ਹੋਲਾ-ਮਹੱਲਾ ਮੌਕੇ ਬੁੱਢਾ ਦਲ ਵੱਲੋਂ ਪੰਜ ਨਾਮਵਰ ਸਖ਼ਸ਼ੀਅਤਾਂ ਦਾ ਵਿਸ਼ੇਸ਼ ਸਨਮਾਨ

03/21/2019 5:23:53 PM

ਸ੍ਰੀ ਅਨੰਦਪੁਰ ਸਾਹਿਬ (ਦਲਜੀਤ)— ਹੋਲਾ-ਮਹੱਲਾ ਮੌਕੇ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਦੀ ਅਗਵਾਈ 'ਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਗੁਰੂ ਕਾ ਬਾਗ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਵਿਰਸਾ ਸੰਭਾਲ ਨੈਸ਼ਨਲ ਗੱਤਕਾ ਮੁਕਾਬਲੇ ਕਰਵਾਏ ਗਏ, ਜਿਸ 'ਚ ਵੱਖ-ਵੱਖ ਸੂਬਿਆਂ, ਜ਼ਿਲਿਆਂ ਦੀਆਂ 20 ਟੀਮਾਂ ਨੇ ਸਿੱਖ ਸ਼ਸਤਰ ਕਲਾ ਦਾ ਬਾਖੂਬੀ ਪ੍ਰਗਟਾਵਾ ਕੀਤਾ। 19 ਤਰੀਕ ਤੋਂ ਆਰੰਭ ਹੋਏ ਇਨ੍ਹਾਂ ਮੁਕਾਬਲਿਆਂ ਦੇ ਦੂਜੇ ਦਿਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਗਿਆਨੀ ਰਘਬੀਰ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 69ਵੇਂ ਕਰੋੜੀ, ਬਾਬਾ ਅਵਤਾਰ ਸਿੰਘ ਸੁਰਸਿੰਘ ਦਲ ਪੰਥ ਬਿਧੀ ਚੰਦ ਸੰਪਰਦਾ ਵੱਲੋਂ ਬਾਬਾ ਪ੍ਰਤਾਪ ਸਿੰਘ, ਬਾਬਾ ਗੱਜਣ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲਿਆਂ ਸਮੇਤ ਹੋਰ ਅਹਿਮ ਸਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ। 


ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸਿੱਖ ਪੰਥ ਦੀਆਂ ਪੰਜ ਅਹਿਮ ਸਖਸ਼ੀਅਤਾਂ ਨੂੰ ਵਿਸ਼ੇਸ ਤੌਰ 'ਤੇ ਸਨਮਾਨਤ ਕੀਤਾ ਗਿਆ, ਜਿਨ੍ਹਾਂ 'ਚ ਸੇਵਾ ਅਤੇ ਨਿਮਰਤਾ ਦੇ ਪੁੰਜ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ, ਸੰਤ ਬਾਬਾ ਘਾਲਾ ਸਿੰਘ ਜੀ ਨਾਨਕਸਰ ਕਲੇਰਾਂ ਵਾਲੇ, ਸੁਰਜੀਤ ਸਿੰਘ ਆਰਟਿਸਟ ਦਿੱਲੀ ਅਤੇ ਡਾ. ਰਜਿੰਦਰ ਕੌਰ ਤਲਵੰਡੀ ਸਾਬੋ ਸ਼ਾਮਲ ਸਨ ਜਦਕਿ ਬਾਬਾ ਪਾਲਾ ਸਿੰਘ ਜੀ ਗਊਆਂ ਵਾਲਿਆਂ ਦਾ ਸਨਮਾਨ ਬਾਬਾ ਗੱਜਣ ਸਿੰਘ ਤਰਨਾ ਦਲ ਵਾਲੇ ਬਾਬਾ ਨੂੰ ਦਿੱਤਾ ਗਿਆ। ਇਸ ਮੌਕੇ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਅਜੋਕੀ ਸਿੱਖ ਨੌਜਵਾਨੀ ਨੂੰ ਸਿੱਖ ਮਾਰਸ਼ਲ ਆਰਟ ਗੱਤਕਾ ਦੀ ਸਿਖਲਾਈ ਲੈਣ ਦੀ ਅਪੀਲ ਕੀਤੀ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਸਮੇਂ ਆਪਣੇ ਸੰਬੋਧਨ 'ਚ ਕਿਹਾ ਕਿ ਸਿੱਖ ਵਿਰਾਸਤ ਦੀ ਸ਼ਾਨਾਮੱਤੀ ਸ਼ਸਤਰ ਕਲਾ ਨੂੰ ਸੰਭਾਲਣ ਲਈ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨਿਰੰਤਰ ਯਤਨਸ਼ੀਲ ਹਨ। 


