ਪੁਲਵਾਮਾ ਦੇ ਸ਼ਹੀਦਾਂ ਦੀ ਯਾਦ ’ਚ 16 ਨੂੰ ਕੈਂਡਲ ਮਾਰਚ ਕੱਢਣਗੇ ਕਿਸਾਨ

Monday, Feb 15, 2021 - 10:59 AM (IST)

ਪੁਲਵਾਮਾ ਦੇ ਸ਼ਹੀਦਾਂ ਦੀ ਯਾਦ ’ਚ 16 ਨੂੰ ਕੈਂਡਲ ਮਾਰਚ ਕੱਢਣਗੇ ਕਿਸਾਨ

ਟਾਂਡਾ ਉੜਮੁੜ (ਪੰਡਿਤ)-ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਹਾਈਵੇਅ ਚੌਲਾਂਗ ਟੋਲ ਪਲਾਜ਼ਾ ’ਤੇ ਦੋਆਬਾ ਕਿਸਾਨ ਕਮੇਟੀ ਵੱਲੋਂ ਲਾਏ ਗਏ ਧਰਨੇ ਦੇ 132ਵੇਂ ਦਿਨ ਵੀ ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹੀ ਰੱਖਿਆ। ਇਸ ਦੌਰਾਨ ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਹੋਕਾ ਦਿੱਤਾ। ਜਥੇਬੰਦੀ ਵੱਲੋਂ 14 ਫਰਵਰੀ ਨੂੰ ਟਾਂਡਾ ਵਿਚ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ 200 ਤੋਂ ਵੱਧ ਕਿਸਾਨਾਂ ਅਤੇ ਪੁਲਵਾਮਾ ਦੇ ਸ਼ਹੀਦ ਫੌਜੀ ਜਵਾਨਾਂ ਦੀ ਯਾਦ ਵਿਚ 14 ਫਰਵਰੀ ਨੂੰ ਕੀਤੇ ਜਾਣ ਵਾਲੇ ਕੈਂਡਲ ਮਾਰਚ ਦੇ ਪ੍ਰੋਗਰਾਮ ਨੂੰ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਮੁਲਤਵੀ ਕਰਦੇ ਹੋਏ ਹੁਣ ਇਹ ਮਾਰਚ 16 ਫਰਵਰੀ ਦੀ ਸ਼ਾਮ ਨੂੰ ਸਰਕਾਰੀ ਸਕੂਲ ਟਾਂਡਾ ਤੋਂ ਕੱਢਣ ਦਾ ਫੈਸਲਾ ਲਿਆ ਗਿਆ। 

ਇਹ ਵੀ ਪੜ੍ਹੋ : ਗੋਰਾਇਆ: 12 ਸਾਲਾ ਬੱਚੀ ਦੇ ਕਤਲ ਮਾਮਲੇ ਵਿਚ ਵੱਡਾ ਖ਼ੁਲਾਸਾ, ਜਬਰ-ਜ਼ਿਨਾਹ ਕਰਕੇ ਇੰਝ ਦਿੱਤੀ ਬੇਰਹਿਮ ਮੌਤ

ਧਰਨੇ ਵਿਚ ਸ਼ਾਮਲ ਜਥੇਬੰਦੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਲੱਗੇ ਇਸ ਧਰਨੇ ਦੌਰਾਨ ਕਿਸਾਨ ਆਗੂਆਂ ਸਤਪਾਲ ਸਿੰਘ ਮਿਰਜ਼ਾਪੁਰ, ਪ੍ਰਿਥਪਾਲ ਸਿੰਘ ਗੁਰਾਇਆ, ਅਮਰਜੀਤ ਸਿੰਘ ਕੁਰਾਲਾ, ਬਲਬੀਰ ਸਿੰਘ ਸੋਹੀਆ, ਹਰਨੇਕ ਸਿੰਘ ਟਾਂਡਾ, ਕਮਲਜੀਤ ਸਿੰਘ ਕੁਰਾਲਾ, ਗੁਰਮਿੰਦਰ ਸਿੰਘ ਨੇ ਆਖਿਆ ਕਿ ਮੋਦੀ ਸਰਕਾਰ ਹੱਕੀ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਦੇਸ਼ ਦੇ ਕਿਸਾਨਾਂ ਨੂੰ ਦਬਾਉਣ ਲਈ ਜਿੰਨੀ ਤਾਕਤ ਲਾਏਗੀ, ਕਿਸਾਨ ਉਸੇ ਮਜ਼ਬੂਤੀ ਨਾਲ ਇਨ੍ਹਾਂ ਕਿਸਾਨ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਸੰਘਰਸ਼ ਕਰਦੇ ਰਹਿਣਗੇ। ਇਸ ਮੌਕੇ ਦਾਰਾਪੁਰ ਬਾਈਪਾਸ ਗੁਰਦੁਆਰਾ ਸਾਹਿਬ ਦੀ ਸੰਗਤ ਨੇ ਲੰਗਰ ਦਾ ਪ੍ਰਬੰਧ ਕੀਤਾ।

ਇਹ ਵੀ ਪੜ੍ਹੋ : ਜਲੰਧਰ ਦੇ ਹੋਟਲ ’ਚ ਪੁਲਸ ਦੀ ਰੇਡ, ਇਤਰਾਜ਼ਯੋਗ ਹਾਲਾਤ ’ਚ ਫੜੇ 15 ਜੋੜੇ

ਇਸ ਮੌਕੇ ਰਤਨ ਸਿੰਘ, ਹਰਭਜਨ ਸਿੰਘ ਰਾਪੁਰ, ਤਰਲੋਚਨ ਸਿੰਘ ਰਾਹੀ, ਸਵਰਨ ਸਿੰਘ, ਹਰਭਜਨ ਸਿੰਘ, ਅਮਰਜੀਤ ਸਿੰਘ, ਬਲਜਿੰਦਰ ਸਿੰਘ, ਬਲਬੀਰ ਸਿੰਘ, ਹਰਦੇਵ ਸਿੰਘ, ਗੱਜਣ ਸਿੰਘ, ਸੁਖਰਾਜ ਸਿੰਘ, ਫਕੀਰ ਸਿੰਘ, ਚੰਨਣ ਸਿੰਘ, ਸ਼ੀਤਲ ਸਿੰਘ, ਹਰਜੀਤ ਸਿੰਘ, ਬੰਸਾ ਕੰਗ, ਸਰੂਪ ਸਿੰਘ, ਅਮਰਜੀਤ ਸਿੰਘ, ਸੁਰਿੰਦਰ ਸਿੰਘ, ਅੰਮ੍ਰਿਤਪਾਲ ਸਿੰਘ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਇੱਛੁਕ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵੀਜ਼ਾ ਨਿਯਮਾਂ ’ਚ ਹੋਇਆ ਬਦਲਾਅ


author

shivani attri

Content Editor

Related News