ਹੋਲੇ-ਮਹੱਲੇ ਦੀਆਂ ਤਿਆਰੀਆਂ ਲਈ ਬੁੱਢਾ ਦਲ ਸਣੇ ਨਿਹੰਗ ਸਿੰਘ ਦਲਾਂ ਨੇ ਆਪੋ ਆਪਣੀਆਂ ਛਾਉਣੀਆਂ ’ਚ ਲਾਏ ਡੇਰੇ

03/20/2024 11:37:41 AM

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਅਨੰਦਾਂ ਦੀ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਵੱਲੋਂ ਮਨਾਇਆ ਜਾਂਦਾ ਹੋਲੇ-ਮਹੱਲੇ ਨੂੰ ਲੈ ਕੇ ਸਮੁੱਚੇ ਨਿਹੰਗ ਸਿੰਘ ਦਲਾਂ ਅਤੇ ਸੰਪਰਦਾਵਾਂ, ਨਿਸ਼ਕਾਮ ਸੇਵਕ ਦਲਾਂ, ਸੰਤ ਮਹਾਂਪੁਰਸ਼ਾਂ ਵੱਲੋਂ ਆਪੋ ਆਪਣੇ ਪੜਾਵਾਂ ਅਤੇ ਛਾਉਣੀਆਂ ਵਿਚ ਪੁਰਜ਼ੋਰ ਕੀਤੇ ਜਾ ਰਹੀਆਂ ਹਨ। ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਕਿਹਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਗੁਰੂ ਕਾ ਬਾਗ਼ ਛਾਉਣੀ ਬੁੱਢਾ ਦਲ ਵਿਖੇ ਹੋਲੇ-ਮਹੱਲੇ ਸਮੇਂ ਹੋਣ ਵਾਲੇ ਗੁਰਮਤਿ ਸਮਾਗਮਾਂ ਵਿਚ ਪੁੱਜਣ ਵਾਲੀ ਸੰਗਤ ਲਈ ਸਾਫ਼ ਸਫ਼ਾਈਆਂ ਅਤੇ ਪੰਡਾਲਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਸਿੰਘ ਸਾਹਿਬ ਜਥੇ. ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਸਮੂਹ ਸੰਗਤਾਂ ਨੂੰ ਵੱਧ ਚੜ੍ਹ ਕੇ ਹੋਲੇ-ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਪੁੱਜਣ ਲਈ ਸੱਦਾ ਦਿੱਤਾ ਹੈ।  ਉਨ੍ਹਾਂ ਕਿਹਾ ਇਸ ਰਵਾਇਤੀ ਤਿਉਹਾਰ ਅਤੇ ਖਾਲਸੇ ਦੀ ਜੰਗਜੂ ਯੁੱਧ ਕਲਾ ਦਾ ਸਬੰਧ ਗੁਰੂ ਕਾਲ ਤੋਂ ਜੁੜਿਆ ਹੋਇਆ ਹੈ। ਸਮੁੱਚਾ ਖਾਲਸਾ ਪੰਥ ਹੀ ਪੂਰਨ ਖਾਲਸਾਈ ਜਾਹੋ-ਜਲਾਲ ਅਤੇ ਸ਼ਰਧਾ ਭਾਵਨਾ ਪੁਰਾਤਨ ਸਮੇਂ ਤੋਂ ਮਨਾਉਂਦਾ ਆ ਰਿਹਾ ਹੈ। ਉਨ੍ਹਾਂ ਕਿਹਾ 24,25,26 ਮਾਰਚ ਨੂੰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਵਿਸ਼ੇਸ਼ ਤੌਰ ’ਤੇ ਇੰਟਰਨੈਸ਼ਨਲ ਗਤਕਾ ਮੁਕਾਬਲੇ ਗੁਰਦੁਆਰਾ ਗੁਰੂ ਕਾ ਬਾਗ਼ ਵਿਖੇ ਕਰਵਾਏ ਜਾਣਗੇ ਜਿਸ ਵਿਚ ਦੇਸ਼-ਵਿਦੇਸ਼ ਦੀਆਂ ਗਤਕਾ ਟੀਮਾਂ ਭਾਗ ਲੈਣਗੀਆਂ ਅਤੇ ਗਤਕਾ ਖੇਡਣ ਵਾਲੀਆਂ ਟੀਮਾਂ ਨੂੰ ਵਿਸ਼ੇਸ਼ ਤੌਰ ’ਤੇ ਇਨਾਮ ਵੀ ਤਕਸੀਮ ਕੀਤੇ ਜਾਣਗੇ।

ਇਹ ਵੀ ਪੜ੍ਹੋ: ਜਲੰਧਰ ਵਿਖੇ ਬੱਲੇ-ਬੱਲੇ ਫਾਰਮ ਨੇੜੇ ਮਿਲੀ ਕਰੀਬ 5 ਸਾਲਾ ਬੱਚੇ ਦੀ ਲਾਸ਼, ਫ਼ੈਲੀ ਸਨਸਨੀ, ਕਤਲ ਦਾ ਸ਼ੱਕ

ਇਸ ਦਿਹਾੜੇ ’ਤੇ ਵੱਖ-ਵੱਖ ਖੇਤਰਾਂ ’ਚ ਵਿਸ਼ੇਸ਼ ਯੋਗਦਾਨ ਪਾਉਣ ਅਤੇ ਅਹਿਮ ਸਥਾਨ ਰੱਖਦੀਆਂ 6 ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਐਵਾਰਡਾਂ ਨਾਲ ਸਨਮਾਨਤ ਕੀਤਾ ਜਾਵੇਗਾ। 26 ਮਾਰਚ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਪੁਰਾਤਨ ਰਵਾਇਤ ਮੁਤਾਬਕ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ ਜਾਵੇਗਾ। ਬੁੱਢਾ ਦਲ ਵੱਲੋ ਤਿੰਨ ਰੋਜ਼ਾ ਧਾਰਮਿਕ ਦੀਵਾਨ ਸਜਾਏ ਜਾਣਗੇ, ਅੰਮ੍ਰਿਤ ਸੰਚਾਰ ਵੀ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।

ਇਹ ਵੀ ਪੜ੍ਹੋ:  ਮੂਸੇਵਾਲਾ ਦੇ ਛੋਟੇ ਭਰਾ ਦੀ ਸਭ ਤੋਂ ਪਹਿਲੀ ਵੀਡੀਓ ਆਈ ਸਾਹਮਣੇ, ਮਾਂ ਚਰਨ ਕੌਰ ਦੀ ਗੋਦੀ 'ਚ ਦਿਸਿਆ ਛੋਟਾ ਸਿੱਧੂ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News