁੱਟੀਆਂ ਦਾ ਐਲਾਨ

ਏ.ਐੱਸ.ਆਈ. ਕੇਵਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੋਲੋਂ 275 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਦੋਵਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਹਰਵਿੰਦਰ ਸਿੰਘ ਉਰਫ਼ ਬਿੰਦਾ ਪੁੱਤਰ ਹਰਦੀਪ ਸਿੰਘ ਵਾਸੀ ਪਿੰਡ ਸਹੇੜੀ ਜ਼ਿਲਾ ਰੂਪਨਗਰ ਅਤੇ ਗਗਨਦੀਪ ਸਿੰਘ ਉਰਫ਼ ਗੱਗੀ ਪੁੱਤਰ ਗੁਰਮੁੱਖ ਸਿੰਘ ਵਾਸੀ ਪਿੰਡ ਢੋਲਣ ਮਾਜਰਾ ਜ਼ਿਲ੍ਹਾ ਰੂਪਨਗਰ ਖ਼ਿਲਾਫ਼ ਮੋਰਿੰਡਾ ਸ਼ਹਿਰੀ ਥਾਣੇ ਵਿਚ ਮੁਕੱਦਮਾ ਦਰਜ ਕਰ ਕੇ ਦੋਵਾਂ ਕੋਲੋਂ ਡੂੰਘਾਈ ਨਾਲ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Harpreet SIngh

This news is Content Editor Harpreet SIngh