ਮਾਸੂਮ ਬੱਚਿਆਂ ਦੀ ਜ਼ਿੰਦਗੀ ਨਾਲ ਵੱਡਾ ਖਿਲਵਾੜ, ਸਕੂਲ ਉਪਰੋਂ ਲੰਘ ਰਹੀਆਂ ਹਾਈਵੋਲਟੇਜ਼ ਤਾਰਾਂ

Wednesday, Jul 17, 2024 - 06:08 PM (IST)

ਮਾਸੂਮ ਬੱਚਿਆਂ ਦੀ ਜ਼ਿੰਦਗੀ ਨਾਲ ਵੱਡਾ ਖਿਲਵਾੜ, ਸਕੂਲ ਉਪਰੋਂ ਲੰਘ ਰਹੀਆਂ ਹਾਈਵੋਲਟੇਜ਼ ਤਾਰਾਂ

ਜਲੰਧਰ-  ਲੱਧੇਵਾਲੀ ਰੋਡ ’ਤੇ ਇਕ ਕਾਲੋਨੀ ਵਿਚ ਬਿਜਲੀ ਦੀਆਂ ਹਾਈਵੋਲਟੇਜ਼ ਤਾਰਾਂ ਹੇਠ ਨੰਨ੍ਹੇ-ਮੁੰਨੇ ਬੱਚਿਆਂ ਲਈ ਪਲੇਅ ਵੇਅ ਸਕੂਲ ਚਲਾਇਆ ਜਾ ਰਿਹਾ ਹੈ, ਜੋ ਮਾਸੂਮਾਂ ਦੀ ਜ਼ਿੰਦਗੀ ਨਾਲ ਵੱਡਾ ਖਿਲਵਾੜ ਹੈ। ਸਕੂਲ ਉਪਰੋਂ ਦੀ ਲੰਘ ਰਹੀਆਂ ਹਾਈਵੋਲਟੇਜ਼ ਤਾਰਾਂ ਕਾਰਨ ਕਿਸੇ ਵੀ ਸਮੇਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ।

ਗੱਲਬਾਤ ਦੌਰਾਨ ਸਥਾਨਕ ਲੋਕਾਂ ਨੇ ਦੱਸਿਆ ਕਿ ਪਤਾ ਨਹੀਂ ਉਕਤ ਨਿੱਜੀ ਸਕੂਲ ਦੇ ਮਾਲਕ ਵੱਲੋਂ ਕਿਸ ਦੀ ਮਨਜ਼ੂਰੀ ਲੈ ਕੇ ਬਿਜਲੀ ਦੀਆਂ ਹਾਈਵੋਲਟੇਜ਼ ਤਾਰਾਂ ਹੇਠ ਸਕੂਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਹਾਈਵੋਲਟੇਜ਼ ਤਾਰਾਂ ਹੇਠ ਕੋਈ ਡਰਦਾ ਆਪਣਾ ਘਰ ਤਕ ਨਹੀਂ ਬਣਾਉਂਦਾ, ਅਜਿਹੇ ਵਿਚ ਪ੍ਰਸ਼ਾਸਨ ਨੇ ਸਕੂਲ ਚਲਾਉਣ ਦੀ ਮਨਜ਼ੂਰੀ ਕਿਵੇਂ ਦੇ ਦਿੱਤੀ ਹੈ। ਇਹ ਇਕ ਵੱਡਾ ਸਵਾਲ ਬਣਿਆ ਹੋਇਆ ਹੈ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਹੜ੍ਹ ਦਾ ਖ਼ਤਰਾ, ਜਾਰੀ ਹੋਇਆ ਅਲਰਟ ਤੇ ਬਣਾ ਦਿੱਤੇ ਗਏ ਕੰਟਰੋਲ ਰੂਮ, ਅਧਿਕਾਰੀਆਂ ਨੂੰ ਮਿਲੇ ਸਖ਼ਤ ਹੁਕਮ

ਲੋਕ ਬੋਲੇ : ਜੇਕਰ ਕੋਈ ਹਾਦਸਾ ਵਾਪਰਿਆਂ ਤਾਂ ਜ਼ਿੰਮੇਵਾਰ ਕੌਣ ਹੋਵੇਗਾ?
ਗੁੱਸੇ ’ਚ ਆਏ ਲੋਕਾਂ ਨੇ ਕਿਹਾ ਕਿ ਜੇਕਰ ਸਕੂਲ ਉਪਰੋਂ ਦੀ ਲੰਘ ਰਹੀਆਂ ਹਾਈਵੋਲਟੇਜ ਤਾਰਾਂ ਕਾਰਨ ਕੋਈ ਹਾਦਸਾ ਵਾਪਰਦਾ ਹੈ ਤਾਂ ਇਸ ਦਾ ਜ਼ਿੰਮੇਵਾਰ ਕੌਣ ਹੋਵੇਗਾ? ਉਨ੍ਹਾਂ ਕਿਹਾ ਕਿ ਸਕੂਲ ਬਣਾਉਣ ਤੋਂ ਪਹਿਲਾਂ ਮਾਲਕ ਨੂੰ ਵੀ ਸੋਚਣਾ ਚਾਹੀਦਾ ਸੀ ਕਿ ਉਕਤ ਤਾਰਾਂ ਹੇਠ ਸਕੂਲ ਨਾ ਬਣਾਉਂਦਾ ਕਿਸੇ ਹੋਰ ਥਾਂ ’ਤੇ ਬਣਾ ਲੈਂਦਾ। ਸਥਾਨਕ ਲੋਕਾਂ ਨੇ ਕਿਹਾ ਕਿ ਸਿੱਖਿਆ ਵਿਭਾਗ ਅਤੇ ਪਾਵਰਕਾਮ ਪ੍ਰਸ਼ਾਸਨ ਨੂੰ ਇਸ ਸਮੱਸਿਆ ਵੱਲ ਪਹਿਲ ਦੇ ਆਧਾਰ ’ਤੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮਾਂ ਰਹਿੰਦਿਆਂ ਧਿਆਨ ਨਾ ਦਿੱਤਾ ਗਿਆ ਤਾਂ ਕੋਈ ਵੱਡੀ ਘਟਨਾ ਵਾਪਰ ਸਕਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪਿਆਂ ਨੂੰ ਵੀ ਸੋਚਣਾ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਦੇ ਭਵਿੱਖ ਨੂੰ ਖ਼ਤਰੇ ਦੇ ਵਿਚ ਨਾ ਪਾਉਣ।

ਇਹ ਵੀ ਪੜ੍ਹੋ- ਮੌਸਮ ਵਿਭਾਗ ਦੀ ਭਵਿੱਖਬਾਣੀ, ਪੰਜਾਬ 'ਚ ਤੂਫ਼ਾਨ ਤੇ ਭਾਰੀ ਬਾਰਿਸ਼ ਦਾ 'ਯੈਲੋ ਅਲਰਟ', ਜਾਣੋ ਅਗਲੇ ਦਿਨਾਂ ਦਾ ਹਾਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News