ਹੋਲੀ ਦੇ ਰੰਗ ''ਚ ਰੰਗੇ ਜਲੰਧਰ ਵਾਸੀ, ਧੂਮਧਾਮ ਨਾਲ ਮਨਾਇਆ ਗਿਆ ਹੋਲੀ ਦਾ ਤਿਉਹਾਰ
Monday, Mar 25, 2024 - 07:05 PM (IST)
ਜਲੰਧਰ (ਸੋਨੂੰ)- ਰੰਗਾਂ ਦਾ ਪਵਿੱਤਰ ਤਿਉਹਾਰ ਹੋਲੀ ਦੇਸ਼ 'ਚ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਜਲੰਧਰ 'ਚ ਵੀ ਲੋਕਾਂ ਨੇ ਇਕ-ਦੂਜੇ 'ਤੇ ਰੰਗ ਲਗਾ ਕੇ ਹੋਲੀ ਦਾ ਤਿਉਹਾਰ ਮਨਾਇਆ ਹੈ। ਜਲੰਧਰ 'ਚ ਵੱਖ-ਵੱਖ ਥਾਵਾਂ 'ਤੇ ਹੋਲੀ ਦਾ ਤਿਉਹਾਰ ਮਨਾਉਂਦੇ ਬੱਚਿਆਂ ਤੋਂ ਲੈ ਕੇ ਬਜ਼ੁਰਗ ਤੱਕ ਹੋਲੀ ਦੇ ਰੰਗਾਂ 'ਚ ਰੰਗੇ ਹੋਏ ਵੇਖੇ ਗਏ। ਲੋਕਾਂ ਨੇ ਰੰਗ ਲਗਾ ਕੇ ਇਕ ਦੂਜੇ ਨੂੰ ਹੋਲੀ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਹੋਲੀ ਦੇ ਰੰਗਾਂ ਵਿੱਚ ਗਿੱਲੇ ਦੁੱਖ ਭੁਲਾ ਕੇ ਆਪਸੀ ਭਾਈਚਾਰਾ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।
ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਦੇ ਲਈ 500 ਤੋਂ ਵਧੇਰੇ ਜਵਾਨ ਤਾਇਨਾਤ ਕੀਤੇ ਗਏ ਸਨ, ਜੋਕਿ ਹੁੱਲੜਬਾਜ਼ਾਂ 'ਤੇ ਨਜ਼ਰ ਰੱਖ ਰਹੇ ਸਨ। ਉਥੇ ਹੀ ਸ਼ਹਿਰ ਦੇ ਸ਼੍ਰੀ ਕ੍ਰਿਸ਼ਨ ਦੇ ਇਸਕਾਨ ਮੰਦਿਰ ਵਿਚ ਵੀ ਹੋਲੀ ਦਾ ਆਯੋਜਨ ਕੀਤਾ ਗਿਆ। ਵੱਧ ਤੋਂ ਵੱਧ ਸੁਰੱਖਿਆ ਪੁਲਸ ਵੱਲੋਂ ਪੀ. ਪੀ. ਆਰ. ਮਾਰਕਿਟ, ਮਾਡਲ ਟਾਊਨ, ਆਦਰਸ਼ ਨਗਰ ਸਮੇਤ ਸ਼ਹਿਰ ਦੇ ਕਈ ਪਾਸ਼ ਇਲਾਕਿਆਂ ਵਿਚ ਕੀਤੀ ਗਈ। ਚੋਣ ਜ਼ਾਬਤਾ ਦੀ ਉਲੰਘਣਾ ਨਾ ਕੀਤੀ ਜਾਵੇ, ਇਸ ਦੇ ਲਈ ਪੁਲਸ ਪ੍ਰਸ਼ਾਸਨ ਨੇ ਪੁਖ਼ਤਾ ਇੰਤਜ਼ਾਮ ਕੀਤੇ ਸਨ।
ਇਹ ਵੀ ਪੜ੍ਹੋ: ਹੋਲਾ-ਮਹੱਲਾ ਵੇਖਣ ਜਾ ਰਹੇ ਦੋ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ, ਮੌਕੇ 'ਤੇ ਹੋਈ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8