ਹੋਲਾ ਮੁਹੱਲਾ ਸਮਾਗਮਾਂ ’ਚ ਪੁੱਜੇ ਲੋਕ ਮਨੁੱਖਤਾ ਦੇ ਭਲੇ ਲਈ ਕਰਵਾਉਣ ਮੈਡੀਕਲ ਜਾਂਚ : ਡੀ.ਸੀ

03/22/2020 1:09:12 PM

ਸ੍ਰੀ ਆਨੰਦਪੁਰ ਸਾਹਿਬ (ਹਰਮਨ) - ਪਿਛਲੇ ਕੁਝ ਦਿਨ ਪਹਿਲਾਂ 7 ਤੋਂ 9 ਮਾਰਚ ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਦੇ ਸਬੰਧ ’ਚ ਸਮਾਗਮ ਆਯੋਜਿਤ ਕੀਤੇ ਗਏ ਸਨ। ਹੋਲਾ ਮੁਹੱਲੇ ਦੇ ਮੌਕੇ ਸ੍ਰੀ ਆਨੰਦਪੁਰ ਸਾਹਿਬ ’ਚ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਆਏ ਹੋਏ ਸ਼ਰਧਾਲੂਆਂ ਨੂੰ ਵਲੰਟੀਅਰ ਪੱਧਰ 'ਤੇ ਜ਼ਿਲਾ ਪ੍ਰਸ਼ਾਸਨ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ ਜਾਂਦੀ ਹੈ । ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼ਹਿਰ ਦੇ ਡੀ.ਸੀ ਵਲੋਂ ਕੀਤਾ ਗਿਆ ਹੈ। ਦੱਸ ਦੇਈਏ ਕਿ ਕੋਰੋਨਾ ਵਾਇਰਸ ਨਾਮਕ ਭਿਆਨਕ ਬੀਮਾਰੀ ਪੂਰੀ ਦੁਨੀਆਂ ਭਰ ਵਿਚ ਮਹਾਂਮਾਰੀ ਦੇ ਪੱਧਰ 'ਤੇ ਫੈਲ ਰਹੀ ਹੈ। ਅਜਿਹੇ ਹਾਲਾਤ ’ਚ ਸਾਡਾ ਸਾਰਿਆਂ ਦਾ ਨੈਤਿਕ ਫਰਜ਼ ਬਣਦਾ ਹੈ ਕਿ ਮਨੁੱਖਤਾ ਦੇ ਭਲੇ ਲਈ ਅਸੀਂ ਆਪ ਆਪਣੇ, ਪਰਿਵਾਰਕ ਮੈਂਬਰਾਂ ਅਤੇ ਆਲੇ-ਦੁਆਲੇ ਵਸਦੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਤਰਜੀਹ ਦਿੱਤੀ ਜਾਵੇ। ਅਜਿਹੇ ਵਿਅਕਤੀ ਜੋ ਹੋਲਾ ਮੁਹੱਲਾ ਸਮਾਗਮਾਂ ਜਾਂ ਹਾਲ ਹੀ ਦੇ ਦਿਨਾਂ ਵਿਚ ਡੇਰਾ ਨਿਰਮਲ ਬੰਗਾ ਕੁਟੀਆਂ ਪਠਲਾਵਾ ਵਿਖੇ ਜਾ ਕੇ ਆਏ ਹਨ ਜਾਂ ਲੰਗਰ ਤੇ ਕੀਰਤਨ ਵਿਚ ਸ਼ਾਮਲ ਹੋਏ ਹਨ, ਉਹ ਤੁਰੰਤ ਜ਼ਿਲਾ ਪ੍ਰਸ਼ਾਸਨ ਨਾਲ ਸੰਪਰਕ ਕਰਨ। ਸੰਪਰਕ ਕਰਨ ਤੋਂ ਬਾਅਦ ਉਨ੍ਹਾਂ ਦਾ ਲੋੜੀਂਦਾ ਮੈਡੀਕਲ ਚੈਕਅੱਪ ਕਰਵਾ ਕੇ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।


rajwinder kaur

Content Editor

Related News