ਸਟੋਰ ਮੈਨੇਜਰ ਦੀ ਨੌਕਰੀ ਛੱਡ ਕਰਨ ਲੱਗਾ ਹੈਰੋਇਨ, ਸਪਲਾਈ ਕਰਨ ਜਾਂਦੇ ਨੂੰ ਕ੍ਰਾਈਮ ਬ੍ਰਾਂਚ ਨੇ ਕੀਤਾ ਕਾਬੂ

02/01/2024 1:14:53 AM

ਜਲੰਧਰ (ਮਹੇਸ਼)– ਸਟੋਰ ਮੈਨੇਜਰ ਦੀ ਨੌਕਰੀ ਛੱਡ ਕੇ ਹੈਰੋਇਨ ਵੇਚਣ ਵਾਲੇ ਮੁਲਜ਼ਮ ਨੂੰ ਕ੍ਰਾਈਮ ਬ੍ਰਾਂਚ ਕਮਿਸ਼ਨਰੇਟ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਕ੍ਰਾਈਮ ਬ੍ਰਾਂਚ ਦੇ ਇੰਚਾਰਜ ਇੰਸ. ਹਰਿੰਦਰ ਸਿੰਘ ਦੀ ਅਗਵਾਈ ਵਿਚ ਪਟੇਲ ਚੌਕ ਵਿਚ ਕੀਤੀ ਗਈ ਵਿਸ਼ੇਸ਼ ਨਾਕਾਬੰਦੀ ਦੌਰਾਨ ਪੁਲਸ ਪਾਰਟੀ ਵੱਲੋਂ ਉਕਤ ਨਸ਼ਾ ਸਮੱਗਲਰ ਨੂੰ ਉਸ ਸਮੇਂ ਕਾਬੂ ਕੀਤਾ ਗਿਆ, ਜਦੋਂ ਉਹ ਕਪੂਰਥਲਾ ਸਾਈਡ ਤੋਂ ਆ ਰਿਹਾ ਸੀ। 

ਇਹ ਵੀ ਪੜ੍ਹੋ- ਵਿਜੀਲੈਂਸ ਬਿਊਰੋ ਨੇ 10,000 ਰੁਪਏ ਰਿਸ਼ਵਤ ਲੈਂਦਾ ਹੋਮਗਾਰਡ ਦਾ ਜਵਾਨ ਕੀਤਾ ਕਾਬੂ

ਉਸ ਵੱਲੋਂ ਆਪਣੀ ਪੈਂਟ ਦੀ ਜੇਬ ਵਿਚੋਂ ਕੱਢ ਕੇ ਸੜਕ 'ਤੇ ਸੁੱਟੇ ਗਏ ਲਿਫਾਫੇ ਦੀ ਤਲਾਸ਼ੀ ਲੈਣ ’ਤੇ ਉਸ ਵਿਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ, ਜੋ ਉਸਨੇ ਕਿਸੇ ਨੂੰ ਸਪਲਾਈ ਕਰਨੀ ਸੀ ਪਰ ਕ੍ਰਾਈਮ ਬ੍ਰਾਂਚ ਨੇ ਮੁਲਜ਼ਮ ਸਟੋਰ ਮੈਨੇਜਰ ਨੀਰਜ ਕੁਮਾਰ ਪੁੱਤਰ ਲਾਲ ਚੰਦ ਵਾਸੀ ਮਕਾਨ ਨੰਬਰ 47, ਗੁਰੂ ਸੰਤ ਨਗਰ, ਥਾਣਾ ਡਵੀਜ਼ਨ ਨੰਬਰ 5 ਜਲੰਧਰ ਨੂੰ ਉਸਦੀ ਮੰਜ਼ਿਲ ਤਕ ਪਹੁੰਚਣ ਤੋਂ ਪਹਿਲਾਂ ਹੀ ਦਬੋਚ ਲਿਆ। ਉਸ ਖ਼ਿਲਾਫ਼ ਥਾਣਾ ਨੰਬਰ 2 ਵਿਚ 11 ਨੰਬਰ ਐੱਫ.ਆਈ.ਆਰ. ਦਰਜ ਕੀਤੀ ਗਈ ਅਤੇ ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਪੁਲਸ ਰਿਮਾਂਡ ਲੈ ਲਿਆ ਗਿਆ ਹੈ।

ਇਹ ਵੀ ਪੜ੍ਹੋ- ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਹੇਮੰਤ ਸੋਰੇਨ ਨੂੰ ED ਨੇ ਕੀਤਾ ਗ੍ਰਿਫ਼ਤਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

 


Harpreet SIngh

Content Editor

Related News