ਚੌਲਾਂਗ ਟੋਲ ਪਲਾਜ਼ਾ ''ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ

Friday, Dec 11, 2020 - 03:45 PM (IST)

ਚੌਲਾਂਗ ਟੋਲ ਪਲਾਜ਼ਾ ''ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਹਾਈਵੇਅ ਚੌਲਾਂਗ ਟੋਲ ਪਲਾਜ਼ਾ 'ਤੇ ਦੋਆਬਾ ਕਿਸਾਨ ਕਮੇਟੀ ਵੱਲੋਂ ਲਾਏ ਗਏ ਧਰਨੇ ਦੇ ਅੱਜ 68 ਵੇਂ ਦਿਨ ਵੀ ਕਿਸਾਨਾਂ ਨੇ ਖੇਤੀ ਕਨੂੰਨਾਂ ਦਾ ਵਿਰੋਧ ਕਰਦੇ ਹੋਏ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ: ਫੇਸਬੁੱਕ 'ਤੇ ਫਿਰ ਬੋਲੇ ਨਵਜੋਤ ਸਿੱਧੂ, ਸਰਕਾਰ 'ਤੇ ਚੁੱਕੇ ਵੱਡੇ ਸਵਾਲ

ਇਸ ਦੌਰਾਨ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪ੍ਰਿਥਪਾਲ ਸਿੰਘ ਹੁਸੈਨਪੁਰ, ਅਮਰਜੀਤ ਸਿੰਘ ਕੁਰਾਲਾ, ਗੁਰਮਿੰਦਰ ਸਿੰਘ ਮੂਨਕ ਅਗਵਾਈ 'ਚ ਲਾਏ ਗਏ ਇਸ ਧਰਨੇ ਦੌਰਾਨ ਸਤਪਾਲ ਸਿੰਘ ਮਿਰਜ਼ਾਪੁਰ, ਮਲਕੀਤ ਸਿੰਘ ਢੱਟ ਅਤੇ ਬਲਵਿੰਦਰ ਸਿੰਘ ਕੋਟਲੀ ਆਦਿ ਬੁਲਾਰਿਆਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਭੜਾਸ ਕਰਦੇ ਹੋਏ ਕਿਹਾ ਦੇਸ਼ ਵਿਆਪੀ ਕਿਸਾਨ ਅੰਦੋਲਨ ਸਰਕਾਰ ਦੀਆਂ ਤਜਵੀਜ਼ਾਂ ਸੁਣਨ ਲਈ ਨਹੀਂ ਸਗੋਂ ਇਨ੍ਹਾਂ ਕਿਸਾਨ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਿਹਾ ਹੈ। ਉਨ੍ਹਾਂ ਆਖਿਆ ਕਿਸਾਨ ਜਥੇਬੰਦੀਆਂ ਦਾ ਕਈ ਵਾਰ ਪੱਖ ਸੁਣਨ ਤੋਂ ਬਾਅਦ ਵੀ ਸਰਕਾਰ ਦੇ ਮੰਤਰੀਆਂ ਵੱਲੋ ਕਾਨੂੰਨਾਂ ਨੂੰ ਵਾਪਸ ਨਾ ਲੈਣ ਦੇ ਦਿੱਤੇ ਜਾ ਰਹੇ ਸੰਕੇਤ ਇਹ ਸਾਬਤ ਕਰ ਰਹੇ ਹਨ ਕਿ ਮੋਦੀ ਸਰਕਾਰ ਕਿਸਾਨ ਵਿਰੋਧੀ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਰੂਹ ਕੰਬਾਊ ਵਾਰਦਾਤ: ਤੇਜ਼ਧਾਰ ਹਥਿਆਰਾਂ ਨਾਲ ਸ਼ਰੇਆਮ ਵੱਢਿਆ ਵਕੀਲ

ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਦੇ ਇਸ ਅੜੀਅਲ ਅਤੇ ਹੰਕਾਰੀ ਵਰਤਾਰੇ ਦੇ ਖ਼ਿਲਾਫ਼ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਇੱਕਜੁੱਟ ਹੋ ਕੇ ਲੜਾਈ ਲੜਨਗੀਆਂ ਅਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਜੋ ਵੀ ਨਿਰਦੇਸ਼ ਮਿਲੇ ਉਹ ਕੀਤਾ ਜਾਵੇਗਾ। ਅੱਜ ਧਰਨੇ ਦੌਰਾਨ ਟਾਂਡਾ ਦੀ ਸੰਗਤ ਵੱਲੋਂ ਕਿਸਾਨਾਂ ਲਈ ਲੰਗਰ ਲਾਇਆ ਗਿਆ। ਇਸ ਮੌਕੇ ਸਤਨਾਮ ਸਿੰਘ ਢਿੱਲੋਂ, ਮਨਜੀਤ ਸਿੰਘ ਦਸੂਹਾ, ਮਨਜੀਤ ਸਿੰਘ ਖਾਲਸਾ, ਹਰਜਿੰਦਰ ਸਿੰਘ ਮੌਜੀ, ਦਵਿੰਦਰ ਸਿੰਘ ਮੂਨਕ, ਕਰਤਾਰ ਸਿੰਘ ਕੁਰਾਲਾ, ਰਤਨ ਸਿੰਘ, ਬਲਕਾਰ ਸਿੰਘ, ਦਰਸ਼ਨ ਸਿੰਘ, ਤਰਸੇਮ ਸਿੰਘ, ਸੋਨਾ ਕੁਰਾਲਾ, ਸੁੱਖਾ ਕੁਰਾਲਾ, ਮਹਿੰਦਰ ਸਿੰਘ, ਅਮਰੀਕ ਸਿੰਘ ਟਾਂਡਾ, ਰਣਜੀਤ ਸਿੰਘ, ਅਵਤਾਰ ਸਿੰਘ, ਨਵਦੀਪ ਸਿੰਘ, ਅਜੀਤ ਸਿੰਘ ਰੂਪਤਾਰਾ, ਕੁਲਵਿੰਦਰ ਸਿੰਘ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ: ਛੱਪੜ 'ਚੋਂ ਮਿਲੀਆਂ ਦੋ ਬੱਚਿਆਂ ਦੀਆਂ ਲਾਸ਼ਾਂ ਦੇ ਮਾਮਲੇ 'ਚ ਵੱਡਾ ਖੁਲਾਸਾ, ਪਿਓ ਨੇ ਹੀ ਦਿੱਤੀ ਭਿਆਨਕ ਮੌਤ


author

shivani attri

Content Editor

Related News