ਉਨ੍ਹਾਂ ਕਿਹਾ ਕਿ ਇਨ੍ਹਾਂ ਵੱਲੋਂ ਹਰ ਸਾਲ ਹੋਲਾ ਮਹੱਲਾ ਮੌਕੇ ਗੱਤਕਾ ਮੁਕਾਬਲੇ ਕਰਵਾ ਕੇ ਸੰਗਤ ਨੂੰ ਖਾਲਸਾਈ ਸ਼ਾਨ ਦੇ ਰੂਬਰੂ ਕੀਤਾ ਜਾਂਦਾ ਹੈ, ਜਿਸ ਨਾਲ ਨੌਜਵਾਨਾਂ ਅੰਦਰ ਯੁੱਧ ਕਲਾ ਦੇ ਪ੍ਰਤੀਕ ਗੱਤਕਾ ਪ੍ਰਤੀ ਖਿੱਚ ਪੈਦਾ ਹੁੰਦੀ ਹੈ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਵਲੋਂ ਇਸ ਮੌਕੇ ਸਿੰਘ ਸਾਹਿਬਾਨ, ਨਿਹੰਗ ਸਿੰਘ ਦਲਾਂ ਦੇ ਮੁਖੀਆਂ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਗਿਆ। ਗਤਕਾ ਮੁਕਾਬਲੇ 'ਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀਆਂ ਟੀਮਾਂ ਨੂੰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸਨਮਾਨਤ ਕੀਤਾ ਗਿਆ। ਇਸ ਮੌਕੇ ਬੁੱਢਾ ਦਲ ਦਾ ਬੁਲਾਰਾ ਰਸਾਲਾ 'ਨਿਹੰਗ ਸਿੰਘ ਸੰਦੇਸ਼' ਵੀ ਰਿਲੀਜ਼ ਕੀਤਾ ਗਿਆ। ਇਸ ਮੌਕੇ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਮਾਣ ਸਿੰਘ ਮੜੀਆਂਵਾਲਾ, ਬਾਬਾ ਨੌਰੰਗ ਸਿੰਘ ਹਰੀਆਂ ਵੇਲਾਂ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਵਾਲੇ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਤਰਸੇਮ ਸਿੰਘ ਮਹਿਤਾ ਚੌਂਕ, ਬਾਬਾ ਰਘਬੀਰ ਸਿੰਘ ਖਿਆਲਾ, ਬਾਬਾ ਤੇਜਾ ਸਿੰਘ ਘੁੱਡਾਂ ਕਲਾਂ, ਭਾਈ ਸੁਲਤਾਨ ਸਿੰਘ ਅਰਦਾਸੀਆ, ਬਾਬਾ ਸਿੰਦਾ ਸਿੰਘ ਭਿਖੀਵਿੰਡ, ਬਾਬਾ ਵੱਸਣ ਸਿੰਘ, ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ, ਬਾਬਾ ਜੋਗਾ ਸਿੰਘ ਕਰਨਾਲ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਭਾਈ ਤਰਸੇਮ ਸਿੰਘ ਮੋਰਾਂਵਾਲੀ, ਬਾਬਾ ਮੇਜਰ ਸਿੰਘ ਲੁਧਿਆਣਾ, ਬਾਬਾ ਮਨਮੋਹਣ ਸਿੰਘ ਬਾਰਨ ਵਾਲੇ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸੁਖਜੀਤ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਰਣਜੋਧ ਸਿੰਘ ਬੁੱਢਾ ਦਲ, ਭਾਈ ਸੁਪ੍ਰੀਤ ਸਿੰਘ, ਬਾਬਾ ਲਾਲ ਸਿੰਘ ਤਰਨਾ ਦਲ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਖੜਕ ਸਿੰਘ ਲੁਧਿਆਣਾ ਸਮੇਤ ਵੱਡੀ ਗਿਣਤੀ ਵਿਚ ਨਿਹੰਗ ਸਿੰਘ ਅਤੇ ਸੰਗਤਾਂ ਹਾਜ਼ਰ ਸਨ।


Related News