ਕਪੂਰਥਲਾ ਤੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ 'ਚ ਮੰਗਲਵਾਰ ਨੂੰ ਛੁੱਟੀ ਦੇ ਹੁਕਮ
Monday, Aug 12, 2019 - 11:08 PM (IST)

ਕਪੂਰਥਲਾ,(ਮਹਾਜਨ): ਕਪੂਰਥਲਾ ਤੇ ਗੁਰਦਾਸਪੁਰ 'ਚ ਮੰਗਲਵਾਰ ਨੂੰ ਸਾਰੇ ਵਿਦਿਅਕ ਅਦਾਰਿਆਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐੱਸ. ਖਰਬੰਦਾ ਨੇ ਪ੍ਰਬੰਧਕੀ ਕਾਰਨਾਂ ਨੂੰ ਮੁੱਖ ਰੱਖਦਿਆਂ ਮਿਤੀ 13 ਅਗਸਤ 2019 ਨੂੰ ਜ਼ਿਲਾ ਕਪੂਰਥਲਾ ਦੇ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ ਤੇ ਵਿੱਦਿਅਕ ਅਦਾਰਿਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ । ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਵੀ ਸਾਰੇ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।