ਸ਼ਸਤਰ ਕਲਾ ਨੂੰ ਸੰਭਾਲਣ ਲਈ ਬਾਬਾ ਬਲਬੀਰ ਸਿੰਘ ਦਾ ਉਪਰਾਲਾ ਸ਼ਲਾਘਾਯੋਗ : ਗਿ. ਹਰਪ੍ਰੀਤ ਸਿੰਘ

Tuesday, Mar 10, 2020 - 04:13 PM (IST)

ਸ਼ਸਤਰ ਕਲਾ ਨੂੰ ਸੰਭਾਲਣ ਲਈ ਬਾਬਾ ਬਲਬੀਰ ਸਿੰਘ ਦਾ ਉਪਰਾਲਾ ਸ਼ਲਾਘਾਯੋਗ : ਗਿ. ਹਰਪ੍ਰੀਤ ਸਿੰਘ

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)— ਹੋਲੇ-ਮਹੱਲੇ ਮੌਕੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ 'ਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਗੁਰੂ ਕਾ ਬਾਗ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਦੂਜੇ ਦਿਨ ਵੀ ਵਿਰਸਾ ਸੰਭਾਲ ਨੈਸ਼ਨਲ ਗੱਤਕਾ ਮੁਕਾਬਲੇ ਕਰਵਾਏ ਗਏ। ਜਿਸ 'ਚ ਵੱਖ-ਵੱਖ ਜ਼ਿਲਿਆਂ ਦੀਆਂ 20 ਟੀਮਾਂ ਨੇ ਸਿੱਖ ਸ਼ਸਤਰ ਕਲਾ ਦਾ ਬਾਖੂਬੀ ਪ੍ਰਗਟਾਵਾ ਕੀਤਾ।

ਇਨ੍ਹਾਂ ਮੁਕਾਬਲਿਆਂ ਦੇ ਬੀਤੇ ਦਿਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ, ਬਾਬਾ ਅਵਤਾਰ ਸਿੰਘ ਸੁਰਸਿੰਘ ਦਲ ਪੰਥ ਬਿਧੀ ਚੰਦ ਸੰਪ੍ਰਦਾਇ, ਬਾਬਾ ਗੱਜਣ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਸਮੇਤ ਹੋਰ ਅਹਿਮ ਸ਼ਖਸੀਅਤਾਂ ਨੇ ਸ਼ਮੂਲੀਅਤ ਕੀਤੀ।

ਇਹ ਵੀ ਪੜ੍ਹੋ: ਹੋਲੇ-ਮਹੱਲੇ 'ਤੇ ਸ੍ਰੀ ਅਨੰਦਪੁਰ ਸਾਹਿਬ 'ਚ ਲੱਗੀਆਂ ਰੌਣਕਾਂ, ਸੰਗਤ ਦਾ ਉਮੜਿਆ ਸੈਲਾਬ (ਤਸਵੀਰਾਂ)

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸਿੱਖ ਪੰਥ ਦੀਆਂ ਅਹਿਮ ਸ਼ਖਸੀਅਤਾਂ ਨੂੰ ਸਨਮਾਨਤ ਕੀਤਾ ਗਿਆ। ਜਿਨ੍ਹਾਂ 'ਚ ਗਿਆਨੀ ਰਣਜੀਤ ਸਿੰਘ, ਮੁੱਖ ਗ੍ਰੰਥੀ ਸ੍ਰੀ ਬੰਗਲਾ ਸਾਹਿਬ ਦਿੱਲੀ ਨੂੰ ਬੁੱਢਾ ਦਲ ਦੇ ਚੌਥੇ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆਂ ਐਵਾਰਡ, ਡਾ. ਰੂਪ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੂੰ ਬੁੱਢਾ ਦਲ ਦੇ ਤੀਸਰੇ ਜਥੇਦਾਰ ਨਵਾਬ ਕਪੂਰ ਐਵਾਰਡ, ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਮੁਖੀ ਨਿਰਮਲ ਕੁਟੀਆ ਸੀਚੇਵਾਲ ਨੂੰ ਬੁੱਢਾ ਦਲ ਦੇ ਚੌਥੇ ਜਥੇਦਾਰ ਨਵਾਬ ਕਪੂਰ ਸਿੰਘ ਐਵਾਰਡ, ਸੰਤ ਛੋਟਾ ਸਿੰਘ ਜੀ ਮੁਖੀ ਬੁੰਗਾ ਮਸਤੂਆਣਾ ਤਲਵੰਡੀ ਸਾਬੋ ਬਠਿੰਡਾ ਨੂੰ ਬੁੱਢਾ ਦਲ ਦੇ ਤੀਸਰੇ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਐਵਾਰਡ, ਬਲਬੀਰ ਸਿੰਘ ਬੱਲ ਪੰਥਕ ਕਵੀ ਨੂੰ ਬੁੱਢਾ ਦਲ ਦੇ ਚੌਥੇ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਐਵਾਰਡ ਅਤੇ ਗਿਆਨੀ ਹਰਦੀਪ ਸਿੰਘ ਕਥਾਵਾਚਕ ਸ੍ਰੀ ਅਨੰਦਪੁਰ ਸਾਹਿਬ ਨੂੰ ਵਿਸ਼ੇਸ਼ ਸਨਮਾਨ ਦਿੱਤਾ ਗਿਆ। ਸਨਮਾਨਤ ਸ਼ਖਸੀਅਤਾਂ ਨੂੰ ਬੁੱਢਾ ਦਲ ਦੇ ਮੁਖੀ ਵੱਲੋਂ ਸਿਰੀ ਸਾਹਿਬ, ਦੁਸ਼ਾਲਾ, ਸਿਰੋਪਾਓ, ਧਾਰਮਕ ਪੁਸਤਕਾਂ ਦਾ ਸੈੱਟ, ਸਨਮਾਨ ਪੱਤਰ, ਸਨਮਾਨ ਚਿੰਨ੍ਹ ਦੇ ਕੇ ਸਨਮਾਨਿਆ ਗਿਆ।

ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖ ਵਿਰਾਸਤ ਦੀ ਸ਼ਾਨਾਮੱਤੀ ਸ਼ਸਤਰ ਕਲਾ ਨੂੰ ਸੰਭਾਲਣ ਲਈ ਬਾਬਾ ਬਲਬੀਰ ਸਿੰਘ ਦਾ ਉਪਰਾਲਾ ਸ਼ਲਾਘਾਯੋਗ ਹੈ। ਮੰਚ ਦੀ ਸੇਵਾ ਉੱਘੇ ਪੰਥਕ ਢਾਡੀ ਤਰਸੇਮ ਸਿੰਘ ਮੋਰਾਂਵਾਲੀ ਨੇ ਨਿਭਾਈ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਮਰਿਆਦਾ, ਇਤਿਹਾਸ ਨਿਹੰਗ ਸਿੰਘਾਂ ਦਾ ਜੀਵਨ, ਬੁੱਢਾ ਦਲ ਦਾ ਸੰਪੇਖ ਇਤਿਹਾਸ ਬਾਰੇ ਕਿਤਾਬ ''ਵਿਰਾਸਤ ਪੰਥ ਖਾਲਸਾ ਬੁੱਢਾ ਦਲ'' ਜਿਸ ਦੀ ਸੰਪਾਦਨਾ ਦਿਲਜੀਤ ਸਿੰਘ ਬੇਦੀ ਨੇ ਕੀਤੀ ਬਾਬਾ ਬਲਬੀਰ ਸਿੰਘ ਨੇ ਸਮੂਹਿਕ ਤੌਰ 'ਤੇ ਰਿਲੀਜ਼ ਕੀਤੀ।

ਇਸ ਮੌਕੇ ਗਿਆਨੀ ਗੁਰਬਚਨ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਵੱਸਣ ਸਿੰਘ ਮੜ੍ਹੀਆਂ ਵਾਲਾ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਭਾਈ ਤਰਸੇਮ ਸਿੰਘ ਮੋਰਾਂਵਾਲੀ, ਬਾਬਾ ਮੇਜਰ ਸਿੰਘ ਲੁਧਿਆਣਾ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸੁਖਜੀਤ ਸਿੰਘ ਕਨੱਈਆ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਰਣਜੋਧ ਸਿੰਘ ਬੁੱਢਾ ਦਲ, ਭਾਈ ਸੁਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਨਿਹੰਗ ਸਿੰਘ ਸਤਬੀਰ ਸਿੰਘ ਧਾਮੀ ਸਾਬਕਾ ਸਕੱਤਰ, ਬਾਬਾ ਇੰਦਰ ਸਿੰਘ, ਬਾਬਾ ਮੱਘਰ ਸਿੰਘ, ਬਾਬਾ ਤਰਲੋਕ ਸਿੰਘ ਖਿਆਲੇ ਵਾਲੇ, ਜਸਪਾਲ ਸਿੰਘ ਢੱਢਾ, ਬਾਬਾ ਅਰਜਨ ਸਿੰਘ ਪਟਿਆਲੇ ਵਾਲੇ, ਬਾਬਾ ਤਰਸੇਮ ਸਿੰਘ ਮਹਿਤਾ ਚੌਕ, ਬਾਬਾ ਵਿਸ਼ਵਪ੍ਰਤਾਪ ਸਿੰਘ, ਗਿਆਨੀ ਸ਼ੇਰ ਸਿੰਘ, ਸੁਖਵਿੰਦਰ ਸਿੰਘ ਮੌਰ ਅਤੇ ਅਨੇਕਾਂ ਸੰਤ ਮਹਾਪੁਰਸ਼ ਅਤੇ ਸੰਗਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ: ਹੋਲੇ-ਮਹੱਲੇ ਨੂੰ ਜਾਂਦੀਆਂ ਸੰਗਤਾਂ ਦੀ ਟਰਾਲੀ ਪਲਟੀ


author

shivani attri

Content Editor

Related News