Himachal Entry Tax Protest: ਨਿਹੰਗ ਸਿੰਘਾਂ ਵੱਲੋਂ 21 ਜੂਨ ਤੋਂ ‘ਖਾਲਸਾ ਟੈਕਸ’ ਮੋਰਚੇ ਦੀ ਚਿਤਾਵਨੀ

Friday, Jun 19, 2026 - 07:34 PM (IST)

Himachal Entry Tax Protest: ਨਿਹੰਗ ਸਿੰਘਾਂ ਵੱਲੋਂ 21 ਜੂਨ ਤੋਂ ‘ਖਾਲਸਾ ਟੈਕਸ’ ਮੋਰਚੇ ਦੀ ਚਿਤਾਵਨੀ

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)- ਹਿਮਾਚਲ ਪ੍ਰਦੇਸ਼ ਵਿੱਚ ਲਾਗੂ ਕੀਤੇ ਗਏ ਐਂਟਰੀ ਟੈਕਸ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਦਰਮਿਆਨ ਨਿਹੰਗ ਸਿੰਘ ਫੌਜਾਂ ਨੇ ਪੰਜਾਬ ਅਤੇ ਹਿਮਾਚਲ ਸਰਕਾਰ ਨੂੰ 21 ਜੂਨ ਤੱਕ ਦਾ ਅਲਟੀਮੇਟਮ ਦਿੱਤਾ ਹੈ। ਨਿਹੰਗ ਸਿੰਘਾਂ ਦਾ ਕਹਿਣਾ ਹੈ ਕਿ ਜੇਕਰ ਇਸ ਮਿਆਦ ਦੌਰਾਨ ਸਰਕਾਰਾਂ ਅਤੇ ਪ੍ਰਸ਼ਾਸਨ ਵੱਲੋਂ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ ਤਾਂ 21 ਜੂਨ ਤੋਂ ਚੰਡੀਗੜ੍ਹ–ਕੁੱਲੂ–ਮਨਾਲੀ ਨੈਸ਼ਨਲ ਹਾਈਵੇ ''ਤੇ ਪਿੰਡ ਮੋੜਾ ਵਿਖੇ ਮੁੜ ਪੱਕੇ ਤੌਰ ''ਤੇ "ਖਾਲਸਾ ਟੈਕਸ" ਲਾਗੂ ਕੀਤਾ ਜਾਵੇਗਾ। 

ਇਸ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਕੰਪਲੈਕਸ ਵਿੱਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਬਾਬਾ ਅੱਛਰ ਸਿੰਘ ਮਹਾਂਕਾਲ ਨੇ ਕਿਹਾ ਕਿ ਹਿਮਾਚਲ ਐਂਟਰੀ ਟੈਕਸ ਕਾਰਨ ਸੰਗਤਾਂ ਅਤੇ ਆਮ ਲੋਕਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਨਿਹੰਗ ਸਿੰਘ ਫੌਜਾਂ ਵੱਲੋਂ ਪ੍ਰਤੀਕਾਤਮਕ ਤੌਰ ''ਤੇ ਖਾਲਸਾ ਟੈਕਸ ਲਗਾਇਆ ਗਿਆ ਸੀ। ਹੁਣ ਜੇਕਰ ਸਰਕਾਰਾਂ ਵੱਲੋਂ ਕੋਈ ਸਕਾਰਾਤਮਕ ਕਦਮ ਨਾ ਚੁੱਕਿਆ ਗਿਆ ਤਾਂ 21 ਜੂਨ ਤੋਂ ਇਸ ਨੂੰ ਪੱਕੇ ਤੌਰ ''ਤੇ ਲਾਗੂ ਕੀਤਾ ਜਾਵੇਗਾ।

ਉਨ੍ਹਾਂ ਉੱਤਰਾਖੰਡ ਵਿੱਚ ਨਿਹੰਗ ਸਿੰਘਾਂ ਅਤੇ ਸਥਾਨਕ ਲੋਕਾਂ ਵਿਚਾਲੇ ਹੋਈ ਝੜਪ ਦੇ ਮਾਮਲੇ ''ਤੇ ਵੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਘਟਨਾ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾ ਸਕੇ। ਨਿਹੰਗ ਸਿੰਘ ਫੌਜਾਂ ਦੇ ਇਸ ਐਲਾਨ ਤੋਂ ਬਾਅਦ 21 ਜੂਨ ਨੂੰ ਹੋਣ ਵਾਲੇ ਸੰਭਾਵੀ ਘਟਨਾਕ੍ਰਮ ਅਤੇ ਸਰਕਾਰਾਂ ਦੀ ਅਗਲੀ ਕਾਰਵਾਈ ''ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News